ਬ੍ਰਿਟੇਨ ਦੀ ਸੰਸਦ ਵਿਚ ਸੁਣਾਈ ਦਿੱਤੀ ਭਾਰਤੀ ਕਿਸਾਨਾਂ ਦੇ ਪ੍ਰਦਰਸ਼ਨ ਦੀ ਗੂੰਜ

ਬ੍ਰਿਟੇਨ ਦੀ ਸੰਸਦ ਵਿਚ ਸੁਣਾਈ ਦਿੱਤੀ ਭਾਰਤੀ ਕਿਸਾਨਾਂ ਦੇ ਪ੍ਰਦਰਸ਼ਨ ਦੀ ਗੂੰਜ


ਲੰਡਨ, 23 ਫ਼ਰਵਰੀ, ਨਿਰਮਲ : ਭਾਰਤ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਕਿਸਾਨਾਂ ਦਾ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਅਜੇ ਤਕ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਇਸ ਦੌਰਾਨ ਬੁੱਧਵਾਰ ਨੂੰ ਇਕ ਨੌਜਵਾਨ ਦੀ ਮੌਤ ਨੇ ਸਾਰੀ ਸਥਿਤੀ ਨੂੰ ਉਲਝਾ ਦਿੱਤਾ ਹੈ। ਗੋਲ਼ੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਗੋਲ਼ੀ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਸੀ, ਪਰ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ। ਇਸ ਦੌਰਾਨ ਬ੍ਰਿਟੇਨ ਦੀ ਸੰਸਦ ’ਚ ਵੀ ਇਹ ਮੁੱਦਾ ਗੂੰਜਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਧਰਨੇ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ ਉਠਾਇਆ।

ਤਨਮਨਜੀਤ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੇ ਮੈਨੂੰ ਪੱਤਰ ਲਿਖ ਕੇ ਭਾਰਤ ’ਚ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਕਥਿਤ ਤੌਰ ’ਤੇ ਬੁੱਧਵਾਰ ਨੂੰ ਪੁਲਿਸ ਮੁਕਾਬਲੇ ’ਚ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ। ਉਸ ਦੀ ਮੌਤ ਦਾ ਕਾਰਨ ਗੋਲ਼ੀ ਲੱਗਣਾ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਟਵਿੱਟਰ ਨੇ ਮੰਨਿਆ ਹੈ ਕਿ ਭਾਰਤ ’ਚ ਉਸ ਨੂੰ ਕੁਝ ਖਾਸ ਪੋਸਟ ਤੇ ਅਕਾਊਂਟ ਹਟਾਉਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਚਾਹੁੰਦੀ ਹੈ ਤੇ ਇਸ ਲਈ ਕੀ ਕਾਰਵਾਈ ਹੋਈ ਹੈ?

ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੈਨੀ ਮੋਰਡੌਂਟ ਨੇ ਤਨਮਨਜੀਤ ਸਿੰਘ ਦੇ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਸੁਰੱਖਿਆ ’ਚ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਾ ਸਮਰਥਨ ਕਰਦੀ ਹੈ। ਵਿਦੇਸ਼ ਵਿਭਾਗ ਨੇ ਉਨ੍ਹਾਂ ਦਾ ਬਿਆਨ ਸੁਣਿਆ ਹੈ। ਮੰਤਰੀ ਜਲਦ ਹੀ ਆਪਣੇ ਦਫ਼ਤਰ ਨੂੰ ਜਵਾਬ ਦੇਣਗੇ।’ ਬੀਬੀਸੀ ਦੀ ਰਿਪੋਰਟ ਅਨੁਸਾਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਖਨੌਰੀ ਸਰਹੱਦ ’ਤੇ ਨੌਜਵਾਨ ਕਿਸਾਨ ਦੀ ਗੋਲ਼ੀ ਲੱਗਣ ਨਾਲ ਮੌਤ ਹੋਈ ਹੈ ਤੇ ਕਈ ਕਿਸਾਨ ਜ਼ਖਮੀ ਵੀ ਹੋਏ ਹਨ।

Related post

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…