ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਦੇਸ਼ ਤਰੱਕੀ ਕਰ ਰਿਹੈ
ਨਵੀਂ ਦਿੱਲੀ, ਨਿਰਮਲ : ਨਵੇਂ ਸੰਸਦ ਭਵਨ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਕਈ ਗੱਲਾਂ ਦੱਸੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਦੇਸ਼ ਤੱਰਕੀ ਕਰ ਰਿਹਾ ਹੈ। 10 ਸਾਲਾਂ […]
By : Editor Editor
ਨਵੀਂ ਦਿੱਲੀ, ਨਿਰਮਲ : ਨਵੇਂ ਸੰਸਦ ਭਵਨ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਕਈ ਗੱਲਾਂ ਦੱਸੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਦੇਸ਼ ਤੱਰਕੀ ਕਰ ਰਿਹਾ ਹੈ। 10 ਸਾਲਾਂ ਵਿਚ ਅਰਥਵਿਵਸਥਾ ਨੇ ਵਧੀਆ ਪ੍ਰਦਰਸ਼ਨ ਕੀਤਾ। ਕੋਰੋਨਾ ਤੋਂ ਬਾਅਦ ਦੇਸ਼ ਦੀ ਆਰਥਿਕਤਾ ਤੇਜ਼ੀ ਨਾਲ ਵਧੀ। ਸਰਕਾਰੀ ਯੋਜਨਾਵਾਂ ਜਨਤਾ ਤੱਕ ਪਹੁੰਚ ਰਹੀਆਂ ਹਨ। ਦੇਸ਼ ਵਿਚ ਰੁਜ਼ਗਾਰ ਦੇ ਮੌਕੇ ਵਧੇ। ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਪੂਰਾ ਵਿਕਾਸ ਹੋਇਆ ਹੈ।
ਬਜਟ ਨੂੰ ਮਨਜ਼ੂਰੀ ਦੇਣ ਲਈ ਪਹਿਲਾਂ ਕੈਬਨਿਟ ਦੀ ਮੀਟਿੰਗ ਹੋਈ। ਬਜਟ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਫਿਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2024-25 ਦਾ ਬਜਟ ਪੇਸ਼ ਕੀਤਾ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਜੁਲਾਈ ’ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ।
ਅੰਤਰਿਮ ਬਜਟ ਮੌਜੂਦਾ ਸਰਕਾਰ ਨੂੰ ਨਵੀਂ ਸਰਕਾਰ ਦੇ ਆਉਣ ਅਤੇ ਪੂਰਾ ਬਜਟ ਪੇਸ਼ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਪੈਸਾ ਪ੍ਰਦਾਨ ਕਰਦਾ ਹੈ। ਇਸ ਬਜਟ ਵਿੱਚ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਹੈ। ਵਿੱਤ ਮੰਤਰੀ ਸੀਤਾਰਮਨ ਇਸ ਬਾਰੇ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ।
ਅੰਤਰਿਮ ਬਜਟ ਵਿੱਚ, ਸਰਕਾਰ ਨੂੰ ਕੋਈ ਵੀ ਵੱਡੀਆਂ ਨੀਤੀਗਤ ਤਬਦੀਲੀਆਂ ਕਰਨ ਦੀ ਇਜਾਜ਼ਤ ਨਹੀਂ ਹੈ ਜੋ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਸੰਵਿਧਾਨ ਸਰਕਾਰ ਨੂੰ ਅੰਤਰਿਮ ਬਜਟ ਵਿੱਚ ਟੈਕਸ ਪ੍ਰਣਾਲੀ ਵਿੱਚ ਬਦਲਾਅ ਕਰਨ ਦੀ ਸ਼ਕਤੀ ਦਿੰਦਾ ਹੈ। 2019 ਦੇ ਅੰਤਰਿਮ ਬਜਟ ਵਿੱਚ ਵੀ ਸਰਕਾਰ ਨੇ 87ਏ ਦੇ ਤਹਿਤ ਇਨਕਮ ਟੈਕਸ ਵਿੱਚ ਛੋਟ ਦਿੱਤੀ ਸੀ। ਇਸ ਕਾਰਨ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਟੈਕਸ ਮੁਕਤ ਹੋ ਗਈ।
ਬਜਟ ਵਾਲੇ ਦਿਨ ਹੀ ਸਰਕਾਰ ਨੇ ਦਿੱਤਾ ਝਟਕਾ, ਵਧੀਆਂ LPG ਸਿਲੰਡਰ ਦੀਆਂ ਕੀਮਤਾਂ
ਨਵੀਂ ਦਿੱਲੀ : ਆਮ ਆਦਮੀ ਨੂੰ ਬਜਟ ਵਾਲੇ ਦਿਨ ਝਟਕਾ ਲੱਗਾ ਹੈ । ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਰਅਸਲ, ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਧਾ ਦਿੱਤੀ ਹੈ। ਨਵੀਆਂ ਦਰਾਂ 1 ਫਰਵਰੀ ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 14 ਰੁਪਏ ਦਾ ਵਾਧਾ ਕੀਤਾ ਗਿਆ ਹੈ। ਆਈਓਸੀ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ 19 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 1 ਫਰਵਰੀ ਨੂੰ 1769.50 ਰੁਪਏ ਹੋ ਗਈ ਹੈ। ਜਦੋਂ ਕਿ ਪਿਛਲੇ ਮਹੀਨੇ 1 ਜਨਵਰੀ ਨੂੰ ਇਸ ਦਾ ਰੇਟ 1755.50 ਰੁਪਏ ਸੀ।
ਇਸ ਦੇ ਨਾਲ ਹੀ ਕੋਲਕਾਤਾ ‘ਚ ਪ੍ਰਤੀ ਸਿਲੰਡਰ ਦੀ ਕੀਮਤ ‘ਚ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕੋਲਕਾਤਾ ‘ਚ 19 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ 1869 ਰੁਪਏ ਤੋਂ ਵਧ ਕੇ 1887 ਰੁਪਏ ਹੋ ਗਈ ਹੈ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ 15 ਰੁਪਏ ਦਾ ਵਾਧਾ ਹੋਇਆ ਹੈ। ਪਿਛਲੇ ਮਹੀਨੇ ਸਿਲੰਡਰ ਦਾ ਰੇਟ 1708.50 ਰੁਪਏ ਸੀ, ਜੋ ਹੁਣ ਵਧ ਕੇ 1723.50 ਰੁਪਏ ਹੋ ਗਿਆ ਹੈ। ਚੇਨਈ ‘ਚ 12.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ 1924.50 ਰੁਪਏ ਤੋਂ ਵਧ ਕੇ 1937 ਰੁਪਏ ਹੋ ਗਈ ਹੈ।