ਰੂਸ ‘ਚ ਅੱਤਵਾਦੀ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ 115 ਤੋਂ ਪਾਰ

ਰੂਸ ‘ਚ ਅੱਤਵਾਦੀ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ 115 ਤੋਂ ਪਾਰ

15 ਸ਼ੱਕੀ ਹਿਰਾਸਤ ‘ਚ
ਮਾਸਕੋ :
ਰੂਸ ਦੀ ਰਾਜਧਾਨੀ ਮਾਸਕੋ ‘ਚ ਸ਼ੁੱਕਰਵਾਰ ਨੂੰ ਹੋਏ ਵੱਡੇ ਅੱਤਵਾਦੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਹੁਣ 115 ਤੱਕ ਪਹੁੰਚ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਮਲਾਵਰਾਂ ਨੇ ਇੱਕ ਵੱਡੇ ਸਮਾਗਮ ਵਾਲੀ ਥਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਹੁਣ ਤੱਕ ਤਿੰਨ ਬੱਚਿਆਂ ਸਮੇਤ 115 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਮਲੇ ਤੋਂ ਬਾਅਦ 11 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਘਟਨਾ ਵਾਲੀ ਥਾਂ ਨੂੰ ਅੱਗ ਲਗਾ ਦਿੱਤੀ।

ਇਸਲਾਮਿਕ ਸਟੇਟ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਰੂਸ ਦੀ ਸਰਕਾਰੀ ਸਮਾਚਾਰ ਏਜੰਸੀ ਟਾਸ ਦੇ ਅਨੁਸਾਰ, ਸੰਘੀ ਸੁਰੱਖਿਆ ਸੇਵਾ ਦੇ ਮੁਖੀ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ 11 ਵਿੱਚੋਂ ਚਾਰ ਹਮਲੇ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਦੇਸ਼ ‘ਚ ਹੋਈਆਂ ਚੋਣਾਂ ‘ਚ ਜਿੱਤ ਹਾਸਲ ਕਰਕੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੱਤਾ ‘ਤੇ ਆਪਣੀ ਪਕੜ ਹੋਰ ਮਜ਼ਬੂਤ ​​ਕਰ ਲਈ ਸੀ।

Related post

ਦੁਸ਼ਯੰਤ ਚੌਟਾਲਾ ਨੇ ਹਰਿਆਣਾ ਵਿਚ ਫਲੋਰ ਟੈਸਟ ਦੀ ਮੰਗ ਕੀਤੀ

ਦੁਸ਼ਯੰਤ ਚੌਟਾਲਾ ਨੇ ਹਰਿਆਣਾ ਵਿਚ ਫਲੋਰ ਟੈਸਟ ਦੀ ਮੰਗ…

ਚੰਡੀਗੜ੍ਹ, 9 ਮਈ, ਨਿਰਮਲ : ਹਰਿਆਣਾ ਵਿੱਚ 3 ਆਜ਼ਾਦ ਵਿਧਾਇਕਾਂ ਦਾ ਸਮਰਥਨ ਵਾਪਸ ਲੈਣ ਤੋਂ ਬਾਅਦ ਭਾਜਪਾ ਦੀ ਸਾਬਕਾ ਸਹਿਯੋਗੀ ਜਨਨਾਇਕ…
ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, “ਇਸਲਾਮ ਧਰਮ ਵਿਆਹੇ ਹੋਏ ਵਿਅਕਤੀ ਨੂੰ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਦੀ ਆਗਿਆ ਨਹੀਂ ਦਿੰਦਾ”

ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, “ਇਸਲਾਮ ਧਰਮ ਵਿਆਹੇ ਹੋਏ…

ਇਲਾਹਬਾਦ, 9 ਮਈ,ਪਰਦੀਪ ਸਿੰਘ: ਇਲਾਹਾਬਾਦ ਹਾਈਕੋਰਟ ਦਾ ਇਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਇਸਲਾਮ ਧਰਮ ਨੂੰ…
ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗ੍ਰਿਫਤਾਰ

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗ੍ਰਿਫਤਾਰ

ਮੁਹਾਲੀ, 9 ਮਈ, ਨਿਰਮਲ : ਮੋਹਾਲੀ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਮੁੱਲਾਂਪੁਰ ਨੇੜੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।…