ਹਾਈਟੈਂਸ਼ਨ ਤਾਰਾਂ ਦੀ ਲਪੇਟ ’ਚ ਆ ਕੇ ਮੁੰਡੇ ਦੀ ਮੌਤ
ਲੁਧਿਆਣਾ, 23 ਜਨਵਰੀ, ਨਿਰਮਲ : ਢੰਡਾਰੀ ਖੁਰਦ ਸਥਿਤ ਦੀਪ ਕਾਲੋਨੀ ਇਲਾਕੇ ਵਿਚ ਹਾਈਟੈਂਸ਼ਨ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਲੜਕੇ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੜਕੇ ਦੇ ਪੂਰੇ ਸਰੀਰ ਨੂੰ ਅੱਗ ਲੱਗ ਗਈ। ਭਰਾ ਨੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ […]
By : Editor Editor
ਲੁਧਿਆਣਾ, 23 ਜਨਵਰੀ, ਨਿਰਮਲ : ਢੰਡਾਰੀ ਖੁਰਦ ਸਥਿਤ ਦੀਪ ਕਾਲੋਨੀ ਇਲਾਕੇ ਵਿਚ ਹਾਈਟੈਂਸ਼ਨ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਲੜਕੇ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੜਕੇ ਦੇ ਪੂਰੇ ਸਰੀਰ ਨੂੰ ਅੱਗ ਲੱਗ ਗਈ। ਭਰਾ ਨੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕ ਕ੍ਰਿਸ਼ਨ ਸ਼ਰਮਾ (16) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰੱਖ ਦਿੱਤਾ ਹੈ। ਮ੍ਰਿਤਕ ਦੇ ਭਰਾ ਰਾਮ ਸ਼ਰਮਾ ਨੇ ਦੱਸਿਆ ਕਿ ਉਸ ਦਾ ਭਰਾ ਘਰ ਦੀ ਤੀਜੀ ਮੰਜ਼ਿਲ ਦੀ ਛੱਤ ’ਤੇ ਗਿਆ ਸੀ ਜਿੱਥੇ ਉਸ ਦਾ ਹੱਥ ਹਾਈਟੈਂਸ਼ਨ ਤਾਰਾਂ ਨਾਲ ਛੂਹ ਗਿਆ ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਜਦੋਂ ਉਹ ਛੱਤ ’ਤੇ ਪੁੱਜਾ ਤਾਂ ਉਸ ਦੇ ਭਰਾ ਦੇ ਪੂਰੇ ਸਰੀਰ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਲੋਕਾਂ ਦੀ ਮਦਦ ਨਾਲ ਭਰਾ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਉਥੇ ਲੋਕਾਂ ਨੇ ਦੋਸ਼ ਲਾਇਆ ਕਿ ਪਾਵਰਕਾਮ ਦੀ ਲਾਪਰਵਾਹੀ ਇਹ ਹਾਦਸਾ ਵਾਪਰਿਆ ਹੈ। ਤਾਰ ਨੂੰ ਢਕਿਆ ਹੁੰਦਾ ਤਾਂ ਇਹ ਹਾਦਸਾ ਨਾ ਵਾਪਰਦਾ।
ਇਹ ਖ਼ਬਰ ਵੀ ਪੜ੍ਹੋ
ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਪਿੰਡ ਗੰਡੀਵਿੰਡ ਕੋਲ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਹੈਰੋਇਨ ਤੇ ਡੇਢ ਲੱਖ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਆਈਏ ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਟੀਮ ਸਮੇਤ ਸਰਹੱਦੀ ਇਲਾਕੇ ਵਿਚ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਚੀਮਾ ਮੋੜ ਗੰਡੀਵਿੰਡ ਕੋਲ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਨਸੀਬ ਸਿੰਘ ਵਾਸੀ ਗੰਡੀਵਿੰਡ ਸਰਾਂ ਦੀ ਜੇਬ ਵਿੱਚੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ ਜਦੋਂਕਿ ਨਾਲ ਹੀ ਇਕ ਲੱਖ 53 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਮਿਲੀ ਜਦੋਂਕਿ ਦੂਜੇ ਦੋ ਮੁਲਜ਼ਮਾਂ ਦੀ ਪਛਾਣ ਜੈਕਸ ਸਿੰਘ ਵਾਸੀ ਸਾਂਘਣਾ ਅਤੇ ਹਰਪਾਲ ਸਿੰਘ ਵਾਸੀ ਸਾਂਘਣਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਤਿੰਨਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਤੇ ਬਿਨਾਂ ਨੰਬਰ ਦੇ ਸਪਲੈਂਡਰ ਮੋਟਰਸਾਈਕਲ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।