Begin typing your search above and press return to search.

ਕੈਨੇਡਾ ਦਾ ਜਹਾਜ਼ ਚੜ੍ਹਨ ਤੋਂ ਪਹਿਲਾਂ ਹੀ ਪੁੱਤ ਦਾ ਪਿਉ ਵਲੋਂ ਕਤਲ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ, ਨਿਰਮਲ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਧੌਲਾ ’ਚ ਪਿਤਾ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਹਲਕਾ ਲੰਬੀ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੀਰਵਾਰ ਸਵੇਰੇ ਮਨਜੋਤ ਸਿੰਘ ਪੁੱਤਰ ਸ਼ਿਵਰਾਜ […]

ਕੈਨੇਡਾ ਦਾ ਜਹਾਜ਼ ਚੜ੍ਹਨ ਤੋਂ ਪਹਿਲਾਂ ਹੀ ਪੁੱਤ ਦਾ ਪਿਉ ਵਲੋਂ ਕਤਲ
X

Editor EditorBy : Editor Editor

  |  2 Dec 2023 5:31 AM IST

  • whatsapp
  • Telegram


ਸ੍ਰੀ ਮੁਕਤਸਰ ਸਾਹਿਬ, 2 ਦਸੰਬਰ, ਨਿਰਮਲ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਧੌਲਾ ’ਚ ਪਿਤਾ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਹਲਕਾ ਲੰਬੀ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੀਰਵਾਰ ਸਵੇਰੇ ਮਨਜੋਤ ਸਿੰਘ ਪੁੱਤਰ ਸ਼ਿਵਰਾਜ ਸਿੰਘ ’ਤੇ ਉਸ ਦੇ ਹੀ ਪਿਤਾ ਸ਼ਿਵਰਾਜ ਸਿੰਘ ਅਤੇ ਚਾਚਾ ਰੇਸ਼ਮ ਸਿੰਘ ਨੇ ਬੰਦੂਕ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਜ਼ਖਮੀ ਹਾਲਤ ’ਚ ਮਲੋਟ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਅਤੇ ਫਿਰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਡਾਕਟਰਾਂ ਦਾ ਬੋਰਡ ਮ੍ਰਿਤਕ ਮਨਜੋਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰੇਗਾ। ਡੀਐਸਪੀ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਮਨਜੋਤ ਸਿੰਘ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਪਿਤਾ ਸ਼ਿਵਰਾਜ ਸਿੰਘ ਅਤੇ ਉਸ ਦੇ ਚਾਚਾ ਰੇਸ਼ਮ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸ਼ਿਵਰਾਜ ਸਿੰਘ ਨੂੰ ਸ਼ੱਕੀ ਸੀ ਕਿ ਮਨਜੋਤ ਸਿੰਘ ਉਸ ਦੀ ਔਲਾਦ ਨਹੀਂ ਅਤੇ ਕਿਸੇ ਹੋਰ ਦਾ ਪੁੱਤਰ ਹੈ। ਮ੍ਰਿਤਕ ਮਨਜੋਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ 10 ਦਸੰਬਰ ਨੂੰ ਉਸ ਨੇ ਕੈਨੇਡਾ ਜਾਣ ਲਈ ਜਹਾਜ਼ ਵਿਚ ਉਡਾਣ ਭਰਨੀ ਸੀ। ਇਸ ਸਬੰਧੀ ਥਾਣਾ ਲੰਬੀ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ। ਮ੍ਰਿਤਕ ਦੇ ਪਿਤਾ ਅਤੇ ਚਾਚੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

Next Story
ਤਾਜ਼ਾ ਖਬਰਾਂ
Share it