ਹੁੱਲੜਬਾਜ਼ਾਂ ਨੇ ਸੀਨੀਅਰ ਕਾਂਸਟੇਬਲ ਦੀ ਲੱਤ ਤੋੜੀ
ਪਟਿਆਲਾ, 25 ਮਾਰਚ, ਨਿਰਮਲ : ਪਟਿਆਲਾ ’ਚ ਹੁੱਲੜਬਾਜ਼ਾਂ ਨੂੰ ਰੋਕਣ ਗਈ ਪੁਲਿਸ ਪਾਰਟੀ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਪੁਲਸ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ’ਤੇ ਮੋਟਰਸਾਈਕਲ ਚੜ੍ਹਾ ਦਿੱਤਾ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸ਼ਿਕਾਇਤ ਦੇ ਆਧਾਰ ’ਤੇ ਪੁਲਸ […]
By : Editor Editor
ਪਟਿਆਲਾ, 25 ਮਾਰਚ, ਨਿਰਮਲ : ਪਟਿਆਲਾ ’ਚ ਹੁੱਲੜਬਾਜ਼ਾਂ ਨੂੰ ਰੋਕਣ ਗਈ ਪੁਲਿਸ ਪਾਰਟੀ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਪੁਲਸ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ’ਤੇ ਮੋਟਰਸਾਈਕਲ ਚੜ੍ਹਾ ਦਿੱਤਾ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਇਸ ਮਾਮਲੇ ’ਚ 22 ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਜਦਕਿ ਕੁਝ ਅਣਪਛਾਤੇ ਲੋਕਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨਾਮਜ਼ਦ ਮੁਲਜ਼ਮਾਂ ਵਿੱਚ ਰਾਜਵਿੰਦਰ ਸਿੰਘ ਵਾਸੀ ਰਣਜੀਤ ਵਿਹਾਰ, ਅਬੀ, ਆਕਾਸ਼, ਵਿਸ਼ਨੂੰ, ਆਦਿਤਿਆ, ਗੋਲਡੀ ਸਿੰਘ, ਅਜੈ ਕੁਮਾਰ, ਸਾਗਰ, ਕਰਨ, ਸਰਬ ਸਾਰੇ ਵਾਸੀ ਅਲੀਪੁਰ ਅਰਾਈਆ ਪਟਿਆਲਾ, ਸਚਿਨ, ਰੋਸ਼ਨਾਸ ਸ਼ਿਵਾ ਵਾਸੀ ਭਾਰਤ ਨਗਰ ਪਟਿਆਲਾ, ਕੈਟ, ਅਭੀ ਵਾਸੀ ਸ. ਸੁਖਰਾਮ ਕਲੋਨੀ ਪਟਿਆਲਾ, ਵਿਜੇ ਵਾਸੀ ਫੋਕਲ ਪੁਆਇੰਟ ਪਟਿਆਲਾ, ਬਾਵਾ, ਸੰਨੀ, ਬੱਬੀ ਵਾਸੀ ਪਿੰਡ ਦੌਲਤਪੁਰ, ਰੌਸ਼ਨ ਕੁਮਾਰ ਵਾਸੀ ਰਣਜੀਤ ਵਿਹਾਰ ਪਟਿਆਲਾ, ਸੋਮਨਾਥ ਵਾਸੀ ਪਾਸੀ ਰੋਡ ਪਟਿਆਲਾ, ਮਨੀ ਕੁਮਾਰ ਵਾਸੀ ਮੇਹਰ ਕਲੋਨੀ ਪਿੰਡ ਚੌਰਾਂ ਪਟਿਆਲਾ ਸ਼ਾਮਲ ਹਨ। ਇਨ੍ਹਾਂ ਵਿੱਚੋਂ ਸ਼ਿਵਾ, ਗੋਲਡੀ ਸਿੰਘ, ਅਜੈ ਕੁਮਾਰ, ਮਨੀ ਕੁਮਾਰ ਅਤੇ ਸੋਮਨਾਥ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਕਾਇਤਕਰਤਾ ਐਸਆਈ ਗੁਰਪ੍ਰੀਤ ਸਿੰਘ ਅਨੁਸਾਰ ਸੂਚਨਾ ਮਿਲੀ ਸੀ ਕਿ ਪ੍ਰਾਇਮਰੀ ਸਕੂਲ ਰਸੂਲਪੁਰ ਸੈਦਾਂ ਕੋਲ 40-50 ਲੜਕੇ ਹਥਿਆਰਾਂ ਸਮੇਤ ਖੜ੍ਹੇ ਹਨ। ਜਦੋਂ ਉਹ ਆਪਣੀ ਟੀਮ ਅਤੇ ਪੀਸੀਆਰ ਨਾਲ ਮੌਕੇ ’ਤੇ ਪੁੱਜੇ ਤਾਂ ਪੀਸੀਆਰ ਦੀ ਆਵਾਜ਼ ਸੁਣ ਕੇ ਸਾਰੇ ਮੁਲਜ਼ਮ ਰੌਲਾ ਪਾਉਣ ਲੱਗੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਸਾਹਮਣੇ ਤੋਂ ਆ ਰਹੇ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਲਈ ਸੀਨੀਅਰ ਕਾਂਸਟੇਬਲ ਨੇ ਸਰਕਾਰੀ ਗੱਡੀ ਨੂੰ ਸਾਈਡ ’ਤੇ ਲਾ ਕੇ ਇਸ਼ਾਰਾ ਕੀਤਾ ਪਰ ਮੁਲਜ਼ਮਾਂ ਨੇ ਪੁਲਸ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਤਿੰਨ ਮੁਲਜ਼ਮ ਨੌਜਵਾਨਾਂ ਨੇ ਸੀਨੀਅਰ ਕਾਂਸਟੇਬਲ ’ਤੇ ਆਪਣਾ ਮੋਟਰਸਾਈਕਲ ਭਜਾ ਦਿੱਤਾ, ਜਿਸ ਕਾਰਨ ਉਸ ਦੀ ਸੱਜੀ ਲੱਤ ਟੁੱਟ ਗਈ। ਬਾਅਦ ਵਿੱਚ ਮੁਲਜ਼ਮ ਮੋਟਰਸਾਈਕਲ ’ਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ
ਹਰਿਆਣਾ ਬੀਜੇਪੀ ਨੇ ਲੋਕ ਸਭਾ ਚੋਣਾਂ ਲਈ ਅਪਣੇ ਸਾਰੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਨੇ ਐਤਵਾਰ ਰਾਤ ਹਰਿਆਣਾ ਦੀਆਂ ਬਾਕੀ 4 ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਡਾ: ਅਰਵਿੰਦ ਸ਼ਰਮਾ ਨੂੰ ਰੋਹਤਕ ਤੋਂ, ਨਵੀਨ ਜਿੰਦਲ ਨੂੰ ਕੁਰੂਕਸ਼ੇਤਰ ਤੋਂ ਅਤੇ ਕੈਬਨਿਟ ਮੰਤਰੀ ਰਣਜੀਤ ਚੌਟਾਲਾ ਨੂੰ ਹਿਸਾਰ ਤੋਂ ਟਿਕਟ ਦਿੱਤੀ ਗਈ ਹੈ। ਸੋਨੀਪਤ ਤੋਂ ਮੌਜੂਦਾ ਸਾਂਸਦ ਰਮੇਸ਼ ਚੰਦਰ ਕੌਸ਼ਿਕ ਦੀ ਟਿਕਟ ਕੱਟ ਕੇ ਮੋਹਨ ਲਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਏ ਗਏ ਨਵੀਨ ਜਿੰਦਲ ਨੇ ਐਤਵਾਰ ਸ਼ਾਮ ਨੂੰ ਹੀ ਨਵੀਂ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਦੂਜੇ ਪਾਸੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਆਜ਼ਾਦ ਵਿਧਾਇਕ ਰਣਜੀਤ ਚੌਟਾਲਾ ਐਤਵਾਰ ਨੂੰ ਸਿਰਸਾ ਵਿੱਚ ਸਨ। ਭਾਜਪਾ ਹਾਈਕਮਾਂਡ ਦਾ ਫੋਨ ਆਉਣ ਤੋਂ ਬਾਅਦ ਉਹ ਕਾਹਲੀ ਨਾਲ ਸਿਰਸਾ ਭਾਜਪਾ ਦਫਤਰ ਪੁੱਜੇ। ਇੱਥੇ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਰਣਜੀਤ ਚੌਟਾਲਾ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਫੈਸਲਾ ਇੰਨੀ ਜਲਦਬਾਜ਼ੀ ’ਚ ਲਿਆ ਗਿਆ ਕਿ ਪਾਰਟੀ ਦਾ ਕੋਈ ਵੀ ਵੱਡਾ ਨੇਤਾ ਉਨ੍ਹਾਂ ਦੇ ਸਵਾਗਤ ਲਈ ਸਿਰਸਾ ’ਚ ਮੌਜੂਦ ਨਹੀਂ ਸੀ। ਨਤੀਜੇ ਵਜੋਂ ਦੋ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਭਾਜਪਾ ਨੇ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਹੈ।