Earthquake : ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਰਾਂ 'ਚੋਂ ਬਾਹਰ ਆਏ ਲੋਕ
ਹਿਮਾਚਲ, 16 ਮਈ, ਪਰਦੀਪ ਸਿੰਘ: ਹਿਮਾਚਲ ਪ੍ਰਦੇਸ਼ ਦੇ ਕਿੰਨਰ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਦਰਜ ਕੀਤੇ ਗਏ ਹਨ। ਭੂਚਾਲ ਸਵੇਰੇ ਕਰੀਬ 10:46 ਵਜੇ ਆਇਆ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 2.4 ਮਾਪੀ ਗਈ। ਭੂਚਾਲ ਦਾ ਕੇਂਦਰ ਕਿੰਨੇਰ ਵਿੱਚ ਜ਼ਮੀਨਦੋਜ਼ 19 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦੀ ਤੀਬਰਤਾ ਬਹੁਤ ਘੱਟ ਸੀ। ਭੂਚਾਲ ਕਾਰਨ ਕਿਸੇ […]
By : Editor Editor
ਹਿਮਾਚਲ, 16 ਮਈ, ਪਰਦੀਪ ਸਿੰਘ: ਹਿਮਾਚਲ ਪ੍ਰਦੇਸ਼ ਦੇ ਕਿੰਨਰ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਦਰਜ ਕੀਤੇ ਗਏ ਹਨ। ਭੂਚਾਲ ਸਵੇਰੇ ਕਰੀਬ 10:46 ਵਜੇ ਆਇਆ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 2.4 ਮਾਪੀ ਗਈ। ਭੂਚਾਲ ਦਾ ਕੇਂਦਰ ਕਿੰਨੇਰ ਵਿੱਚ ਜ਼ਮੀਨਦੋਜ਼ 19 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦੀ ਤੀਬਰਤਾ ਬਹੁਤ ਘੱਟ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਅੱਜ ਸਵੇਰੇ 10.46 ਵਜੇ ਦੋ ਵਾਰ ਹਲਕੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਬਰਾ ਗਏ ਤੇ ਘਰਾਂ ਵਿਚੋਂ ਬਾਹਰ ਆ ਗਏ। ਕਿਨੌਰ ਜ਼ਿਲ੍ਹਾ ਭੂਚਾਲ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ ਭਾਵ ਜ਼ੋਨ 5। ਇਸੇ ਕਰਕੇ ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।
ਧਰਤੀ ਦੀ ਸਤ੍ਹਾ ਮੁੱਖ ਤੌਰ 'ਤੇ 7 ਵੱਡੀਆਂ ਅਤੇ ਕਈ ਛੋਟੀਆਂ ਟੈਕਟੋਨਿਕ ਪਲੇਟਾਂ ਦੀ ਬਣੀ ਹੋਈ ਹੈ। ਇਹ ਪਲੇਟਾਂ ਲਗਾਤਾਰ ਤੈਰਦੀਆਂ ਰਹਿੰਦੀਆਂ ਹਨ ਅਤੇ ਕਈ ਵਾਰ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ। ਕਈ ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ ਅਤੇ ਜਦੋਂ ਬਹੁਤ ਜ਼ਿਆਦਾ ਦਬਾਅ ਪੈਂਦਾ ਹੈ ਤਾਂ ਇਹ ਪਲੇਟਾਂ ਟੁੱਟਣ ਲੱਗਦੀਆਂ ਹਨ। ਅਜਿਹੀ ਸਥਿਤੀ ਵਿੱਚ, ਹੇਠਾਂ ਤੋਂ ਨਿਕਲਣ ਵਾਲੀ ਊਰਜਾ ਬਾਹਰ ਦਾ ਰਸਤਾ ਲੱਭਦੀ ਹੈ ਅਤੇ ਇਸ ਗੜਬੜ ਤੋਂ ਬਾਅਦ ਭੂਚਾਲ ਆਉਂਦਾ ।
ਇਹ ਵੀ ਪੜ੍ਹੋ:
ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿਤੀ ਹੈ। ਉਨ੍ਹਾਂ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਰੋਜ਼ਾਨਾ ਮੁੱਖ ਮੰਤਰੀ ਰਿਹਾਇਸ਼ ਜਾਣਗੇ ਅਤੇ ਮੁੱਖ ਮੰਤਰੀ ਦਾ ਘਿਰਾਓ ਕਰਨਗੇ।ਭਾਜਪਾ ਉਮੀਦਵਾਰ ਬਿੱਟੂ ਨੇ ਕਿਹਾ ਕਿ ਸੀਐਮ ਨੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ਦਾ ਜਵਾਬ ਪੰਜਾਬ ਦੇ ਲੋਕ 1 ਜੂਨ ਨੂੰ ਦੇਣਗੇ। ਰਵਨੀਤ ਬਿੱਟੂ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਹਰ ਰੋਜ਼ ਮੁੱਖ ਮੰਤਰੀ ਨੂੰ ਮਿਲਣ ਸੀਐਮ ਹਾਊਸ ਜਾਣਗੇ ਅਤੇ ਲੋਕਾਂ ਦੇ ਸਾਹਮਣੇ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਚਿਹਰਾ ਬੇਨਕਾਬ ਕਰਨਗੇ, ਇਸ ਲਈ ਚਾਹੇ ਮੁੱਖ ਮੰਤਰੀ ਉਨ੍ਹਾਂ ਪਿੱਛੇ ਪੁਲਿਸ ਜਾਂ ਵਿਜੀਲੈਂਸ ਲਗਾ ਦੇਣ।
ਉਨ੍ਹਾਂ ਕਿਹਾ ਕਿ ਉਹ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਕਿਸੇ ਤੋਂ ਡਰਨ ਵਾਲੇ ਨਹੀਂ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੁੱਖ ਮੰਤਰੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਰਵਨੀਤ ਬਿੱਟੂ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਮੁੱਖ ਮੰਤਰੀ ਦਾ ਬਾਹਰ ਨਿਕਲਣਾ ਮੁਸ਼ਕਲ ਕਰ ਦੇਣਗੇ। ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਲੁਧਿਆਣਾ ਵਿਚੋਂ ਵੱਡੀ ਜਿੱਤ ਹਾਸਿਲ ਕਰਨਗੇ।