ਜ਼ਮੀਨ ਲਈ ਪੋਤੇ ਨੇ ਦਾਦੇ ਦੀ ਲਈ ਜਾਨ
ਜਲਾਲਾਬਾਦ, 15 ਮਾਰਚ, ਨਿਰਮਲ : ਜਲਾਲਾਬਾਦ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਦੱਸਦੇ ਚਲੀਏ ਕਿ ਜਲਾਲਾਬਾਦ ਵਿਚ ਢਾਣੀ ਫੂਲਾ ਸਿੰਘ ਵਿਚ 2 ਮਰਲੇ ਜ਼ਮੀਨ ਲਈ ਪੋਤੇ ਨੇ ਅਪਣੇ ਸਾਬਕਾ ਸਰਪੰਚ ਦਾਦਾ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ […]
By : Editor Editor
ਜਲਾਲਾਬਾਦ, 15 ਮਾਰਚ, ਨਿਰਮਲ : ਜਲਾਲਾਬਾਦ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਦੱਸਦੇ ਚਲੀਏ ਕਿ ਜਲਾਲਾਬਾਦ ਵਿਚ ਢਾਣੀ ਫੂਲਾ ਸਿੰਘ ਵਿਚ 2 ਮਰਲੇ ਜ਼ਮੀਨ ਲਈ ਪੋਤੇ ਨੇ ਅਪਣੇ ਸਾਬਕਾ ਸਰਪੰਚ ਦਾਦਾ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਢਾਣੀ ਫੂਲਾ ਸਿੰਘ ਦੇ ਸਾਬਕਾ ਸਰਪੰਚ ਕਸਮੀਰ ਸਿੰਘ ਦੇ ਰੂਪ ਵਿਚ ਹੋਈ ਹੈ। ਹਾਲੇ ਤੱਕ ਪੋਤੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਜਾਣਕਾਰੀ ਅਨੁਸਾਰ ਢਾਣੀ ਫੂਲਾ ਸਿੰਘ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਦੀ ਉਸ ਸਮੇਂ ਹੱਤਿਆ ਕਰ ਦਿੱਤੀ ਜਦੋਂ ਉਹ ਦੋ ਕਨਾਲ ਜ਼ਮੀਨ ਵਿਚ ਬੂਟੇ ਲਗਾ ਰਿਹਾ ਸੀ। ਰਿਸ਼ਤੇ ਵਿਚ ਹੀ ਉਸ ਦੇ ਪੋਤੇ ਦੇ ਨਾਲ ਉਸ ਦੀ ਲੜਾਈ ਹੋ ਗਈ। ਜਿਸ ਤੋ ਬਾਅਦ ਪੋਤੇ ਨੇ ਕਹੀ ਨਾਲ ਕਸ਼ਮੀਰ ਸਿੰਘ ਦੇ ਸਿਰ ’ਤੇ ਕਈ ਵਾਰ ਕੀਤੇ। ਜਿਸ ਨਾਲ ਉਹ ਜ਼ਖਮੀ ਹੋ ਗਿਆ।
ਇਸ ਤੋਂ ਬਾਅਦ ਘਰ ਵਾਲਿਆਂ ਨੇ ਕਸ਼ਮੀਰ ਸਿੰਘ ਨੂੰ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ
ਪਤਨੀ ਨੇ ਅਪਣੇ ਹੀ ਪਤੀ ਨੂੰ ਪੇ੍ਰਮੀ ਹੱਥੋਂ ਮਰਵਾ ਦਿੱਤਾ।
ਦੱਸਦੇ ਚਲੀਏ ਕਿ ਲੁਧਿਆਣਾ ਦੇ ਕਿਲਾ ਰਾਏਪੁਰ ਨੇੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਕਈ ਨਿਸ਼ਾਨ ਮਿਲੇ ਹਨ। ਉਸ ਦੀ ਲਾਸ਼ ਪਿੰਡ ਸੀਲੋਂ ਕਲਾਂ ਰੋਡ ’ਤੇ ਨਹਿਰ ਦੇ ਪੁਲ ਖਾਨਪੁਰ ਕੋਲ ਪਈ ਮਿਲੀ। ਮ੍ਰਿਤਕ ਦਾ ਨਾਂ ਹਰਜੀਤ ਸਿੰਘ ਹੈ। ਪੁਲਸ ਮੁਤਾਬਕ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ।
ਥਾਣਾ ਡੇਹਲੋਂ ਵਿਖੇ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਹਰਜੀਤ ਸਿੰਘ ਆਪਣੇ ਪਰਿਵਾਰ ਸਮੇਤ ਉਸ ਕੋਲ ਰਹਿੰਦਾ ਹੈ। ਉਸ ਦਾ ਇੱਕ ਦੋਸਤ ਸਾਜਿਦ ਆਲਮ ਬੰਗਾਲ ਦਾ ਰਹਿਣ ਵਾਲਾ ਹੈ। ਉਹ ਆਪਣੇ ਭਰਾ ਹਰਜੀਤ ਸਿੰਘ ਨਾਲ ਇੱਟਾਂ ਦੇ ਭੱਠੇ ’ਤੇ ਕੰਮ ਕਰਦਾ ਸੀ। ਉਹ ਇੱਕ ਥਾਂ ’ਤੇ ਇਕੱਠੇ ਕੰਮ ਕਰਦੇ ਹਨ।
ਉਸ ਨੇ ਪੁਲਸ ਨੂੰ ਦੱਸਿਆ ਕਿ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਦੇ ਕਿਲਾ ਰਾਏਪੁਰ ਵਾਸੀ ਸਾਜਿਦ ਆਲਮ ਨਾਲ ਨਾਜਾਇਜ਼ ਸਬੰਧ ਸਨ। ਇਸ ਬਾਰੇ ਹਰਜੀਤ ਨੂੰ ਪਤਾ ਲੱਗ ਗਿਆ ਸੀ। ਹਰਵਿੰਦਰ ਨੇ ਆਪਣੇ ਪ੍ਰੇਮੀ ਸਾਜਿਦ ਨਾਲ ਮਿਲ ਕੇ ਆਪਣੇ ਪਤੀ ਹਰਜੀਤ ਦਾ ਕਤਲ ਕਰਵਾ ਦਿੱਤਾ।
ਬੀਤੇ ਦਿਨ 14 ਮਾਰਚ ਨੂੰ ਸਵੇਰੇ 9.30 ਵਜੇ ਹਰਜੀਤ ਸਿੰਘ ਦੀ ਲਾਸ਼ ਨਹਿਰ ਦੇ ਪੁਲ ਖਾਨਪੁਰ ਤੋਂ ਪਿੰਡ ਸੀਲੋਂ ਕਲਾਂ ਨੂੰ ਜਾਂਦੀ ਸੜਕ ’ਤੇ ਨਹਿਰ ਦੇ ਕੰਢੇ ਪਈ ਮਿਲੀ ਸੀ। ਆਸ-ਪਾਸ ਦੇ ਲੋਕਾਂ ਨੇ ਰੌਲਾ ਪਾਇਆ। ਇਨ੍ਹਾਂ ਲੋਕਾਂ ਨੇ ਹਰਜੀਤ ਸਿੰਘ ਦੀ ਪਛਾਣ ਕੀਤੀ। ਪਰਿਵਾਰ ਵਾਲੇ ਜਦੋਂ ਮੌਕੇ ’ਤੇ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਹਰਜੀਤ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ।
ਡੇਹਲੋਂ ਥਾਣੇ ਦੇ ਇੰਸਪੈਕਟਰ ਰਵਿੰਦਰ ਕੁਮਾਰ ਅਨੁਸਾਰ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਉਰਫ ਮਨੀ ਅਤੇ ਉਸ ਦੇ ਪ੍ਰੇਮੀ ਸਾਜਿਦ ਆਲਮ ਨੇ ਯੋਜਨਾ ਤਹਿਤ ਹਰਜੀਤ ਦਾ ਕਤਲ ਕੀਤਾ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਆਈਪੀਸੀ ਦੀ ਧਾਰਾ 302,34, 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।