ਫਰਨੇਸ ਯੂਨਿਟ ਦੀ ਚੇਨ ਟੁੱਟ ਕੇ ਭੱਠੀ ‘ਚ ਡਿੱਗੀ, ਛੇ ਮਜ਼ਦੂਰ ਬੁਰੀ ਤਰ੍ਹਾਂ ਝੁਲਸੇ

ਫਰਨੇਸ ਯੂਨਿਟ ਦੀ ਚੇਨ ਟੁੱਟ ਕੇ ਭੱਠੀ ‘ਚ ਡਿੱਗੀ, ਛੇ ਮਜ਼ਦੂਰ ਬੁਰੀ ਤਰ੍ਹਾਂ ਝੁਲਸੇ

ਮੰਡੀ ਗੋਬਿੰਦਗੜ੍ਹ : ਫਤਿਹਗੜ੍ਹ ਸਾਹਿਬ ‘ਚ ਏਸ਼ੀਆ ਦੇ ਮਸ਼ਹੂਰ ਲੋਹੇ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ‘ਚ ਇਕ ਫਰਨੇਸ ਯੂਨਿਟ ‘ਚ ਹਾਦਸਾ ਵਾਪਰ ਗਿਆ। ਮਸ਼ੀਨ ਦੀ ਚੇਨ ਟੁੱਟਣ ਅਤੇ ਭੱਠੀ ਵਿੱਚ ਡਿੱਗਣ ਕਾਰਨ ਛੇ ਮਜ਼ਦੂਰਾਂ ਦੇ ਝੁਲਸ ਜਾਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ।

ਹਾਦਸੇ ਵਿੱਚ ਝੁਲਸ ਗਏ ਬੰਕਾ ਯਾਦਵ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਠੀ ਵਿੱਚ ਲੋਹਾ ਪਿਘਲਾਉਣ ਦਾ ਕੰਮ ਚੱਲ ਰਿਹਾ ਸੀ। ਅਚਾਨਕ ਉਪਰੋਂ ਇੱਕ ਮਸ਼ੀਨ ਦੀ ਚੇਨ ਟੁੱਟ ਕੇ ਭੱਠੀ ਵਿੱਚ ਜਾ ਡਿੱਗੀ। ਇਸ ਦੌਰਾਨ ਪਿਘਲਾ ਹੋਇਆ ਲੋਹਾ ਮਜ਼ਦੂਰਾਂ ‘ਤੇ ਡਿੱਗ ਗਿਆ, ਜਿਸ ਕਾਰਨ 6 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…