Begin typing your search above and press return to search.

ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 15 ਸਤੰਬਰ (ਅਮਰੀਕ ਕੁਮਾਰ/ ਮਨਜੀਤ) :ਰੇਲ ਗੱਡੀ ਹੇਠਾਂ ਆਉਣ ਨਾਲ ਇਕ 30 ਸਾਲਾ ਨੌਜਵਾਨ ਦੀ ਮੋਤ ਹੋ ਗਈ ਹੈ।ਆਗਰਾ ਤੋਂ ਹੁਸ਼ਿਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਤੇ ਲਾਸ਼ […]

ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
X

Hamdard Tv AdminBy : Hamdard Tv Admin

  |  15 Sept 2023 10:40 AM IST

  • whatsapp
  • Telegram


ਹੁਸ਼ਿਆਰਪੁਰ, 15 ਸਤੰਬਰ (ਅਮਰੀਕ ਕੁਮਾਰ/ ਮਨਜੀਤ) :ਰੇਲ ਗੱਡੀ ਹੇਠਾਂ ਆਉਣ ਨਾਲ ਇਕ 30 ਸਾਲਾ ਨੌਜਵਾਨ ਦੀ ਮੋਤ ਹੋ ਗਈ ਹੈ।ਆਗਰਾ ਤੋਂ ਹੁਸ਼ਿਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ।

ਮ੍ਰਿਤਕ ਨੌਜਵਾਨ ਦੀ ਪਹਿਚਾਣ ਅਖਿਲੇਸ਼ ਵਜੋਂ ਹੋਈ ਹੈ ਜਿਸਦੀ ਉਮਰ 30 ਸਾਲ ਦੇ ਕਰੀਬ ਹੈ ਤੇ ਮ੍ਰਿਤਕ ਨੌਜਵਾਨ ਯੂਪੀ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 8 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਗਰਾ ਤੋਂ ਹੁਸ਼ਿਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋਈ ਹੈ ਜਿਸ ਤੋਂ ਤੁਰੰਤ ਬਾਅਦ ਉਹ ਮੌਕੇ ਤੇ ਪਹੁੰਚ ਗਏ।

ਉਨ੍ਹਾਂ ਦੱਸਿਆ ਕਿ ਨੌਜਵਾਨ ਰੇਲਵੇ ਲਾਈਨ ਕ੍ਰਾਸ ਕਰ ਰਿਹਾ ਸੀ ਤੇ ਲਾਈਟ ਕ੍ਰਾਸ ਕਰਦਿਆਂ ਦੌਰਾਨ ਹੀ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਅਖਿਲੇਸ਼ ਵਿਆਹਿਆ ਹੋਇਆ ਸੀ ਤੇ ਹੁਸ਼ਿਆਰਪੁਰ ਚ ਹੀ ਕਿਸੇ ਫੈਕਟਰੀ ਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਰਿਵਾਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it