ਨਯਾ ਗਾਉਂ ਵਿਚ ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈਕੇ ਹੋਈ ਝੜਪ
ਨਯਾ ਗਾਉਂ, 17 ਨਵੰਬਰ,ਨਿਰਮਲ: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ’ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਅਤੇ ਗੋਲਕ ’ਚ ਰੱਖੇ ਪੈਸੇ ਨੂੰ ਲੈ ਕੇ ਹੰਗਾਮਾ ਹੋਇਆ। ਨਵਾਂ ਗਾਓਂ ’ਚ ਪ੍ਰਧਾਨ ਦੀ ਕੁਰਸੀ ’ਤੇ ਦੋ ਧੜਿਆਂ ਵੱਲੋਂ ਕਬਜ਼ਾ ਕਰਨ ਦੀ ਚਰਚਾ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। […]
By : Editor Editor
ਨਯਾ ਗਾਉਂ, 17 ਨਵੰਬਰ,ਨਿਰਮਲ: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ’ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਅਤੇ ਗੋਲਕ ’ਚ ਰੱਖੇ ਪੈਸੇ ਨੂੰ ਲੈ ਕੇ ਹੰਗਾਮਾ ਹੋਇਆ। ਨਵਾਂ ਗਾਓਂ ’ਚ ਪ੍ਰਧਾਨ ਦੀ ਕੁਰਸੀ ’ਤੇ ਦੋ ਧੜਿਆਂ ਵੱਲੋਂ ਕਬਜ਼ਾ ਕਰਨ ਦੀ ਚਰਚਾ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ।
ਪ੍ਰਕਾਸ਼ ਪੁਰਬ ਮਨਾਉਣ ਲਈ ਦੋਵਾਂ ਧੜਿਆਂ ਵੱਲੋਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤਿਆਰੀ ਦੌਰਾਨ ਇੱਕ ਧੜੇ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਵਿੱਚੋਂ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੂਜੇ ਧੜੇ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਤਾਲੇ ਤੋੜਨ ਦੇ ਦੋਸ਼ ਲਾਏ ਹਨ।
ਮੌਕੇ ’ਤੇ ਮੌਜੂਦ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਦੂਜੀ ਧਿਰ ਇਸ ਮਾਮਲੇ ਵਿੱਚ ਜਾਣਬੁੱਝ ਕੇ ਦਖ਼ਲਅੰਦਾਜ਼ੀ ਕਰ ਰਹੀ ਹੈ।
ਇਸ ਦੇ ਨਾਲ ਹੀ ਨਵਾਂਗਾਓਂ ਦੀ ਨਗਰ ਕੌਂਸਲ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੇ ਪਤੀ ਗੁਰਧਿਆਨ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇਸ਼ਾਰੇ ’ਤੇ ਦੂਜਾ ਧੜਾ ਅਜਿਹਾ ਕੰਮ ਕਰ ਰਿਹਾ ਹੈ। ਹਲਕਾ ਵਿਧਾਇਕ ਦੇ ਪਿਤਾ ਵਲੋਂ ਉਨ੍ਹਾਂ ਹਮਾਇਤ ਕੀਤੀ ਜਾ ਰਹੀ ਹੈ। ਇਸ ਕਾਰਨ ਪੁਲਸ ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ। ਇਸ ਮਾਮਲੇ ਸਬੰਧੀ ਮੌਕੇ ’ਤੇ ਮੌਜੂਦ ਡੀ.ਐਸ.ਪੀ ਸਿਟੀ-1 ਪ੍ਰਭਜੋਤ ਕੌਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੁਝ ਸਮੇਂ ਬਾਅਦ ਗੱਲ ਕਰਨ ਲਈ ਕਿਹਾ।