ਸ਼ੁਭਕਰਨ ਮੌਤ ਦੀ ਜਾਂਚ ਹਾਈ ਕੋਰਟ ਦੀ ਕਮੇਟੀ ਕਰੇਗੀ
ਚੰਡੀਗੜ੍ਹ, 7 ਮਾਰਚ, ਨਿਰਮਲ : ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਅੰਦੋਲਨ ਕਰਨ ਦੇ ਤਰੀਕੇ ਨੂੰ ਲੈ ਕੇ ਉਨ੍ਹਾਂ ਨੂੰ ਝਾੜ ਪਾਈ ਹੈ।ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਾਈ […]
By : Editor Editor
ਚੰਡੀਗੜ੍ਹ, 7 ਮਾਰਚ, ਨਿਰਮਲ : ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਅੰਦੋਲਨ ਕਰਨ ਦੇ ਤਰੀਕੇ ਨੂੰ ਲੈ ਕੇ ਉਨ੍ਹਾਂ ਨੂੰ ਝਾੜ ਪਾਈ ਹੈ।
ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਹਰਿਆਣਾ ਅਤੇ ਪੰਜਾਬ ਦੇ 2-2 ਅਫ਼ਸਰ ਕਮੇਟੀ ਦਾ ਹਿੱਸਾ ਹੋਣਗੇ।
ਦੂਜੇ ਪਾਸੇ ਕਿਸਾਨ ਅੰਦੋਲਨ ਨੂੰ ਲੈ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਰਾਜ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਅੰਦੋਲਨ ਵਿਚ ਸ਼ਾਮਿਲ ਸਾਰੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਚੇਨਈ ਭੇਜ ਦੇਣਾ ਚਾਹੀਦਾ ਹੈ। ਅਦਾਲਤ ਨੇ ਸਵਾਲ ਪੁੱਛਦਿਆਂ ਕਿਹਾ ਕਿ ਕੀ ਪ੍ਰਦਰਸ਼ਨਕਾਰੀ ਕੋਈ ਜੰਗ ਕਰਨਾ ਚਾਹੁੰਦੇ ਹਨ? ਅਦਾਲਤ ਨੇ ਅੱਗੇ ਕਿਹਾ ਕਿ ਤੁਹਾਨੂੰ ਅਦਾਲਤ ਵਿਚ ਖੜੇ੍ਹ ਹੋਣ ਦਾ ਵੀ ਕੋਈ ਅਧਿਕਾਰ ਨਹੀਂ ਹੈ। ਅਦਾਲਤ ਨੇ ਕਿਹਾ ਕਿ ਇਸ ਵਿਚ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ
ਮੁੰਬਈ ਵਿਚ ਬਹੁਤ ਹੀ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਏਅਰਪੋਰਟ ’ਤੇ ਜਹਾਜ਼ ਵਿਚ ਬੰਬ ਦੀ ਅਫਵਾਹ ਫੈਲਾਉਣ ਦੇ ਇਲਜ਼ਾਮ ਵਿਚ ਬੰਗਲੌਰ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਤਨੀ ਏਅਰਪੋਰਟ ਪੁੱਜਣ ਵਿਚ ਲੇਟ ਹੋ ਰਹੀ ਸੀ। ਉਸ ਨੇ ਫਲਾਈਟ ਦੇ ਟੇਕ ਆਫ ਵਿਚ ਦੇਰੀ ਕਰਾਉਣ ਲਈ ਧਮਕੀ ਭਰਿਆ ਫੋਨ ਕਰਕੇ ਬੰਬ ਦੀ ਅਫ਼ਵਾਹ ਫੈਲਾਈ ਸੀ।
ਮੁਲਜ਼ਮ ਦੀ ਪਛਾਣ ਬੰਗਲੌਰ ਦੇ ਵਿਲਾਸ ਬਾਕੜੇ ਦੇ ਰੂਪ ਵਿਚ ਕੀਤੀ ਗਈ। ਉਹ ਇੱਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਹੈ। ਬਾਕੜੇ ਦੀ ਪਤਨੀ ਇੰਟੀਰਿਅਰ ਡਿਜ਼ਾਈਨਰ ਹੈ। ਮਾਮਲਾ 24 ਫਰਵਰੀ ਦਾ ਹੈ, ਅਕਾਸਾ ਏਅਰਲਾਈਨ ਦੀ ਮੁੰਬਈ-ਬੰਗਲੌਰ ਫਲਾਈਟ ਕਿਊਪੀ 1376 ਦਾ ਹੈ। ਘਟਨਾ ਦੀ ਜਾਣਕਾਰੀ ਹੁਣ ਸਾਹਮਣੇ ਆਈ ਹੈ।
ਮੁੰਬਈ ਪੁਲਿਸ ਨੇ ਦੱਸਿਆ ਕਿ 24 ਫਰਵਰੀ ਨੂੰ ਮੁੰਬਈ-ਬੰਗਲੌਰ ਫਲਾਈਟ ਸ਼ਾਮ 6.40 ਵਜੇ ਟੇਕ ਆਫ ਲਈ ਤਿਆਰ ਸੀ। ਇਸ ਵਿਚ 167 ਲੋਕ ਸਵਾਰ ਸਨ। ਫਰਜ਼ੀ ਕਾਲ ਕਾਰਨ ਪੂਰਾ ਜਹਾਜ਼ ਖਾਲੀ ਕਰਾਇਆ ਗਿਆ । ਮੌਕੇ ’ਤੇ ਏਅਰਪੋਰਟ ਪੁਲਿਸ, ਕਰਾਈਮ ਬਰਾਂਚ, ਏਟੀਐਸ ਅਤੇ ਬੰਬ ਸਕਵਾਇਡ ਦੀ ਟੀਮ ਪੁੱਜੀ। ਕਰੀਬ ਛੇ ਘੰਟੇ ਦੀ ਦੇਰੀ ਨਾਲ ਫਲਾਈਟ ਬੰਗਲੌਰ ਲਈ ਰਵਾਨਾ ਹੋਈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਉਸ ਮੋਬਾਈਲ ਨੰਬਰ ਦਾ ਪਤਾ ਲਗਾਇਆ ਗਿਆ ਜਿਸ ਨਾਲ ਧਮਕੀ ਦੀ ਕਾਲ ਆਈ ਸੀ। ਪਤਾ ਚਲਿਆ ਕਿ ਇਹ ਨੰਬਰ ਬੰਗਲੌਰ ਦੇ ਵਿਲਾਸ ਬਾਕੜੇ ਦਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਨੇ ਪੁਛਗਿੱਛ ਵਿਚ ਦੱਸਿਆ ਕਿ ਧਮਕੀ ਭਰਿਆ ਫੋਨ ਉਸ ਨੇ ਹੀ ਕੀਤਾ ਸੀ। ਪਰ ਫਲਾਈਟ ਵਿਚ ਦੇਰੀ ਹੋਣ ਦੇ ਬਾਵਜੂਦ ਏਅਰਲਾਈਨ ਨੇ ਉਸ ਦੀ ਪਤਨੀ ਨੂੰ ਉਸ ਵਿਚ ਚੜ੍ਹਨ ਨਹੀਂ ਦਿੱਤਾ। ਦੋ ਦਿਨ ਦੀ ਪੁਲਿਸ ਹਿਰਾਸਤ ਤੋਂ ਬਾਅਦ ਬਾਕੜੇ ਨੂੰ ਆਖਰ ਜ਼ਮਾਨਤ ਮਿਲ ਗਈ।