Lok Sabha Election : ਪੰਜਾਬ ਕਾਂਗਰਸ ਵਿਚ ਉਮੀਦਵਾਰਾਂ ਨੂੰ ਲੈ ਕੇ ਰੇੜਕਾ ਜਾਰੀ

Lok Sabha Election : ਪੰਜਾਬ ਕਾਂਗਰਸ ਵਿਚ ਉਮੀਦਵਾਰਾਂ ਨੂੰ ਲੈ ਕੇ ਰੇੜਕਾ ਜਾਰੀ


ਚੰਡੀਗੜ੍ਹ, 17 ਅਪ੍ਰੈਲ, ਨਿਰਮਲ : ਕਾਂਗਰਸ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰ ਤੈਅ ਕਰਨ ਲਈ ਸੰਘਰਸ਼ ਕਰ ਰਹੀ ਹੈ। ਫਿਲਹਾਲ ਛੇ ਸੀਟਾਂ ’ਤੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੀ ਕਈ ਪਾਰਟੀ ਆਗੂਆਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਦਕਿ ਬਾਕੀ ਸੱਤ ਸੀਟਾਂ ’ਤੇ ਇਕ ਤੋਂ ਵੱਧ ਦਾਅਵੇਦਾਰ ਹੋਣ ਕਾਰਨ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ।

ਪੰਜਾਬ ਕਾਂਗਰਸ ਦੇ ਸੂਤਰਾਂ ਅਨੁਸਾਰ ਹਾਈਕਮਾਂਡ ਬਾਕੀ ਸੱਤ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਇਸੇ ਹਫ਼ਤੇ ਕਰ ਦੇਵੇਗੀ। ਹਾਲਾਂਕਿ ਇਨ੍ਹਾਂ ਸੀਟਾਂ ਲਈ ਹਾਈਕਮਾਂਡ ਨੂੰ ਪਹਿਲਾਂ ਹੀ ਸੌਂਪੀ ਗਈ ਸੰਭਾਵੀ ਸੂਚੀ ਵਿੱਚ ਕਈ ਨਵੇਂ ਦਾਅਵੇਦਾਰ ਵੀ ਸ਼ਾਮਲ ਹੋ ਗਏ ਹਨ। ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਜ਼ਿਆਦਾਤਰ ਦਾਅਵੇਦਾਰਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਵਿਧਾਇਕ ਸ਼ਾਮਲ ਹਨ।

ਦੂਜੇ ਪਾਸੇ ਹਾਈਕਮਾਂਡ ਦਾਅਵੇਦਾਰਾਂ ਦੀ ਭੀੜ ਵਿੱਚ ਸਿਰਫ਼ ਉਨ੍ਹਾਂ ਚਿਹਰਿਆਂ ’ਤੇ ਹੀ ਦਾਅ ਲਾਉਣਾ ਚਾਹੁੰਦੀ ਹੈ ਜੋ ਚੋਣਾਂ ਜਿੱਤਣ ਦੀ ਸਮਰੱਥਾ ਰੱਖਦੇ ਹਨ ਅਤੇ ਜਿਨ੍ਹਾਂ ਦਾ ਸਬੰਧਤ ਹਲਕੇ ਵਿੱਚ ਪਾਰਟੀ ਵਰਕਰਾਂ ਨਾਲ ਚੰਗਾ ਤਾਲਮੇਲ ਹੈ। ਇੱਕ ਹੋਰ ਸਮੱਸਿਆ ਇਹ ਵੀ ਸਾਹਮਣੇ ਆ ਰਹੀ ਹੈ ਕਿ ਜਿਨ੍ਹਾਂ ਹਲਕਿਆਂ ਵਿੱਚ ਪਾਰਟੀ ਛੱਡ ਚੁੱਕੇ ਕਾਂਗਰਸੀ ਆਗੂ ਦੂਜੀਆਂ ਪਾਰਟੀਆਂ ਦੀਆਂ ਟਿਕਟਾਂ ’ਤੇ ਚੋਣ ਲੜ ਚੁੱਕੇ ਹਨ, ਉੱਥੇ ਕਾਂਗਰਸ ਦੇ ਸਥਾਨਕ ਕਾਡਰ ਨੂੰ ਸੰਭਾਲਣਾ ਜ਼ਰੂਰੀ ਹੋ ਗਿਆ ਹੈ।

ਪੰਜਾਬ ਕਾਂਗਰਸ ਦੇ ਕਈ ਆਗੂਆਂ ਨੇ ਵੀ ਆਪਣੇ ਰਿਸ਼ਤੇਦਾਰਾਂ ਲਈ ਟਿਕਟਾਂ ਦੀ ਮੰਗ ਕੀਤੀ ਹੈ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਵਰਿੰਦਰਮੀਤ ਸਿੰਘ ਪਹਾੜਾ ਆਪਣੇ ਭਰਾ ਲਈ ਟਿਕਟ ਦੀ ਮੰਗ ਕਰ ਰਹੇ ਹਨ, ਜਦਕਿ ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਬੇਟੀ ਨਮਿਤਾ ਚੌਧਰੀ ਨੇ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਸੀਟ ’ਤੇ ਪਵਨ ਆਧਿਆ ਵੀ ਦਾਅਵਾ ਪੇਸ਼ ਕਰ ਰਹੇ ਹਨ।

ਖਡੂਰ ਸਾਹਿਬ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਜਸਬੀਰ ਡਿੰਪਾ ਇਸ ਵਾਰ ਆਪਣੇ ਭਰਾ ਨੂੰ ਟਿਕਟ ਦਿਵਾਉਣਾ ਚਾਹੁੰਦੇ ਹਨ, ਜਦਕਿ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਵੀ ਆਪਣੇ ਪੁੱਤਰ ਨੂੰ ਸਿਆਸਤ ਵਿੱਚ ਉਤਾਰਨ ਦੀ ਤਿਆਰੀ ਕਰ ਰਹੇ ਹਨ।

ਵਿਧਾਇਕ ਪਰਗਟ ਸਿੰਘ ਜਲੰਧਰ ਸੀਟ ਤੋਂ ਟਿਕਟ ਦੀ ਮੰਗ ਕਰ ਰਹੇ ਹਨ ਜਦਕਿ ਯੂਥ ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਵੀ ਇਸ ਸੀਟ ਤੋਂ ਟਿਕਟ ਦੇ ਇਛੁੱਕ ਹਨ। ਫਰੀਦਕੋਟ ਸੀਟ ’ਤੇ ਸਾਂਸਦ ਮੁਹੰਮਦ ਸਦੀਕ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦਾਅਵੇਦਾਰੀ ਜਤਾ ਰਹੇ ਹਨ, ਉਥੇ ਹੀ ਹਲਕੇ ਦੇ ਵਾਲਮੀਕਿ ਭਾਈਚਾਰੇ ਦੇ ਪਾਰਟੀ ਆਗੂਆਂ ਨੇ ਵੀ ਇਸ ਸੀਟ ’ਤੇ ਦਾਅਵਾ ਠੋਕ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਰਹਿ ਰਹੇ ਸਤਪਾਲ ਸਿੰਘ (55) ਪਿੰਡ ਟਾਹਲੀ ਦਾ ਬੀਤੀ ਰਾਤ ਇੱਕ ਇਟਾਲੀਅਨ ਵਿਅਕਤੀ ਯੂਸੇਪੇ ਵੈਲੇਤੀ (75) ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ,ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਸਮੇਤ 2 ਪੁੱਤਰ ਛੱਡ ਗਏ ਹਨ, ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ, ਜਦੋਂ ਉਥੇ ਉਸ ਦਾ ਇੱਕ ਜਾਣਕਾਰ ਇਟਾਲੀਅਨ ਯੂਸੇਪੇ ਵੇਲੇਤੀ ਉਮਰ 75 ਸਾਲ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ, ਕੁਝ ਬਹਿਸਬਾਜੀ ਤੋਂ ਬਾਦ ਉਸ ਵਲੋਂ ਸਤਪਾਲ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ, ਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਵਲੋਂ ਖੁਦ ਨੂੰ ਗੋਲੀ ਮਾਰ ਲਈ, ਸਤਪਾਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਹਾਲਤ ਸਥਿਰ ਹੈ।

ਇਹ ਖਬਰ ਅੱਗ ਵਾਗੂੰ ਜਲਦੀ ਹੀ ਬਰੇਸ਼ੀਆ ਵਿਚ ਫੈਲ ਗਈ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਸ ਦਿਨ ਬਰੇਸ਼ੀਆ ਵਿਚ ਨਗਰ ਕੀਰਤਨ ਹੋਇਆ ਸੀ ਸਤਪਾਲ ਸਿੰਘ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੋਂ ਆਪਣੇ ਘਰ ਵਾਪਿਸ ਪਰਤਿਆ ਹੀ ਸੀ ਕਿ ਇਹ ਭਾਣਾ ਵਰਤ ਗਿਆ, ਸਤਪਾਲ ਸਿੰਘ ਪਿੰਡ ਟਾਹਲੀ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪ੍ਰੀਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖਬਰ ਸੁਣ ਕੇ ਦਹਿਸ਼ਤ ਪੈ ਗਈ, ਗੁਰੂ ਘਰ ਦੀਆਂ ਕਮੇਟੀਆਂ ਵਲੋਂ ਅਤੇ ਗੁਰਦੁਆਰਾ ਸਾਹਿਬ ਫਲੈਰੋ ਦੀ ਕਮੇਟੀ ਵਲੋਂ ਘਟਨਾ ਦੀ ਨਿੰਦਾ ਕੀਤੀ ਗਈ ਅਤੇ ਸਤਪਾਲ ਸਿੰਘ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਮਾਤਮਾ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ੇ। ਜਿਕਰਯੋਗ ਹੈ ਕਿ ਇਹ ਅਜਿਹੀ ਤੀਸਰੀ ਘਟਨਾ ਹੋ ਗਈ ਹੈ, ਇਸ ਤੋਂ ਪਹਿਲਾਂ ਇੱਕ ਹੋਰ ਭਾਰਤੀ ਦਾ ਵੀ ਬਰੇਸ਼ੀਆ ਵਿਖੇ ਕੁਝ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਇੱਕ ਹੋਰ ਘਟਨਾ ਨੋਵੇਲਾਰਾ ਰੀਜੋਮੀਲਿਆ ਸਾਇਡ ਤੇ ਇੱਕ ਗੁਰਸਿੱਖ ਪੰਜਾਬੀ ਵਿਅਕਤੀ ਦਾ ਕੁਝ ਲੁਟੇਰੇ ਕਿਸਮ ਦੇ ਲੋਕਾਂ ਵਲੋਂ ਲੁੱਟ ਖੋਹ ਕਰਨ ਉਪੰਰਤ ਹਰਪਾਲ ਸਿੰਘ ਦਾ ਕਤਲ ਕਰ ਦਿਤਾ ਗਿਆ ਸੀ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…