Begin typing your search above and press return to search.

ਦੇਖੋ ਵੀਡੀਓ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸਿੱਖ ਸੰਗਤਾਂ ਅੰਮ੍ਰਿਤਸਰ, 16 ਸਤੰਬਰ, ਹਿਮਾਂਸ਼ੂ ਸ਼ਰਮਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ। ਇਸ ਦੌਰਾਨ […]

ਦੇਖੋ ਵੀਡੀਓ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
X

Hamdard Tv AdminBy : Hamdard Tv Admin

  |  16 Sept 2023 7:27 AM IST

  • whatsapp
  • Telegram

ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸਿੱਖ ਸੰਗਤਾਂ

ਅੰਮ੍ਰਿਤਸਰ, 16 ਸਤੰਬਰ, ਹਿਮਾਂਸ਼ੂ ਸ਼ਰਮਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।


ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।


ਇਸ ਮੌਕੇ ਸ੍ਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ।


ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ। ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।


ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਵਾਰ ਫੇਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋ ਰਿਹਾ ਹੈ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।


ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕਿਹਾ ਸਿੱਖ ਕੌਮ ਦੀ ਜਗਤ ਵਿੱਚ ਇੱਕ ਵੱਖਰੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਬਾਣੀ ਨਾਲ ਜੁੜੋ ਤੇ ਸਿਮਰਨ ਕਰੋ। ਉਨ੍ਹਾਂ ਨੇ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

Next Story
ਤਾਜ਼ਾ ਖਬਰਾਂ
Share it