ਧੂੰਏਂ ਨੇ ਉਜਾੜ ਕੇ ਰੱਖਤਾ ਪੂਰਾ ਪਰਿਵਾਰ, ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ, ਜਾਣੋ ਕਿਵੇਂ ਹੋਇਆ ਹਾਦਸਾ

ਧੂੰਏਂ ਨੇ ਉਜਾੜ ਕੇ ਰੱਖਤਾ ਪੂਰਾ ਪਰਿਵਾਰ, ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ, ਜਾਣੋ ਕਿਵੇਂ ਹੋਇਆ ਹਾਦਸਾ

ਅੰਮ੍ਰਿਤਸਰ, 5 ਮਈ, ਪਰਦੀਪ ਸਿੰਘ: ਅੰਮ੍ਰਿਤਸਰ ਅਧੀਨ ਪੈਂਦੇ ਕਸਬਾ ਮਹਿਤਾ ਨੇੜੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ਵਿਚਾਲੇ ਟੱਕਰ ਹੋ ਗਈ, ਜਿਸ ਵਿਚ ਪਿਓ, ਪੁੱਤਰ ਅਤੇ ਦਾਦੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ, ਜਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ । ਖ਼ਬਰ ਮਿਲਦਿਆਂ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਅਤੇ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਪਰਿਵਾਰਕ ਮੈਂਬਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਕੋਟਲਾ ਸੂਬਾ ਸਿੰਘ ਦੇ ਵਾਸੀ ਨੇ, ਉਨ੍ਹਾਂ ਦੇ ਚਾਚੇ ਦਾ ਲੜਕਾ ਅਮਰਜੋਤ ਸਿੰਘ ਆਪਣੀ ਮਾਤਾ ਬਲਵੀਰ ਕੌਰ ਅਤੇ ਡੇਢ ਸਾਲਾ ਪੁੱਤਰ ਦੇ ਨਾਲ ਮੋਟਰਸਾਈਕਲ ’ਤੇ ਮਹਿਤਾ ਚੌਂਕ ਤੋਂ ਆ ਰਹੇ ਸੀ, ਇਸੇ ਦੌਰਾਨ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਨੇੜੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲੱਗੀ ਹੋਈ ਸੀ, ਜਿਸ ਕਾਰਨ ਸੜਕ ’ਤੇ ਸੰਘਣਾ ਧੂੰਆਂ ਫੈਲਿਆ ਹੋਇਆ। ਧੂੰਏਂ ਵਿਚੋਂ ਲੰਘਦਿਆਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਵਿਚ ਤਿੰਨੇ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਮ੍ਰਿਤਕ ਨੌਜਵਾਨ ਅਮਰਜੋਤ ਸਿੰਘ ਅੰਮਿਤਸਰ ਵਿਖੇ ਪੰਚਾਇਤੀ ਵਿਭਾਗ ਵਿਚ ਨੌਕਰੀ ਕਰਦਾ ਸੀ। ਅਮਰਜੋਤ ਦੀ ਮੌਤ ਤੋਂ ਬਾਅਦ ਪਿੱਛੇ ਉਸ ਦੀ ਪਤਨੀ ਅਤੇ ਤਿੰਨ ਭੈਣਾਂ ਰਹਿ ਗਈਆਂ ਨੇ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਐ ਅਤੇ ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਨੇ ਤਾਂ ਜੋ ਅਣਪਛਾਤੇ ਵਾਹਨ ਬਾਰੇ ਪਤਾ ਲਗਾਇਆ ਜਾ ਸਕੇ। ਫਿਲਹਾਲ ਮ੍ਰਿਤਕਾਂ ਦਾ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਏ ਅਤੇ ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:

ਬੀਤੇ ਦਿਨੀਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕੀਤੀ ਹੈ। ਪੁਲਿਸ ਨੇ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਤੋਂ ਕਿਸਾਨ ਸਵਾਲ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ। ਇਸ ਮੌਕੇ ਜਦੋਂ ਕਿਸਾਨ ਭਾਜਪਾ ਉਮੀਦਵਾਰ ਦੇ ਗੱਡੀ ਨੇੜੇ ਪਹੁੰਚੇ ਤਾਂ ਮੌਕੇ ‘ਤੇ ਹਰਵਿੰਦਰ ਸਿੰਘ ਵਾਸੀ ਹਰਪਾਲਪੁਰ ਅਤੇ ਹੋਰਨਾ ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ਦੇ ਨਾਲ ਧੱਕਾ-ਮੁੱਕੀ ਕੀਤੀ। ਜਿਸ ਵਿਚ ਸੁਰਿੰਦਰ ਪਾਲ ਸਿੰਘ ਵਾਸੀ ਪਿੰਡ ਆਕੜੀ ਧਰਤੀ ‘ਤੇ ਡਿੱਗ ਗਿਆ ਜਿਸ ਕਾਰਨ ਉਸ ਦਾ ਸਿਰ ਸੜਕ ‘ਤੇ ਵੱਜਿਆ। ਇਸ ਦੌਰਾਨ ਜ਼ਖ਼ਮੀ ਸੁਰਿੰਦਰ ਪਾਲ ਸਿੰਘ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

Related post

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ ਗੋਲੀ

ਗੁਰਜੀਤ ਔਜਲਾ ਦੀ ਰੈਲੀ ਦੇ ਬਾਹਰ ਨੌਜਵਾਨ ’ਤੇ ਚਲਾਈ…

ਅਜਨਾਲਾ, 18 ਮਈ, ਨਿਰਮਲ : ਗੁਰਜੀਤ ਔਜਲਾ ਦੀ ਰੈਲੀ ਮੌਕੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ। ਦੱਸਦੇ ਚਲੀਏ ਕਿ ਅਜਨਾਲਾ ਸ਼ਹਿਰ…
ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ

ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।…
ਗਿੱਦੜਬਾਹਾ ਵਿਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖ਼ਮੀ

ਗਿੱਦੜਬਾਹਾ ਵਿਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖ਼ਮੀ

ਗਿੱਦੜਬਾਹਾ, 18 ਮਈ, ਨਿਰਮਲ : ਜ਼ਿਲ੍ਹਾ ਮੁਕਤਸਰ ਦੇ ਵਿਧਾਨ ਸਭਾ ਖੇਤਰ ਗਿੱਦੜਬਾਹਾ ਵਿਚ ਡੇਰਾ ਬਾਬਾ ਗੰਗਾਰਾਮ ਵਿਚ ਚਲ ਰਹੇ ਬਰਸੀ ਸਮਾਗਮ…