85 ਲੋਕਾਂ ਦੀ ਬਚੀ ਜਾਨ, ਜਹਾਜ਼ ਦੇ ਉਡਾਣ ਭਰਦੇ ਹੀ ਇੰਜਣ ਨੂੰ ਲੱਗੀ ਅੱਗ, ਜਾਣੋ ਕਾਰਨ
ਬੈਂਗਲੁਰੂ, 19 ਮਈ, ਪਰਦੀਪ ਸਿੰਘ: ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) 'ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ। ਦਰਅਸਲ, ਕੋਚੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਦੇ ਇੰਜਣ ਨੂੰ ਉਡਾਣ ਭਰਦੇ ਹੀ ਅੱਗ ਲੱਗ ਗਈ। ਇੰਜਣ ਨੂੰ ਅੱਗ ਲੱਗਣ ਦੀ ਘਟਨਾ ਨੂੰ ਦੇਖ ਕੇ ਜਹਾਜ਼ ਦੇ ਮੁਸਾਫਰਾਂ 'ਚ ਦਹਿਸ਼ਤ ਫੈਲ ਗਈ। ਦੱਸ ਦੇਈਏ […]
By : Editor Editor
ਬੈਂਗਲੁਰੂ, 19 ਮਈ, ਪਰਦੀਪ ਸਿੰਘ: ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) 'ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ। ਦਰਅਸਲ, ਕੋਚੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਦੇ ਇੰਜਣ ਨੂੰ ਉਡਾਣ ਭਰਦੇ ਹੀ ਅੱਗ ਲੱਗ ਗਈ। ਇੰਜਣ ਨੂੰ ਅੱਗ ਲੱਗਣ ਦੀ ਘਟਨਾ ਨੂੰ ਦੇਖ ਕੇ ਜਹਾਜ਼ ਦੇ ਮੁਸਾਫਰਾਂ 'ਚ ਦਹਿਸ਼ਤ ਫੈਲ ਗਈ। ਦੱਸ ਦੇਈਏ ਕਿ ਇਸ ਜਹਾਜ਼ ਵਿੱਚ 179 ਯਾਤਰੀ ਸਵਾਰ ਸਨ। ਇਸ ਤੋਂ ਬਾਅਦ ਜਹਾਜ਼ ਨੂੰ ਕਾਹਲੀ ਨਾਲ ਕੇਆਈਏ ਹਵਾਈ ਅੱਡੇ 'ਤੇ ਵਾਪਸ ਲੈਂਡ ਕਰਨਾ ਪਿਆ। ਦੱਸ ਦਈਏ ਕਿ ਜਹਾਜ਼ ਦੇ ਇੰਜਣ 'ਚ ਅੱਗ ਲੱਗਣ ਤੋਂ ਬਾਅਦ ਬੈਂਗਲੁਰੂ ਏਅਰਪੋਰਟ 'ਤੇ ਪੂਰੇ ਪੱਧਰ 'ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਸੀ। ਹਵਾਈ ਅੱਡੇ 'ਤੇ ਐਮਰਜੈਂਸੀ ਦਾ ਐਲਾਨ ਹੋਣ ਤੋਂ ਬਾਅਦ ਹੀ ਲੋਕਾਂ 'ਚ ਹਫੜਾ-ਦਫੜੀ ਮੱਚ ਗਈ।
179 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਦੀ ਬਚਾਈ ਜਾਨ
ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (BIAL) ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਪ੍ਰਬੰਧਨ ਕਰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੇਆਈਏ ਦੇਸ਼ ਦਾ ਤੀਜਾ ਸਭ ਤੋਂ ਵਿਅਸਤ ਹਵਾਈ ਅੱਡਾ ਹੈ। ਇਸ ਸਬੰਧੀ BIAL ਨੇ ਆਪਣੇ ਬਿਆਨ 'ਚ ਕਿਹਾ ਕਿ ਫਲਾਈਟ IX 1132 ਜਹਾਜ਼ ਦੇ ਇੰਜਣ 'ਚ ਅੱਗ ਲੱਗਣ ਤੋਂ ਬਾਅਦ ਰਾਤ 11.12 'ਤੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਤੋਂ ਬਾਅਦ ਹਵਾਈ ਅੱਡੇ 'ਤੇ ਪੂਰੇ ਪੱਧਰ 'ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਹਾਲਾਂਕਿ ਜਹਾਜ਼ ਦੇ ਹਵਾਈ ਅੱਡੇ 'ਤੇ ਉਤਰਦੇ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ। ਜਹਾਜ਼ 'ਚ ਸਵਾਰ ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਸਾਰੇ 6 ਮੈਂਬਰਾਂ ਨੂੰ ਜਹਾਜ਼ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਜਹਾਜ਼ ਦੇ ਇੰਜਣ ਨੂੰ ਅੱਗ
ਏਅਰ ਇੰਡੀਆ ਐਕਸਪ੍ਰੈਸ ਵੱਲੋਂ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਹਾਜ਼ ਦੇ ਸੱਜੇ ਇੰਜਣ ਵਿੱਚ ਅੱਗ ਲੱਗ ਗਈ। ਸ਼ੱਕੀ ਅੱਗ ਦੀਆਂ ਲਪਟਾਂ ਕਾਰਨ ਜਹਾਜ਼ ਨੂੰ ਵਾਪਸ ਬੈਂਗਲੁਰੂ 'ਚ ਉਤਾਰਨ ਦਾ ਫੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ:
ਬਿਹਾਰ ਦੇ ਭਾਗਲਪੁਰ 'ਚ ਸੁਲਤਾਨਗੰਜ-ਖਗੜੀਆ ਸਰਹੱਦ ਦੇ ਵਿਚਕਾਰ ਸਥਿਤ ਅਗਵਾਨੀ ਪੁਲ 'ਤੇ ਗੰਗਾ ਘਾਟ 'ਤੇ ਰੀਲਾਂ ਬਣਾਉਣ ਗਏ 6 ਨੌਜਵਾਨ ਅਤੇ ਔਰਤਾਂ ਗੰਗਾ ਨਦੀ 'ਚ ਡੁੱਬ ਗਏ। ਡੁੱਬਣ ਵਾਲੇ ਲੋਕਾਂ ਵਿੱਚ ਇੱਕ ਨੌਜਵਾਨ ਅਤੇ ਇੱਕ ਮੁਟਿਆਰ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਜਿਸ ਵਿੱਚ 18 ਸਾਲਾ ਸ਼ਿਆਮ ਸਾਹ ਅਤੇ 18 ਸਾਲਾ ਸਾਕਸ਼ੀ ਕੁਮਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਨਦੀ 'ਚੋਂ ਕੱਢੇ ਗਏ ਨੌਜਵਾਨ ਅਤੇ ਲੜਕੀ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਗੋਗੜੀ ਰੈਫਰਲ ਹਸਪਤਾਲ ਦਾਖਲ ਕਰਵਾਇਆ ਗਿਆ। ਜਦਕਿ 4 ਹੋਰ ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਲਾਪਤਾ ਲੋਕਾਂ ਵਿੱਚ ਮੁਕੇਸ਼ ਚੌਧਰੀ, ਰਾਜਨ ਕੁਮਾਰ, ਆਦਿਤਿਆ ਕੁਮਾਰ ਅਤੇ ਸ਼ਿਆਮ ਕੁਮਾਰ ਨਾਮ ਦੇ ਨੌਜਵਾਨ ਸ਼ਾਮਲ ਹਨ।
ਮੌਕੇ 'ਤੇ ਪੁਲਿਸ ਨਾਲ ਐਸਡੀਆਰਐਫ ਦੀ ਟੀਮ ਤਾਇਨਾਤ
ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪਰਬਤਾ ਦੇ ਸੀਓ ਅਤੇ ਥਾਣਾ ਇੰਚਾਰਜ ਨੇ ਮੌਕੇ 'ਤੇ ਕੈਂਪ ਲਗਾ ਦਿੱਤਾ ਹੈ। ਘਟਨਾ ਬਾਰੇ ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਲੋਕ ਵੀਡੀਓ ਬਣਾਉਣ ਲਈ ਸਵੇਰ ਤੋਂ ਹੀ ਗੰਗਾ ਨਦੀ 'ਤੇ ਪਹੁੰਚ ਗਏ ਸਨ। ਵੀਡੀਓ ਬਣਾਉਂਦੇ ਹੋਏ ਹਰ ਕੋਈ ਡੁੱਬਣ ਲੱਗਾ। ਹਾਦਸੇ 'ਚ 4 ਨੌਜਵਾਨ ਅਜੇ ਵੀ ਲਾਪਤਾ ਹਨ, ਜਦਕਿ ਗੰਗਾ 'ਚੋਂ ਬਚਾਏ ਗਏ ਇਕ ਨੌਜਵਾਨ ਅਤੇ ਇਕ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਧਰ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।ਉਨ੍ਹਾਂ ਦਾਕਹਿਣਾ ਹੈ ਕਿ ਸਾਡੇ ਪਰਿਵਾਰਿਕ ਮੈਂਬਰਾਂ ਨੂੰ ਲੱਭਿਆ ਜਾਵੇ।