ਪਹਾੜੀ ਇਲਾਕੇ ਵਿਚ ਕਾਰ ਖੱਡ ਵਿਚ ਡਿੱਗੀ, ਮੌਤ
ਰੂਪਨਗਰ, 1 ਫ਼ਰਵਰੀ, ਨਿਰਮਲ : ਰੂਪਨਗਰ ਦੇ ਪਹਾੜੀ ਇਲਾਕੇ ਵਿੱਚ ਇੱਕ ਕਾਰ ਟੋਏ ਵਿੱਚ ਪਲਟ ਜਾਣ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ ’ਚ ਸਵਾਰ ਔਰਤ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ […]
By : Editor Editor
ਰੂਪਨਗਰ, 1 ਫ਼ਰਵਰੀ, ਨਿਰਮਲ : ਰੂਪਨਗਰ ਦੇ ਪਹਾੜੀ ਇਲਾਕੇ ਵਿੱਚ ਇੱਕ ਕਾਰ ਟੋਏ ਵਿੱਚ ਪਲਟ ਜਾਣ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ ’ਚ ਸਵਾਰ ਔਰਤ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।
ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਸ ਚੌਕੀ ਹਰੀਪੁਰ ਦੇ ਇੰਚਾਰਜ ਏਐਸਆਈ ਸੋਹਣ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਇਹ ਹਾਦਸਾ ਰੂਪਨਗਰ-ਨੂਰਪੁਰ ਬੇਦੀ ਸੜਕ ਵੱਲ ਜਾਣ ਵਾਲੇ ਪਹਾੜੀ ਖੇਤਰ ਦੇ ਪਹਿਲੇ ਚੜ੍ਹਾਈ ਪੁਆਇੰਟ ’ਤੇ ਵਾਪਰਿਆ। ਚਸ਼ਮਦੀਦਾਂ ਮੁਤਾਬਕ ਅਚਾਨਕ ਇੱਕ ਕਾਰ ਖੱਡ ਵਿੱਚ ਪਲਟ ਗਈ। ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਕਾਰ ’ਚੋਂ ਬਾਹਰ ਕੱਢਿਆ ਗਿਆ।
ਇਸ ਦੌਰਾਨ ਡਰਾਈਵਰ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮੀਆਂਪੁਰ ਜ਼ਿਲ੍ਹਾ ਰੂਪਨਗਰ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਹਸਪਤਾਲ ਭੇਜ ਦਿੱਤਾ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਰਾਹਤ ਦਿੰਦਿਆਂ ਸੰਗਰੂਰ ਦੀ ਅਦਾਲਤ ਨੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ਤੇ ਰੋਕ ਲਗਾ ਦਿੱਤੀ ਹੈ। ਇਹ ਸਜ਼ਾ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਇਸ ਤੋਂ ਪਹਿਲਾਂ 25 ਜਨਵਰੀ ਨੂੰ ਸੁਣਵਾਈ ਦੌਰਾਨ ਅਮਨ ਅਰੋੜਾ ਨੂੰ 31 ਜਨਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ 26 ਜਨਵਰੀ ਨੂੰ ਅੰਮ੍ਰਿਤਸਰ ਵਿਚ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਬੀਤੇ ਦਿਨ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੱਕੀ ਜ਼ਮਾਨਤ ਲਈ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਮਨ ਅਰੋੜਾ ਨੂੰ ਸਥਾਈ ਜ਼ਮਾਨਤ ਦੇ ਦਿੱਤੀ ਅਤੇ ਸਜ਼ਾ ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਸੀ। ਸੁਨਾਮ ਦੀ ਅਦਾਲਤ ਨੇ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 ’ਚ ਲਿਲੀ ਥਾਮਸ ਮਾਮਲੇ ਵਿਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਗਣਤੰਤਰ ਦਿਵਸ ’ਤੇ ਅੰਮ੍ਰਿਤਸਰ ਵਿਚ ਮੰਤਰੀ ਦੀ ਹੈਸੀਅਤ ’ਚ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ। ਇਹ ਇੱਕ ਗਲਤ ਸੁਨੇਹਾ ਭੇਜਦਾ ਹੈ। ਹਾਲਾਂਕਿ ਇਹ ਮਾਮਲਾ ਹਾਈਕੋਰਟ ਤੱਕ ਵੀ ਪਹੁੰਚ ਗਿਆ ਅਤੇ ਜ਼ਿਲ੍ਹਾ ਅਦਾਲਤ ਤੋਂ 31 ਜਨਵਰੀ ਤੱਕ ਰਾਹਤ ਮਿਲਣ ਤੋਂ ਬਾਅਦ ਹੀ ਅਮਨ ਅਰੋੜਾ ਨੇ ਹਾਈਕੋਰਟ ਦੇ ਹੁਕਮਾਂ ’ਤੇ ਅੰਮ੍ਰਿਤਸਰ ਵਿਚ ਤਿਰੰਗਾ ਲਹਿਰਾਇਆ।