Begin typing your search above and press return to search.

ਬੁਲੰਦਸ਼ਹਿਰ ਵਿਚ ਕਾਰ ਨਹਿਰ ’ਚ ਡਿੱਗੀ, 6 ਡੁੱਬੇ

ਬੁਲੰਦਸ਼ਹਿਰ, 4 ਮਾਰਚ, ਨਿਰਮਲ : ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। […]

ਬੁਲੰਦਸ਼ਹਿਰ ਵਿਚ ਕਾਰ ਨਹਿਰ ’ਚ ਡਿੱਗੀ, 6 ਡੁੱਬੇ

Editor EditorBy : Editor Editor

  |  3 March 2024 10:51 PM GMT

  • whatsapp
  • Telegram


ਬੁਲੰਦਸ਼ਹਿਰ, 4 ਮਾਰਚ, ਨਿਰਮਲ : ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

ਇਹ ਵੀ ਪੜ੍ਹੋ

ਅਮਰੀਕਾ ਤੇ ਹੂਤੀ ਬਾਗੀਆਂ ਵਿਰੁੱਧ ਰੇੜਕਾ ਲਗਾਤਾਰ ਜਾਰੀ ਹੈ। ਖ਼ਤਰੇ ਨੂੰ ਭਾਂਪਦਿਆਂ ਅਮਰੀਕੀ ਫ਼ੌਜ ਦੀ ਕੇਂਦਰੀ ਕਮਾਂਡ ਨੇ ਮਿਜ਼ਾਈਲ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ। ਹੂਤੀ ਬਾਗੀਆਂ ਨੇ ਲਾਲ ਸਾਗਰ ’ਚ ਜਹਾਜ਼ ਵਿਰੋਧੀ ਬੈਲਿਸਟਿਕ ਮਿਜ਼ਾਈਲਾਂ ਨਾਲ ਵੀ ਹਮਲਾ ਕੀਤਾ। ਹਾਲਾਂਕਿ ਇਸ ਹਮਲੇ ’ਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।

ਅਮਰੀਕਾ ਨੇ ਇਕ ਵਾਰ ਫਿਰ ਹੂਤੀ ਬਾਗੀਆਂ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜ਼ਮੀਨ ਤੋਂ ਹਵਾ ਵਿਚ ਮਾਰ ਕਰਨ ਵਾਲੀ ਮਿਜ਼ਾਈਲ ਨੂੰ ਤਬਾਹ ਕਰ ਦਿੱਤਾ ਹੈ। ਅਮਰੀਕੀ ਸੈਨਾ ਦੀ ਯੂਐਸ ਸੈਂਟਰਲ ਕਮਾਂਡ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 1 ਮਾਰਚ ਨੂੰ ਇੱਕ ਸਵੈ-ਰੱਖਿਆ ਕਾਰਵਾਈ ਵਿੱਚ ਈਰਾਨ ਹਮਾਇਤੀ ਹੂਤੀ ਬਾਗੀਆਂ ਦੀ ਇੱਕ ਮਿਜ਼ਾਈਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਅਮਰੀਕੀ ਫੌਜ ਨੇ ਕਿਹਾ ਕਿ ਹੂਤੀ ਬਾਗੀਆਂ ਨੇ ਯਮਨ ਵਿੱਚ ਆਪਣੇ ਪ੍ਰਭਾਵ ਵਾਲੇ ਖੇਤਰ ਵਿੱਚ ਲਾਲ ਸਾਗਰ ਵਿੱਚ ਅਮਰੀਕੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਲਈ ਸਤ੍ਹਾ ਤੋਂ ਹਵਾ ਵਿੱਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਤਾਇਨਾਤ ਕੀਤੀਆਂ ਸਨ। ਇਸ ਖਤਰੇ ਨੂੰ ਭਾਂਪਦਿਆਂ ਅਮਰੀਕੀ ਫੌਜ ਦੀ ਕੇਂਦਰੀ ਕਮਾਂਡ ਨੇ ਇਸ ਮਿਜ਼ਾਈਲ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ। ਹੂਤੀ ਬਾਗੀਆਂ ਨੇ ਲਾਲ ਸਾਗਰ ’ਚ ਜਹਾਜ਼ ਵਿਰੋਧੀ ਬੈਲਿਸਟਿਕ ਮਿਜ਼ਾਈਲਾਂ ਨਾਲ ਵੀ ਹਮਲਾ ਕੀਤਾ। ਹਾਲਾਂਕਿ ਇਸ ਹਮਲੇ ’ਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।

ਇਜ਼ਰਾਈਲ-ਹਮਾਸ ਯੁੱਧ ਤੋਂ ਬਾਅਦ, ਫਲਸਤੀਨ ਦੇ ਸਮਰਥਨ ਵਿੱਚ ਈਰਾਨ ਹਮਾਇਤੀ ਹੂਤੀ ਬਾਗੀ ਲਗਾਤਾਰ ਅੰਤਰਰਾਸ਼ਟਰੀ ਸਮੁੰਦਰੀ ਜਹਾਜ਼ਾਂ ਦੇ ਮਾਰਗਾਂ ’ਤੇ ਹਮਲੇ ਕਰ ਰਹੇ ਹਨ। ਹੂਤੀ ਬਾਗੀ ਲਾਲ ਸਾਗਰ ਤੋਂ ਲੰਘਣ ਵਾਲੇ ਜਹਾਜ਼ਾਂ ਅਤੇ ਅਮਰੀਕੀ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਹੀ ਕਾਰਨ ਹੈ ਕਿ ਅਮਰੀਕਾ ਕਈ ਵਾਰ ਹੂਤੀ ਬਾਗੀਆਂ ਖਿਲਾਫ ਕਾਰਵਾਈ ਕਰ ਚੁੱਕਾ ਹੈ। ਹਾਲ ਹੀ ’ਚ ਅਮਰੀਕਾ ਨੇ ਬ੍ਰਿਟੇਨ ਦੇ ਨਾਲ ਮਿਲ ਕੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਵੱਡੇ ਪੱਧਰ ’ਤੇ ਹਵਾਈ ਹਮਲੇ ਕੀਤੇ ਸਨ। ਇਨ੍ਹਾਂ ਹਵਾਈ ਹਮਲਿਆਂ ’ਚ ਹੂਤੀ ਬਾਗੀਆਂ ਦੇ ਕਈ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਹਾਲਾਂਕਿ ਇਸ ਦੇ ਬਾਵਜੂਦ ਹੂਤੀ ਬਾਗੀ ਲਾਲ ਸਾਗਰ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਪਿਛਲੇ ਨਵੰਬਰ ਤੋਂ, ਹੂਤੀ ਬਾਗੀਆਂ ਨੇ ਲਾਲ ਸਾਗਰ ਅਤੇ ਅਦਨ ਦੀ ਖਾੜੀ ਤੋਂ ਲੰਘਣ ਵਾਲੇ ਜਹਾਜ਼ਾਂ ’ਤੇ ਲਗਭਗ 60 ਹਮਲੇ ਕੀਤੇ ਹਨ। ਇਸ ਨਾਲ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਭਾਰਤੀ ਜਲ ਸੈਨਾ ਨੇ ਅਦਨ ਦੀ ਖਾੜੀ ਅਤੇ ਅਰਬ ਸਾਗਰ ਵਿੱਚ ਵੀ ਕਈ ਵਾਰ ਕਾਰਵਾਈ ਕਰਕੇ ਵਪਾਰੀ ਜਹਾਜ਼ਾਂ ਨੂੰ ਬਚਾਇਆ ਹੈ। ਹਾਲਾਂਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਹਮਲੇ ਰੁਕ ਨਹੀਂ ਰਹੇ ਹਨ।

Next Story
ਤਾਜ਼ਾ ਖਬਰਾਂ
Share it