Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਜੂਨ 2024)

ਹੁਕਮਨਾਮਾ ਮੁਤਾਬਕ ਮਨੁੱਖ ਨੂੰ ਅਕਾਲ ਪੁਰਖ ਦੀ ਸ਼ਰਨ ਵਿੱਚ ਆਤਮ ਸਮਰਪਣ ਕਰਨਾ ਚਾਹੀਦਾ ਹੈ ਅਤੇ ਵਾਹਿਗੁਰੂ ਦੇ ਭਾਣੇ ਅੰਦਰ ਰਹਿਣਾ ਚਾਹੀਦਾ ਹੈ।

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਜੂਨ 2024)
X

Dr. Pardeep singhBy : Dr. Pardeep singh

  |  18 Jun 2024 5:36 AM GMT

  • whatsapp
  • Telegram

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਵਿਆਖਿਆ:-

ਗੋਂਡ ਮਹਲਾ ੫ ॥ ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।

Next Story
ਤਾਜ਼ਾ ਖਬਰਾਂ
Share it