Begin typing your search above and press return to search.

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ : ਕੇਜਰੀਵਾਲ

ਮੋਹਾਲੀ, 16 ਸਤੰਬਰ, ਹ.ਬ. : ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਇੱਥੇ ‘ਸਰਕਾਰ-ਸਨਅਤਾਕਾਰ […]

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ : ਕੇਜਰੀਵਾਲ
X

Hamdard Tv AdminBy : Hamdard Tv Admin

  |  15 Sept 2023 11:47 PM GMT

  • whatsapp
  • Telegram

ਮੋਹਾਲੀ, 16 ਸਤੰਬਰ, ਹ.ਬ. : ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ।

ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਿਪਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਅਤੇ ਸਰਕਾਰ ਦਾ ਪੈਸਾ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਹੁਣ ਕੰਪਨੀਆਂ ਸੂਬੇ ਨੂੰ ਛੱਡ ਕੇ ਜਾਣ ਦੇ ਉਲਟ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ ਅਤੇ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅੱਤਿਆਚਾਰ, ਜ਼ਬਰ-ਜ਼ੁਲਮ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਸੀ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ ਜਿਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ।

Next Story
ਤਾਜ਼ਾ ਖਬਰਾਂ
Share it