Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਜੁਲਾਈ 2024)

ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ।

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ  (4 ਜੁਲਾਈ 2024)
X

Dr. Pardeep singhBy : Dr. Pardeep singh

  |  4 July 2024 11:07 AM IST

  • whatsapp
  • Telegram

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

ਅਰਥ:- ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।3। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।4।

सोरठि महला ३ दुतुकी ॥ निगुणिआ नो आपे बखसि लए भाई सतिगुर की सेवा लाइ ॥ सतिगुर की सेवा ऊतम है भाई राम नामि चितु लाइ ॥१॥ हरि जीउ आपे बखसि मिलाइ ॥ गुणहीण हम अपराधी भाई पूरै सतिगुरि लए रलाइ ॥ रहाउ ॥ कउण कउण अपराधी बखसिअनु पिआरे साचै सबदि वीचारि ॥ भउजलु पारि उतारिअनु भाई सतिगुर बेड़ै चाड़ि ॥२॥ मनूरै ते कंचन भए भाई गुरु पारसु मेलि मिलाइ ॥ आपु छोडि नाउ मनि वसिआ भाई जोती जोति मिलाइ ॥३॥ हउ वारी हउ वारणै भाई सतिगुर कउ सद बलिहारै जाउ ॥ नामु निधानु जिनि दिता भाई गुरमति सहजि समाउ ॥४॥

अर्थ :-हे भाई ! हम जीव अवगुणों से भरे हैं, विकारी हैं। पूरे गुरु ने (जिन को अपनी संगत में) मिला लिया है, उनको परमात्मा आप ही कृपा कर के (अपने चरणों में) जोड़ लेता है।रहाउ। हे भाई ! अवगुणों से भरे जीवों को सतिगुरु की सेवा में लगा के परमात्मा आप ही बख्श लेता है। हे भाई ! गुरु की शरण-सेवा बड़ी श्रेष्ठ है, गुरु (शरण पड़े मनुख का) मन परमात्मा के नाम में जोड़ देता है।1। हे प्यारे ! परमात्मा ने अनेकों ही अपराधीआँ को गुरु के सच्चे शब्द के द्वारा (आत्मिक जीवन की) विचार में (जोड़ के) बख्शा है। हे भाई ! गुरु के (शब्द-) जहाज में चड़ा कर के उस परमात्मा ने (अनेकों जीवों को) संसार-सागर से पार निकाला है।2। हे भाई ! जिन मनुष्यों को पारस-गुरु (अपनी संगत में) मिला के (प्रभू-चरणो में) जोड़ देता है, वह मनुख गले हुए लोहे से सोना बन जाते हैं। हे भाई ! आपा-भाव त्याग के उन के मन में परमात्मा का नाम आ बसता है। गुरु उन की सुरति को भगवान की जोति में मिला देता है।3। हे भाई ! मैं कुरबान जाता हूँ, मैं कुरबान जाता हूँ, मैं गुरु से सदा ही कुरबान जाता हूँ। हे भाई ! जिस गुरु ने (मुझे) परमात्मा का नाम-खजाना दिया है, उस गुरु की मति ले के मैं आत्मिक अढ़ोलता में टिका रहता हूँ।4।

Next Story
ਤਾਜ਼ਾ ਖਬਰਾਂ
Share it