Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਜੁਲਾਈ 2024)

ਗੁਰਬਾਣੀ ਮਨੁੱਖ ਨੂੰ ਸਮਝਾਉਂਦੀ ਹੈ ਕਿ ਜੇਕਰ ਸਾਰੇ ਦੁੱਖਾਂ ਦਾ ਅੰਤ ਕਰਨਾ ਹੈ ਤਾਂ ਇਸ ਦਾ ਇਕੋ ਇਕ ਢੰਗ ਹੈ ਉਹ ਹੈ ਨਾਮ ਸਿਮਰਨ। ਅਕਾਲ ਪੁਰਖ ਦੀ ਸ਼ਰਨ ਵਿੱਚ ਜਾ ਕੇ ਸਾਰੇ ਦੁੱਖਾਂ ਦਾ ਅੰਤ ਹੋ ਜਾਂਦਾ ਹੈ।

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਜੁਲਾਈ 2024)
X

lokeshbhardwajBy : lokeshbhardwaj

  |  11 July 2024 5:56 AM IST

  • whatsapp
  • Telegram

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁਸਿਰਿ ਦਰਗਹ ਕਾ ਨੀਸਾਣੁ ॥੪॥੫॥੭

ਅਰਥ:- ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ(ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ)।1। ਰਹਾਉ। ਕਾਜ਼ੀ (ਜੇ ਇਕਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ(ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞਹੈ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।3। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।4।

Next Story
ਤਾਜ਼ਾ ਖਬਰਾਂ
Share it