ਹੜ੍ਹ ਮਾਰੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇਵੇਗੀ ਮਦਦ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦੇ ਲਾਗਤ ਖ਼ਰਚੇ ਦਾ ਮੁਆਵਜ਼ਾ ਆਫ਼ਤ ਰਾਹਤ ਫ਼ੰਡਾਂ 'ਚੋਂ ਦਿੱਤੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਲਈ ਝੋਨੇ ਦੀ ਮੁੱਢਲੇ ਪੜਾਅ 'ਤੇ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਕੇਂਦਰ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਝੋਨੇ ਦੇ ਲਾਗਤ […]
By : Editor (BS)
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦੇ ਲਾਗਤ ਖ਼ਰਚੇ ਦਾ ਮੁਆਵਜ਼ਾ ਆਫ਼ਤ ਰਾਹਤ ਫ਼ੰਡਾਂ 'ਚੋਂ ਦਿੱਤੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਲਈ ਝੋਨੇ ਦੀ ਮੁੱਢਲੇ ਪੜਾਅ 'ਤੇ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਕੇਂਦਰ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਝੋਨੇ ਦੇ ਲਾਗਤ ਖ਼ਰਚੇ ਵਜੋਂ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਸਕੇਗੀ।
ਪੰਜਾਬ ਸਰਕਾਰ ਉਨ੍ਹਾਂ ਸਾਰੇ ਕਿਸਾਨਾਂ ਨੂੰ ਹੁਣ ਫ਼ਸਲੀ ਮੁਆਵਜ਼ਾ ਦੇਵੇਗੀ ਜਿਨ੍ਹਾਂ ਦੇ ਝੋਨੇ ਦੀ ਫ਼ਸਲ ਜੁਲਾਈ ਵਿਚ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਖ਼ਤਮ ਹੋ ਗਈ, ਪੰਜਾਬ ਸਰਕਾਰ ਨੇ ਕੇਂਦਰੀ ਟੀਮ ਨੂੰ ਪਹਿਲੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਵਿਚ 6.25 ਲੱਖ ਏਕੜ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਣ ਦੀ ਗੱਲ ਆਖੀ ਸੀ ਪ੍ਰੰਤੂ ਮਗਰੋਂ ਸਰਕਾਰ ਨੇ ਜੋ ਰਿਪੋਰਟ ਤਿਆਰ ਕੀਤੀ ਹੈ, ਉਸ ਵਿਚ 2.75 ਲੱਖ ਏਕੜ ਰਕਬੇ ਵਿਚ ਝੋਨੇ ਦਾ ਨੁਕਸਾਨ ਦਰਸਾਇਆ ਗਿਆ ਹੈ। ਇਸ ਲਿਹਾਜ਼ ਨਾਲ ਸਰਕਾਰ ਨੇ 186 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸੂਬੇ ਵਿਚ ਘੱਗਰ ਅਤੇ ਸਤਲੁਜ ਦਰਿਆ ਦੇ ਪਾਣੀ ਵਿਚ ਫ਼ਸਲੀ ਰਕਬਾ ਡੁੱਬਿਆ ਸੀ ਅਤੇ ਕਰੀਬ ਦੋ ਲੱਖ ਏਕੜ ਰਕਬੇ ਵਿਚ ਕਿਸਾਨਾਂ ਨੂੰ ਝੋਨੇ ਦੀ ਮੁੜ ਲੁਆਈ ਵੀ ਕਰਨੀ ਪਈ ਸੀ।