Begin typing your search above and press return to search.
ਐਕਟਿਵਾ ’ਤੇ ਸਪਲਾਈ ਕੀਤਾ ਜਾ ਰਿਹਾ ਸੀ ਨਸ਼ਾ
ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ’ਚ ਇੱਕ ਐਕਟਿਵਾ ਨੂੰ ਨਸ਼ਾ ਸਪਲਾਈ ਕਰਨ ਲਈ ਵਰਤਿਆ ਜਾ ਰਿਹਾ ਸੀ। ਇਸ ਸਬੰਧੀ ਗੁਪਤ ਸੂਚਨਾ ਮਿਲਣ ’ਤੇ ਸੀਆਈਏ ਸਟਾਫ਼ ਨੇ ਵੱਡੀ ਕਾਰਵਾਈ ਕਰਦਿਆਂ ਐਕਟਿਵਾ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਲੋਕਾਂ ਤੋਂ ਪੁੱਛ-ਪੜਤਾਲ […]
By : Editor Editor
ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ’ਚ ਇੱਕ ਐਕਟਿਵਾ ਨੂੰ ਨਸ਼ਾ ਸਪਲਾਈ ਕਰਨ ਲਈ ਵਰਤਿਆ ਜਾ ਰਿਹਾ ਸੀ। ਇਸ ਸਬੰਧੀ ਗੁਪਤ ਸੂਚਨਾ ਮਿਲਣ ’ਤੇ ਸੀਆਈਏ ਸਟਾਫ਼ ਨੇ ਵੱਡੀ ਕਾਰਵਾਈ ਕਰਦਿਆਂ ਐਕਟਿਵਾ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਲੋਕਾਂ ਤੋਂ ਪੁੱਛ-ਪੜਤਾਲ ਦੌਰਾਨ ਹੋਰ ਵੀ ਖੁਲਾਸੇ ਹੋ ਸਕਦੇ ਹਨ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ-3, ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕੀਤੀ। ਪਰਮਜੀਤ ਸਿੰਘ ਸਣੇ ਪੁਲਿਸ ਟੀਮ ਨੇ ਚੈਕਿੰਗ ਦੌਰਾਨ ਐਕਟਿਵਾ ’ਤੇ ਜਾ ਰਹੇ ਤਿੰਨ ਵਿਅਕਤੀਆਂ ਦੀ ਚੈਕਿੰਗ ਕੀਤੀ, ਜਿਨ੍ਹਾਂ ਕੋਲੋਂ 550 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਪੁਲਿਸ ਨੇ ਐਕਟਿਵਾ ਨੂੰ ਕਬਜ਼ੇ ਵਿੱਚ ਲੈ ਕੇ ਉਸ ’ਤੇ ਸਵਾਰ ਤਿੰਨੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਜਗਰੂਪ ਸਿੰਘ ਉਰਫ ਰੂਪ, ਹਰਪ੍ਰੀਤ ਸਿੰਘ ਉਰਫ ਹਰਸ਼ , ਸਨਮਦੀਪ ਸਿੰਘ ਵਜੋਂ ਹੋਈ, ਜੋ ਅੰਮ੍ਰਿਤਸਰ ਦੇ ਹੀ ਵਾਸੀ ਦੱਸੇ ਜਾ ਰਹੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਦੌਰਾਨ ਇਨ੍ਹਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਹੋਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਤਾਂ ਕਿ ਕਿੱਥੇ ਸਪਲਾਈ ਕਰਦੇ ਸਨ। ਪੁਲਿਸ ਨੂੰ ਉਮੀਦ ਹੈ ਇਸ ਪੁੱਛ-ਪੜਤਾਲ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਤੇ ਨਸ਼ੇੜੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਕਾਰਨ ਲੁੱਟਖੋਹ, ਚੋਰੀ, ਡਕੈਤੀ ਤੇ ਹੋਰ ਅਪਰਾਧਕ ਘਟਨਾਵਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਪਿੱਛੇ ਇਹ ਵੀ ਵੱਡਾ ਕਾਰਨ ਹੈ ਕਿ ਕਈ ਕੇਸਾਂ ਵਿੱਚ ਪੁਲਿਸ ਇਨ੍ਹਾਂ ਨੂੰ ਥੋੜਾ ਸਮਾਂ ਥਾਣੇ ਵਿੱਚ ਬਿਠਾ ਕੇ ਛੱਡ ਦਿੰਦੀ ਹੈ। ਇਸ ਕਾਰਨ ਇਨ੍ਹਾਂ ਦੇ ਹੌਸਲੇ ਹੋਰ ਵੀ ਬੁਲੰਦ ਹੋ ਜਾਂਦੇ ਹਨ।
Next Story