ਅੱਜ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੀ ਪਹਿਲੀ ਮੀਟਿੰਗ
ਚੰਡੀਗੜ੍ਹ : ਪੰਜਾਬ ਭਾਜਪਾ ਦੀ ਪਹਿਲੀ ਕਾਰਜਕਾਰਨੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਸੂਬਾ ਪ੍ਰਧਾਨ ਸੁਨੀਲ ਜਾਖੜ ਸਾਰੇ ਨਵ-ਨਿਯੁਕਤ ਸੂਬਾਈ ਅਧਿਕਾਰੀਆਂ ਨਾਲ ਆਗਾਮੀ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕਰਨਗੇ। ਇਸ ਮੀਟਿੰਗ ਵਿੱਚ ਸੂਬਾ ਇੰਚਾਰਜ ਵਿਜੇ ਰੂਪਾਨੀ ਵੀ ਮੌਜੂਦ ਰਹਿਣਗੇ। ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਇਸ ਪਲੇਠੀ ਮੀਟਿੰਗ ਵਿੱਚ […]
By : Editor (BS)
ਚੰਡੀਗੜ੍ਹ : ਪੰਜਾਬ ਭਾਜਪਾ ਦੀ ਪਹਿਲੀ ਕਾਰਜਕਾਰਨੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਸੂਬਾ ਪ੍ਰਧਾਨ ਸੁਨੀਲ ਜਾਖੜ ਸਾਰੇ ਨਵ-ਨਿਯੁਕਤ ਸੂਬਾਈ ਅਧਿਕਾਰੀਆਂ ਨਾਲ ਆਗਾਮੀ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕਰਨਗੇ। ਇਸ ਮੀਟਿੰਗ ਵਿੱਚ ਸੂਬਾ ਇੰਚਾਰਜ ਵਿਜੇ ਰੂਪਾਨੀ ਵੀ ਮੌਜੂਦ ਰਹਿਣਗੇ।
ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਇਸ ਪਲੇਠੀ ਮੀਟਿੰਗ ਵਿੱਚ ਪੁਰਾਣੇ ਭਾਜਪਾ ਆਗੂਆਂ ਤੋਂ ਇਲਾਵਾ ਕਾਂਗਰਸ ਤੇ ਅਕਾਲੀ ਦਲ ਵਿੱਚੋਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂ ਸ਼ਾਮਲ ਹੋਣਗੇ। ਇਹ ਮੀਟਿੰਗ ਅੱਜ ਸ਼ਾਮ 5 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਹਿਲੀ ਕਾਰਜਕਾਰਨੀ ਦੀ ਸੂਚੀ ਜਨਤਕ ਕੀਤੀ ਗਈ ਸੀ। ਇਸ ਵਿੱਚ ਭਾਜਪਾ ਦੇ ਸਾਰੇ ਪੁਰਾਣੇ ਅਤੇ ਨਵੇਂ ਆਗੂਆਂ ਨੂੰ ਥਾਂ ਦਿੱਤੀ ਗਈ ਹੈ।
ਪਹਿਲੀ ਕਾਰਜਕਾਰਨੀ ਵਿੱਚ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਸਾਬਕਾ ਮੰਤਰੀਆਂ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਮੁੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ। ਇਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਪੁਰਾਣੇ ਆਗੂ ਨਾਰਾਜ਼ ਹੋ ਗਏ। ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਕੁਝ ਹੋਰਾਂ ਨੇ ਖੁੱਲ੍ਹ ਕੇ ਇਤਰਾਜ਼ ਜਤਾਇਆ ਹੈ। ਕਿਉਂਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਅਤੇ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਨਾਂ ਸਾਬਕਾ ਮੰਤਰੀਆਂ ਅਤੇ ਆਗੂਆਂ ਨੂੰ ਕਾਰਜਕਾਰਨੀ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੂਬਾ ਪ੍ਰਧਾਨ ਜਾਖੜ 'ਤੇ ਭਾਜਪਾ ਦੇ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਹੈ।