ਕੇਜਰੀਵਾਲ ਦੀ ਜ਼ਮਾਨਤ ’ਤੇ ਅੱਜ ਆਵੇਗਾ ਫ਼ੈਸਲਾ
ਨਵੀਂ ਦਿੱਲੀ, 10 ਮਈ, ਨਿਰਮਲ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ 40 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ, ਇਸ ’ਤੇ ਸੁਪਰੀਮ ਕੋਰਟ ਅੱਜ ਯਾਨੀ 10 ਮਈ ਨੂੰ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ ਤੇ ਅੱਜ ਸੁਪਰੀਮ […]
By : Editor Editor
ਨਵੀਂ ਦਿੱਲੀ, 10 ਮਈ, ਨਿਰਮਲ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ 40 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ, ਇਸ ’ਤੇ ਸੁਪਰੀਮ ਕੋਰਟ ਅੱਜ ਯਾਨੀ 10 ਮਈ ਨੂੰ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।
ਦੁਪਹਿਰ ਦੇ ਖਾਣੇ ਤੋਂ ਪਹਿਲਾਂ 7 ਮਈ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੀਆਂ ਸ਼ਰਤਾਂ ਤੈਅ ਕੀਤੀਆਂ ਸਨ। ਅਦਾਲਤ ਨੇ ਈਡੀ ਨੂੰ ਕਿਹਾ ਸੀ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਆਉਂਦੀਆਂ ਹਨ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਤੁਹਾਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ।
ਹਾਲਾਂਕਿ ਬੈਂਚ ਨੇ 7 ਮਈ ਨੂੰ ਬਿਨਾਂ ਕੋਈ ਫੈਸਲਾ ਸੁਣਾਏ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਸੀ। ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਕਿਹਾ ਕਿ ਅਸੀਂ ਸ਼ੁੱਕਰਵਾਰ ਨੂੰ ਜ਼ਮਾਨਤ ਤੇ ਫੈਸਲਾ ਦੇਵਾਂਗੇ।
ਇਸ ਤੋਂ ਬਾਅਦ 9 ਮਈ ਨੂੰ ਈਡੀ ਨੇ ਸੁਪਰੀਮ ਕੋਰਟ ਵਿਚ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਹਲਫਨਾਮਾ ਦਾਇਰ ਕੀਤਾ ਸੀ। ਇਸ ਵਿਚ ਈਡੀ ਨੇ ਸੁਪਰੀਮ ਕੋਰਟ ਦੀਆਂ ਚੋਣਾਂ ਦੀ ਦਲੀਲ ਤੇ ਕਿਹਾ ਕਿ ਕੇਜਰੀਵਾਲ ਚੋਣ ਨਹੀਂ ਲੜ ਰਹੇ ਹਨ। ਇਸ ਤੋਂ ਪਹਿਲਾਂ ਚੋਣ ਪ੍ਰਚਾਰ ਲਈ ਕਿਸੇ ਵੀ ਆਗੂ ਨੂੰ ਨਿਆਇਕ ਹਿਰਾਸਤ ਵਿੱਚੋਂ ਜ਼ਮਾਨਤ ਨਹੀਂ ਮਿਲੀ ਹੈ। ਪ੍ਰਚਾਰ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।
ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।
ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ’ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।
ਜਲੰਧਰ ’ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।