ਮਾਘੀ ਮੌਕੇ ਘੌੜਿਆਂ ਸਬੰਧੀ ਗਤੀਵਿਧੀਆਂ ਦੀ ਸਰਕਾਰ ਨੇ ਦਿੱਤੀ ਆਗਿਆ
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਸ੍ਰੀ ਮੁਕਤਸਰ ਸਾਹਿਬ : ਇਸ ਵਾਰ ਮਾਘੀ ਦੇ ਮੌਕੇ ਘੋੜਿਆਂ ਸਬੰਧੀ ਗਤੀਵਿਧੀਆਂ ਵੇਖਣ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਲੋਕ ਵਾਂਝੇ ਨਹੀਂ ਰਹਿਣਗੇ। ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ […]
By : Editor (BS)
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ : ਇਸ ਵਾਰ ਮਾਘੀ ਦੇ ਮੌਕੇ ਘੋੜਿਆਂ ਸਬੰਧੀ ਗਤੀਵਿਧੀਆਂ ਵੇਖਣ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਲੋਕ ਵਾਂਝੇ ਨਹੀਂ ਰਹਿਣਗੇ। ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਦੀ ਆਗਿਆ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ।
The government has given permission for horse-related activities on the occasion of Maghi
ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ—ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਤੇ ਪਾਬੰਦੀ ਲਗਾ ਦਿੱਤੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਹੁਸਿ਼ਆਰਪੁਰ ਜ਼ਿਲ੍ਹਿਆਂ ਤੋਂ ਘੋੜਿਆਂ ਵਿੱਚ ਗਲੈਂਡਰਜ਼ ਬਿਮਾਰੀ ਫੈਲਣ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਸ ਕਾਰਨ ਸੂਬਾ ਸਰਕਾਰ ਨੇ ਘੋੜਿਆਂ ਸਬੰਧੀ ਗਤੀਵਿਧੀਆਂ ਤੇ ਪਾਬੰਦੀ ਲਗਾ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਜਿ਼ਲਿ੍ਹਆਂ ਵਿੱਚ ਨਿਗਰਾਨੀ ਦੌਰਾਨ ਗਲੈਂਡਰਜ਼ ਦਾ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਆਇਆ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਹ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਘੋੜਾ ਮਾਲਕਾਂ ਨੂੰ ਮਾਘੀ ਮੇਲੇ ਦੌਰਾਨ ਪਸ਼ੂਧਨ ਮੇਲੇ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਹੁਸਿ਼ਆਰਪੁਰ ਦੇ ਘੋੜੇ ਇਸ ਮੇਲੇ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ ਕਿਉਂਕਿ ਉੱਥੇ ਅਜੇ ਟੈਸਟਿੰਗ ਚੱਲ ਰਹੀ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਚਾਹਵਾਨ ਮਾਲਕਾਂ ਨੂੰ ਹਿੱਸਾ ਲੈ ਰਹੇ ਘੋੜਿਆਂ ਦੀ ਐਨ.ਆਰ.ਡੀ.ਡੀ.ਐਲ. ਜਲੰਧਰ ਜਾਂ ਐਨ.ਆਰ.ਸੀ.ਈ. ਹਿਸਾਰ ਜਾਂ ਸੂਬੇ ਦੁਆਰਾ ਪ੍ਰਵਾਨਿਤ ਡਾਇਗਨੌਸਟਿਕ ਲੈਬ ਤੋਂ ਗਲੈਂਡਰਜ਼ ਟੈਸਟਿੰਗ ਦੀ ਨੈਗੇਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣਾ ਹੋਵੇਗਾ ਅਤੇ ਇਹ ਰਿਪੋਰਟ 30 ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਹਿੱਸਾ ਲੈਣ ਵਾਲੇ ਘੋੜਿਆਂ ਦੇ ਸਾਰੇ ਮਾਲਕਾਂ ਨੂੰ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੁਆਰਾ ਤਸਦੀਕਸ਼ੁਦਾ “ਅੰਡਰਟੇਕਿੰਗ” ਲੈ ਕੇ ਆਉਣੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੇਲੇ ਵਾਲੇ ਸਥਾਨ ’ਤੇ ਘੋੜਿਆਂ ਦੀ ਐਂਟਰੀ ਤੋਂ ਪਹਿਲਾਂ ਇਸ ਅੰਡਰਟੇਕਿੰਗ ਦੀ ਜਾਂਚ ਐਨ.ਆਰ.ਡੀ.ਡੀ.ਐਲ., ਜਲੰਧਰ ਅਤੇ ਸਕਰੀਨਿੰਗ ਕਮੇਟੀ ਦੁਆਰਾ ਕੀਤੀ ਜਾਵੇਗੀ।