Begin typing your search above and press return to search.

ਸ਼ੱਕੀ ਹਾਲਤ ’ਚ ਮਿਲੀ ਮੁੰਡੇ ਦੀ ਲਾਸ਼, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਮਿਲੀ ਜਾਣਕਾਰੀ

ਅਬੋਹਰ, 30 ਸਤੰਬਰ (ਪ੍ਰਵੀਨ ਕੁਮਾਰ) : ਅਬੋਹਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸਥਾਨਕ ਸੇਠੀ ਪੈਲੇਸ ਦੇ ਸਾਹਮਣੇ ਸਥਿਤ ਇੱਕ ਕਾਲੋਨੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਕਿੱਕਰਖੇੜਾ ਵਾਸੀ ਪ੍ਰਦੀਪ ਕੁਮਾਰ ਪੁੱਤਰ ਸ਼ੁਸ਼ੀਲ ਕੁਮਾਰ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਵੀਰਵਾਰ ਰਾਤ ਉਹ ਕਰੀਬ 7 ਵਜੇ […]

ਸ਼ੱਕੀ ਹਾਲਤ ’ਚ ਮਿਲੀ ਮੁੰਡੇ ਦੀ ਲਾਸ਼, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਮਿਲੀ ਜਾਣਕਾਰੀ
X

Hamdard Tv AdminBy : Hamdard Tv Admin

  |  30 Sept 2023 5:13 AM GMT

  • whatsapp
  • Telegram

ਅਬੋਹਰ, 30 ਸਤੰਬਰ (ਪ੍ਰਵੀਨ ਕੁਮਾਰ) : ਅਬੋਹਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸਥਾਨਕ ਸੇਠੀ ਪੈਲੇਸ ਦੇ ਸਾਹਮਣੇ ਸਥਿਤ ਇੱਕ ਕਾਲੋਨੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਕਿੱਕਰਖੇੜਾ ਵਾਸੀ ਪ੍ਰਦੀਪ ਕੁਮਾਰ ਪੁੱਤਰ ਸ਼ੁਸ਼ੀਲ ਕੁਮਾਰ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਵੀਰਵਾਰ ਰਾਤ ਉਹ ਕਰੀਬ 7 ਵਜੇ ਪਿੰਡ ਸਥਿਤ ਇੱਕ ਖੇਡ ਦੇ ਮੈਦਾਨ ਵਿਚ ਗਿਆ ਸੀ ਪਰ ਉਹ ਦੇਰ ਰਾਤ ਤੱਕ ਵਾਪਿਸ ਨਹੀਂ ਆਇਆ।

ਜਦੋਂ ਇਸ ਘਟਨਾ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਨੌਜਵਾਨ ਦੀ ਮੌਤ ਬਾਰੇ ਜਾਣਕਾਰੀ ਵਾਇਰਲ ਹੋਈ ਤਾਂ ਨੌਜਵਾਨ ਦੇ ਘਰ ਵਿਚ ਮਾਤਮ ਛਾ ਗਿਆ, ਜਿਸ ਮਗਰੋਂ ਉਹ ਤੁਰੰਤ ਹਸਪਤਾਲ ਪਹੁੰਚੇ। ਮ੍ਰਿਤਕ ਪਰਿਵਾਰ ਦੇ ਮੈਂਬਰਾਂ ਨੇ ਅਣਪਛਾਤੇ ਵਿਅਕਤੀਆਂ ਤੇ ਉਸ ਦਾ ਕਤਲ ਕਰਨ ਦਾ ਇਸਜ਼ਾਮ ਲਾਇਆ ਹੈ ਅਤੇ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਦੇ ਉਪ-ਕਪਤਾਨ ਅਤੇ ਥਾਣਾ ਇੰਚਾਰਜ ਨੇ ਇਸ ਮਾਮਲੇ ਵਿਚ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਸੁਰਾਗ ਮਿਲ ਸਕੇ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

Next Story
ਤਾਜ਼ਾ ਖਬਰਾਂ
Share it