Begin typing your search above and press return to search.

ਪੰਜਾਬ ’ਚ ਦਲਿਤ ਵੋਟਰਾਂ ’ਤੇ ਪਾਰਟੀਆਂ ਦੀਆਂ ਨਜ਼ਰਾਂ

ਚੰਡੀਗੜ੍ਹ, 19 ਮਾਰਚ, ਨਿਰਮਲ : ਪੰਜਾਬ ਵਿਚ ਦਲਿਤ ਵੋਟਰਾਂ ਦੀ ਆਬਾਦੀ 32 ਫੀਸਦੀ ਹੈ। 13 ਵਿਚੋਂ 4 ਲੋਕ ਸਭਾ ਸੀਟਾਂ ਰਾਖਵੀਆਂ ਹਨ। ਦਲਿਤ ਵੋਟਰਾਂ ਦਾ ਆਮ ਸੀਟਾਂ ’ਤੇ ਵੀ ਪ੍ਰਭਾਵ ਹੈ। ਖ਼ਾਸ ਕਰਕੇ ਦੋਆਬਾ ਖੇਤਰ ਗੜ੍ਹ ਹੈ। ਇਸ ਕਰਕੇ ਪੰਜਾਬ ਦੀ ਸਾਰੀ ਪਾਰਟੀਆਂ ਦੀ ਨਜ਼ਰਾਂ ਹੁਣ ਦਲਿਤ ਵੋਟਰਾਂ ’ਤੇ ਹਨ। 2021 ਵਿਚ ਪੰਜਾਬ ਦੀ ਸਿਆਸਤ […]

ਪੰਜਾਬ ’ਚ ਦਲਿਤ ਵੋਟਰਾਂ ’ਤੇ ਪਾਰਟੀਆਂ ਦੀਆਂ ਨਜ਼ਰਾਂ
X

Editor EditorBy : Editor Editor

  |  19 March 2024 5:03 AM IST

  • whatsapp
  • Telegram


ਚੰਡੀਗੜ੍ਹ, 19 ਮਾਰਚ, ਨਿਰਮਲ : ਪੰਜਾਬ ਵਿਚ ਦਲਿਤ ਵੋਟਰਾਂ ਦੀ ਆਬਾਦੀ 32 ਫੀਸਦੀ ਹੈ। 13 ਵਿਚੋਂ 4 ਲੋਕ ਸਭਾ ਸੀਟਾਂ ਰਾਖਵੀਆਂ ਹਨ। ਦਲਿਤ ਵੋਟਰਾਂ ਦਾ ਆਮ ਸੀਟਾਂ ’ਤੇ ਵੀ ਪ੍ਰਭਾਵ ਹੈ। ਖ਼ਾਸ ਕਰਕੇ ਦੋਆਬਾ ਖੇਤਰ ਗੜ੍ਹ ਹੈ। ਇਸ ਕਰਕੇ ਪੰਜਾਬ ਦੀ ਸਾਰੀ ਪਾਰਟੀਆਂ ਦੀ ਨਜ਼ਰਾਂ ਹੁਣ ਦਲਿਤ ਵੋਟਰਾਂ ’ਤੇ ਹਨ। 2021 ਵਿਚ ਪੰਜਾਬ ਦੀ ਸਿਆਸਤ ਵਿਚ ਪਹਿਲੀ ਵਾਰ ਵੱਡਾ ਬਦਲਾਅ ਦਿਖਿਆ। ਆਜ਼ਾਦੀ ਤੋਂ ਬਾਅਦ ਪਹਿਲਾ ਦਲਿਤ ਮੁੱਖ ਮੰਤਰੀ ਬਣਿਆ।

ਲੋਕ ਸਭਾ ਚੋਣਾਂ ਵਿਚ ਵੀ ਸਾਰੀ ਪਾਰਟੀਆਂ ਦਾ ਫੋਕਸ ਦਲਿਤ ਵਰਗ ’ਤੇ ਹੈ। ਪੰਜਾਬ ਵਿਚ ਸਿਆਸਤ ਦੀ ਗੱਡੀ ਦਲਿਤ ਵੋਟਰਾਂ ਦੀ ਅਣਦੇਖੀ ਕਰਕੇ ਚਲ ਹੀ ਨਹੀਂ ਸਕਦੀ। ਜ਼ਿਆਦਾਤਰ ਯੋਜਨਾਵਾਂ ਵੀ ਇਸ ਵਰਗ ਨੂੰ ਧਿਆਨ ਵਿਚ ਰੱਖ ਕੇ ਬਣਾਈਆਂ ਜਾਂਦੀਆਂ ਹਨ। ਪਿੰਡਾਂ ਵਿਚ ਲੋਕਾਂ ਤੱਕ ਕਈ ਯੋਜਨਾਵਾਂ ਦਾ ਲਾਭ ਨਹੀਂ ਪਹੁੰਚਦਾ।

ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਦੋ ਸਾਲ ਦੇ ਕਾਰਜਕਾਲ ਵਿਚ ਲਏ ਕਰਜ਼, ਕੀਤੇ ਗਏ ਖ਼ਰਚ ਅਤੇ ਆਮਦਨ ’ਤੇ ਪੰਜਾਬ ਸਰਕਾਰ ਵਾਈਟ ਪੇਪਰ ਜਾਰੀ ਕਰੇ। ਆਪ ਨੇ ਪੰਜਾਬ ਦਾ ਖਜ਼ਾਨਾ ਭਰਨ ਦਾ ਦਾਅਵਾ ਕੀਤਾ ਸੀ ਲੇਕਿਨ ਹਕੀਕਤ ਇਸ ਦੇ ਉਲਟ ਹੈ। ਨਿਵੇਸ਼ ਵਿਚ ਭਾਰੀ ਕਮੀ ਆਈ ਹੈ। ਕਰਜ਼ ਵਧਣ ਕਾਰਨ ਵਿੱਤੀ ਸਥਿਤੀ ਗੰਭੀਰ ਹੈ। ਉਧਾਰ ਲੈ ਕੇ ਪਿਛਲੇ ਕਰਜ਼ ਦਾ ਭੁਗਤਾਨ ਕਰਨਾ ਸਰਕਾਰ ਦੀ ਅਸਫਲਤਾ ਹੈ। ਵਿੱਤੀ ਸਥਿਤੀ ’ਤੇ ਵਾਈਟ ਪੇਪਰ ਜਾਰੀ ਕੀਤਾ ਜਾਵੇ।
ਦੱਸਦੇ ਚਲੀਏ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਵਿਚ 18 ਸਾਲ ਤੋਂ ਉਪਰ ਦੀ ਉਮਰ ਦੇ 4 ਲੱਖ 89 ਹਜ਼ਾਰ 631 ਨੌਜਵਾਨ ਪਹਿਲੀ ਵਾਰ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚ ਸਭ ਤੋਂ ਜ਼ਿਆਦਾ ਗੁਰਦਾਸਪੁਰ ਵਿਚ 48 ਹਜ਼ਾਰ 919 ਵੋਟਰ ਹਨ। ਜਦ ਕਿ ਸਭ ਤੋਂ ਘੱਟ ਲੁਧਿਆਣਾ ਵਿਚ 31 ਹਜ਼ਾਰ 68 ਨੌਜਵਾਨ ਪੀੜ੍ਹੀ ਹੈ। ਜੋ ਲੋਕ ਸਭਾ ਵਿਚ ਪਹਿਲੀ ਵਾਰ ਵੋਟ ਪਾਉਣਗੇ।

ਇਹ ਖ਼ਬਰ ਵੀ ਪੜ੍ਹੋ

ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।

ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।

ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਤੋਂ ਨਾਰਾਜ਼ ਦੱਸੇ ਜਾਂਦੇ ਹਨ। ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾਏ ਜਾਣ ਤੋਂ ਬਾਅਦ ਅਨਿਲ ਵਿੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਇਬ ਸੈਣੀ ਦੇ ਨਾਂ ’ਤੇ ਗੁੱਸੇ ਵਿੱਚ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ ਸਨ। ਇਸ ਦੇ ਨਾਲ ਹੀ ਉਹ ਅਗਲੇ ਦਿਨ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋਏ।

ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇਂਦਰੀ ਲੀਡਰਸ਼ਿਪ ਵੱਲੋਂ ਅਨਿਲ ਵਿੱਜ ਨੂੰ ਬੁਲਾਇਆ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਧਾਨ ਸਭਾ ਸੈਸ਼ਨ ’ਚ ਭਰੋਸੇ ਦੇ ਵੋਟ ’ਚ ਹਿੱਸਾ ਲੈਣ ਪਹੁੰਚੇ ਸਨ, ਉਦੋਂ ਤੋਂ ਹੀ ਅਨਿਲ ਵਿੱਜ ਅੰਬਾਲਾ ’ਚ ਹੀ ਰਹਿ ਰਹੇ ਹਨ।

Next Story
ਤਾਜ਼ਾ ਖਬਰਾਂ
Share it