ਸ਼ਹੀਦ ਅੰਮ੍ਰਿਤਪਾਲ ਦੇ ਪਰਵਾਰ ਨੂੰ ਮਿਲੇ ਸੀਐਮ ਮਾਨ
ਦਸੂਹਾ, 19 ਮਾਰਚ, ਨਿਰਮਲ : ਗੈਂਗਸਟਰ ਜਰਨੈਲ ਸਿੰਘ ਉਰਫ ਰਾਣਾ ਮੰਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਵਾਲਿਆਂ ਨੂੰ ਮਿਲਣ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਦੇ ਜੱਦੀ ਪਿੰਡ ਜੰਡੋਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਦੀ ਮਾਂ, ਪਤਨੀ ਅਤੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਪਰਵਾਰ […]
By : Editor Editor
ਦਸੂਹਾ, 19 ਮਾਰਚ, ਨਿਰਮਲ : ਗੈਂਗਸਟਰ ਜਰਨੈਲ ਸਿੰਘ ਉਰਫ ਰਾਣਾ ਮੰਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਵਾਲਿਆਂ ਨੂੰ ਮਿਲਣ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਦੇ ਜੱਦੀ ਪਿੰਡ ਜੰਡੋਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਦੀ ਮਾਂ, ਪਤਨੀ ਅਤੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਪਰਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਉਨ੍ਹਾ ਦੇ ਨਾਲ ਖੜ੍ਹੀ ਹੈ। ਸਰਕਾਰ ਵਲੋਂ ਇਸ ਪਰਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਈ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਬਹਾਦਰ ਸਿਪਾਹੀ ਸੀ ਜਿਸ ਨੇ ਅਪਣਾ ਫਰਜ਼ ਨਿਭਾਉਂਦੇ ਹੋਏ ਅਪਣੀ ਕੁਰਬਾਨੀ ਦੇ ਦਿੱਤੀ।
ਇਸ ਦੌਰਾਨ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਪਾਲ ਦੇ ਨਾਂ ’ਤੇ ਪਿੰਡ ਵਿਚ ਇੱਕ ਖੇਡ ਸਟੇਡੀਅਮ ਬਣਾਇਆ ਜਾਵੇਗਾ।
ਸੀਨੀਅਰ ਕਾਂਸਟੇਬਲ ਨੂੰ ਮਾਰਨ ਵਾਲੇ ਗੈਂਗਸਟਰ ਜਰਨੈਲ ਸਿੰਘ ਉਰਫ ਰਾਣਾ ਮੰਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਉਸ ਨੇ ਬੀਤੇ ਐਤਵਾਰ ਨੂੰ ਮੁਕੇਰੀਆਂ ਵਿਚ ਮੁਠਭੇੜ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ।
ਸੋਮਵਾਰ ਸਵੇਰੇ ਇੱਕ ਪੈਟਰੋਲ ਪੰਪ ’ਤੇ ਮੋਟਰ ਸਾਈਕਲ ਵਿਚ ਪੈਟਰੋਲ ਪਾਉਂਦੇ ਸਮੇਂ ਕੁਝ ਲੋਕਾਂ ਨੇ ਇਸ ਨੂੰ ਦੇਖ ਲਿਆ। ਜਿਸ ਤੋਂ ਬਾਅਦ ਪੁਲਿਸ ਇਸ ਦੇ ਪਿੱਛੇ ਲੱਗੀ ਅਤੇ ਹੁਸ਼ਿਆਰਪੁਰ ਦੇ ਭੰਗਾਲਾ ਵਿਚ ਸੁੰਨਸਾਨ ਜਗ੍ਹਾ ਉਸ ਦਾ ਐਨਕਾਊਂਟਰ ਕੀਤਾ ਗਿਆ। ਜਿੱਥੇ ਹਾਲੇ ਵੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।
ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਸੋਮਵਾਰ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ।
ਹੁਸ਼ਿਆਰਪੁਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਸ਼ਹੀਦ ਸੀਨੀਅਰ ਕਾਂਸਟੇਬਲ ਦੇ ਘਰ ਵਾਲਿਆਂ ਨੂੰ ਰਾਜ ਸਰਕਾਰ ਇੱਕ ਕਰੋੜ ਰੁਪਏ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ
ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।
ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।
ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਤੋਂ ਨਾਰਾਜ਼ ਦੱਸੇ ਜਾਂਦੇ ਹਨ। ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾਏ ਜਾਣ ਤੋਂ ਬਾਅਦ ਅਨਿਲ ਵਿੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਇਬ ਸੈਣੀ ਦੇ ਨਾਂ ’ਤੇ ਗੁੱਸੇ ਵਿੱਚ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ ਸਨ। ਇਸ ਦੇ ਨਾਲ ਹੀ ਉਹ ਅਗਲੇ ਦਿਨ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋਏ।
ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇਂਦਰੀ ਲੀਡਰਸ਼ਿਪ ਵੱਲੋਂ ਅਨਿਲ ਵਿੱਜ ਨੂੰ ਬੁਲਾਇਆ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਧਾਨ ਸਭਾ ਸੈਸ਼ਨ ’ਚ ਭਰੋਸੇ ਦੇ ਵੋਟ ’ਚ ਹਿੱਸਾ ਲੈਣ ਪਹੁੰਚੇ ਸਨ, ਉਦੋਂ ਤੋਂ ਹੀ ਅਨਿਲ ਵਿੱਜ ਅੰਬਾਲਾ ’ਚ ਹੀ ਰਹਿ ਰਹੇ ਹਨ।