ਅਮਰੀਕਾ ਨੇ ਇਜ਼ਰਾਈਲ ਨੂੰ ਦਿੱਤੀ ਵੱਡੀ ਮਦਦ, ਪੜ੍ਹੋ
ਨਿਊਯਾਰਕ: ਹਮਾਸ ਦੇ ਅੱਤਵਾਦੀਆਂ ਨੇ ਸ਼ਨੀਵਾਰ ਤੜਕੇ ਇਜ਼ਰਾਈਲ 'ਤੇ ਵੱਡੀ ਗਿਣਤੀ ਵਿੱਚ ਰਾਕੇਟ ਨਾਲ ਹਮਲਾ ਕੀਤਾ। ਇਜ਼ਰਾਈਲ ਨੇ ਵੀ ਘਾਤਕ ਕਾਰਵਾਈ ਕੀਤੀ ਹੈ। ਗਾਜ਼ਾ ਪੱਟੀ 'ਤੇ ਹਵਾਈ ਸੈਨਾ ਵੱਲੋਂ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 3000 ਤੋਂ ਵੱਧ ਲੋਕ ਜ਼ਖਮੀ ਹੋਏ […]
By : Editor (BS)
ਨਿਊਯਾਰਕ: ਹਮਾਸ ਦੇ ਅੱਤਵਾਦੀਆਂ ਨੇ ਸ਼ਨੀਵਾਰ ਤੜਕੇ ਇਜ਼ਰਾਈਲ 'ਤੇ ਵੱਡੀ ਗਿਣਤੀ ਵਿੱਚ ਰਾਕੇਟ ਨਾਲ ਹਮਲਾ ਕੀਤਾ। ਇਜ਼ਰਾਈਲ ਨੇ ਵੀ ਘਾਤਕ ਕਾਰਵਾਈ ਕੀਤੀ ਹੈ। ਗਾਜ਼ਾ ਪੱਟੀ 'ਤੇ ਹਵਾਈ ਸੈਨਾ ਵੱਲੋਂ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 3000 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸ ਦਈਏ ਕਿ ਹਮਾਸ ਦੇ ਲੜਾਕਿਆਂ ਨੇ ਇਜ਼ਰਾਇਲੀ ਸਰਹੱਦ 'ਚ ਘੁਸਪੈਠ ਕਰਕੇ ਹਮਲਾ ਕੀਤਾ।
BREAKING 🚨
— Bitcoin News 🗞️ 📰 (@BitcoinNew28525) October 7, 2023
U.S TAX PAYER MONEY 💰
President Joe Biden has Approved an Emergency Military Aid Package to Israel worth $8 Billion
ਇਸ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਜੰਗ ਦਾ ਐਲਾਨ ਕਰ ਦਿੱਤਾ। ਨਾਲ ਹੀ ਕਿਹਾ ਕਿ ਦੁਸ਼ਮਣ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਇਜ਼ਰਾਈਲ ਨੇ ਫਲਸਤੀਨ ਵਿਰੁੱਧ ਆਪ੍ਰੇਸ਼ਨ ਆਇਰਨ ਤਲਵਾਰ ਸ਼ੁਰੂ ਕੀਤਾ ਹੈ। ਨੇਤਨਯਾਹੂ ਨੇ ਆਪਣੇ ਟੈਲੀਵਿਜ਼ਨ ਸੰਬੋਧਨ 'ਚ ਕਿਹਾ ਕਿ ਹਮਾਸ ਨੂੰ ਅਜਿਹੀ ਕੀਮਤ ਚੁਕਾਉਣੀ ਪਵੇਗੀ ਕਿ ਇਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਸੀ।
ਗਲੋਬਲ ਨੇਤਾਵਾਂ ਨੇ ਇਜ਼ਰਾਈਲ ਨਾਲ ਇਕਜੁੱਟਤਾ ਦਿਖਾਈ ਹੈ। ਦੂਜੇ ਪਾਸੇ ਅਮਰੀਕਾ ਨੇ ਇਜ਼ਰਾਈਲ ਨੂੰ ਐਮਰਜੈਂਸੀ ਮਿਲਟਰੀ ਸਹਾਇਤਾ ਪੈਕੇਜ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਇਜ਼ਰਾਈਲ ਨੂੰ 8 ਬਿਲੀਅਨ ਡਾਲਰ ਦੇ ਐਮਰਜੈਂਸੀ ਮਿਲਟਰੀ ਸਹਾਇਤਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ।