Begin typing your search above and press return to search.

ਸੰਦੇਸ਼ਖਾਲੀ ਕੇਸ ਦੀ ਜਾਂਚ ਸੀਬੀਆਈ ਕਰੇਗੀ

ਕੋਲਕਾਤਾ, 10 ਅਪ੍ਰੈਲ, ਨਿਰਮਲ: ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਆਦੇਸ਼ ਵਿਚ ਕਿਹਾ ਗਿਆ ਕਿ ਸੀਬੀਆਈ ਕੋਰਟ ਦੀ ਨਿਗਰਾਨੀ ਵਿਚ ਜਾਂਚ ਕਰੇਗੀ ਅਤੇ ਰਿਪੋਰਟ ਸੌਂਪੇਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਮਈ ਨੂੰ ਹੋਵੇਗੀ। ਸੰਦੇਸ਼ਖਾਲੀ ਦੀ ਔਰਤਾਂ ਨੇ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ’ਤੇ […]

ਸੰਦੇਸ਼ਖਾਲੀ ਕੇਸ ਦੀ ਜਾਂਚ ਸੀਬੀਆਈ ਕਰੇਗੀ

Editor EditorBy : Editor Editor

  |  10 April 2024 4:30 AM GMT

  • whatsapp
  • Telegram


ਕੋਲਕਾਤਾ, 10 ਅਪ੍ਰੈਲ, ਨਿਰਮਲ: ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਆਦੇਸ਼ ਵਿਚ ਕਿਹਾ ਗਿਆ ਕਿ ਸੀਬੀਆਈ ਕੋਰਟ ਦੀ ਨਿਗਰਾਨੀ ਵਿਚ ਜਾਂਚ ਕਰੇਗੀ ਅਤੇ ਰਿਪੋਰਟ ਸੌਂਪੇਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਮਈ ਨੂੰ ਹੋਵੇਗੀ।

ਸੰਦੇਸ਼ਖਾਲੀ ਦੀ ਔਰਤਾਂ ਨੇ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ’ਤੇ ਕਥਿਤ ਤੌਰ ’ਤੇ ਜਿਸਮਾਨੀ ਸ਼ੋਸ਼ਣ ਅਤੇ ਜ਼ਮੀਨ ਕਬਜ਼ਾਉਣ ਦਾ ਦੋਸ਼ ਲਗਾਇਆ ਹੈ। ਮਾਮਲੇ ਵਿਚ ਸ਼ਾਹਜਹਾਂ ਸ਼ੇਖ, ਸ਼ਿਬੂ ਹਾਜਰਾ ਅਤੇ ਉਤਮ ਸਰਦਾਰ ਮੁਲਜ਼ਮ ਹਨ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਹੁਣ ਰਾਜ ਦੀ ਮਮਤਾ ਬੈਨਰਜੀ ਸਰਕਾਰ ਸੀਬੀਆਈ ਜਾਂਚ ’ਤੇ ਰੋਕ ਲਗਾ ਸਕੇਗੀ। ਦਰਅਸਲ, ਰਾਜ ਨਾਲ ਜੁੜੇ ਕਿਸੇ ਵੀ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਦੀ ਜਾਂਚ ਦੇ ਲਈ ਰਾਜ ਸਰਕਾਰ ਤੋਂ ਆਗਿਆ ਲੈਣੀ ਹੁੰਦੀ ਹੈ।

ਇਹ ਵੀ ਪੜ੍ਹੋ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ ’ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾਘਰਾਂ ’ਚ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ, ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਇਸ਼ਤਿਹਾਰ ਵਜੋਂ ਦਿਖਾਏ ਜਾ ਰਹੇ ਹਨ।

ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਪੰਜਾਬ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਰਿਲੀਜ ਆਰਡਰ ਜਾਰੀ ਕਰਦੇ ਹਨ) ਤੋਂ ਇਲਾਵਾ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜਿਲ੍ਹਾ ਚੋਣ ਅਧਿਕਾਰੀਆਂ ਤੋਂ ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਿਪੋਰਟ ਮੰਗੀ ਗਈ ਸੀ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ, ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇ ਨੋਟਿਸ ਜਾਰੀ ਕੀਤਾ ਅਤੇ ਨਾਲ ਹੀ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਕੀਤਾ ਗਿਆ। ਸਿਨੇਮਾਘਰ ਵਿੱਚ ਇਸ਼ਤਿਹਾਰਾਂ ਦੇ ਪ੍ਰਸਾਰਣ ਨਾਲ ਸਬੰਧਤ ਮਾਮਲਾ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ।

ਐਮਸੀਐਮਸੀ ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177 ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਰਿਪੋਰਟ ਭੇਜ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਬਾਕੀ 22 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਦੇ ਕਿਸੇ ਹੋਰ ਹਿੱਸੇ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।

Next Story
ਤਾਜ਼ਾ ਖਬਰਾਂ
Share it