ਅਮਰੀਕਾ ’ਚ ਦਿਵਾਲੀ ਦੀ ਮਹੱਤਤਾ ਨੂੰ ਮਿਲੇਗੀ ਮਾਨਤਾ!
ਵਾਸ਼ਿੰਗਟਨ, 13 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ’ਚ ਦਿਵਾਲੀ ਦੇ ਧਾਰਮਿਕ ਤੇ ਸੱਭਿਆਚਾਰਕ ਮਹੱਤਵ ਨੂੰ ਜਲਦ ਹੀ ਮਾਨਤਾ ਮਿਲੇਗੀ, ਕਿਉਂਕਿ ਅਮਰੀਕੀ ਕਾਂਗਰਸ ਦੇ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਪ੍ਰਤੀਨਿਧੀ ਸਭਾ ਵਿੱਚ ਜਲਦ ਹੀ ਇੱਕ ਪ੍ਰਸਤਾਵ ਪੇਸ਼ ਕਰਨ ਜਾ ਰਹੇ ਨੇ, ਜਿਸ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲਣ ਦੀ ਉਮੀਦ ਹੈ। ਰਾਜਾ ਕ੍ਰਿਸ਼ਨ ਮੂਰਤੀ ਪੇਸ਼ ਕਰਨ ਜਾ […]
By : Hamdard Tv Admin
ਵਾਸ਼ਿੰਗਟਨ, 13 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ’ਚ ਦਿਵਾਲੀ ਦੇ ਧਾਰਮਿਕ ਤੇ ਸੱਭਿਆਚਾਰਕ ਮਹੱਤਵ ਨੂੰ ਜਲਦ ਹੀ ਮਾਨਤਾ ਮਿਲੇਗੀ, ਕਿਉਂਕਿ ਅਮਰੀਕੀ ਕਾਂਗਰਸ ਦੇ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਪ੍ਰਤੀਨਿਧੀ ਸਭਾ ਵਿੱਚ ਜਲਦ ਹੀ ਇੱਕ ਪ੍ਰਸਤਾਵ ਪੇਸ਼ ਕਰਨ ਜਾ ਰਹੇ ਨੇ, ਜਿਸ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲਣ ਦੀ ਉਮੀਦ ਹੈ।
ਰਾਜਾ ਕ੍ਰਿਸ਼ਨ ਮੂਰਤੀ ਪੇਸ਼ ਕਰਨ ਜਾ ਰਹੇ ਪ੍ਰਸਤਾਵ
ਅਮਰੀਕੀ ਕਾਂਗਰਸ ਦੇ ਭਾਰਤੀ ਮੂਲ ਦੇ ਮੈੲਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਰੌਸ਼ਨੀ ਦੇ ਤਿਉਹਾਰ ਦਿਵਾਲੀ ਨੂੰ ਮਾਨਤਾ ਦੇਣ ਲਈ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਇਸ ਸਬੰਧੀ ਪ੍ਰਸਤਾਵ ਪੇਸ਼ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਮਰੀਕਾ ਸਣੇ ਦੁਨੀਆ ਭਰ ਵਿੱਚ ਸਿੱਖਾਂ, ਜੈਨੀਆਂ ਅਤੇ ਹਿੰਦੂਆਂ ਵੱਲੋਂ ਦਿਵਾਲੀ ਵਾਲੀ ਮਨਾਈ ਜਾਂਦੀ ਹੈ, ਜੋ ਕਿ ਹਨੇਰੇ ’ਤੇ ਚਾਨਣ ਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਮੰਨਿਆ ਜਾਂਦਾ ਹੈ।
ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ ਕਿ ਹਰ ਸਾਲ ਭਾਰਤੀ ਮੂਲ ਦੇ ਲੱਖਾਂ ਅਮਰੀਕੀਆਂ ਸਣੇ ਦੁਨੀਆ ਭਰ ਵਿੱਚ ਕਰੋੜਾਂ ਲੋਕਾਂ ਵੱਲੋਂਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਇਹ ਤਿਉਹਾਰ 12 ਨਵੰਬਰ ਨੂੰ ਮਨਾਇਆ ਜਾਵੇਗਾ। ਕ੍ਰਿਸ਼ਨਮੂਰਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹ ਦਿਵਾਲੀ ਦੇ ਵਿਸ਼ਾਲ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਮਹੱਤਵ ਨੂੰ ਪਛਾਣ ਦਿਵਾਉਣ ਲਈ ਇੱਕ ਪ੍ਰਸਤਾਵ ਪੇਸ਼ ਕਰਨ ਜਾ ਰਹੇ ਹਨ।
ਭਾਰਤੀ ਮੂਲ ਦੀ ਅਮਰੀਕੀ ਕਾਂਗਰਸ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਦੋਵੇਂ ਪਾਰਟੀਆਂ ਇਸ ਯਤਨ ਵਿੱਚ ਉਨ੍ਹਾਂ ਨਾਲ ਸ਼ਾਮਲ ਹੋਣਗੀਆਂ ਅਤੇ ਉਨ੍ਹਾਂ ਸਾਰੇ ਪਰਿਵਾਰਾਂ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦੇਣਗੇ। ਇਸ ਦੇ ਨਾਲ ਹੀ ਸਕੇ ਸਬੰਧੀਆਂ ਨਾਲ ਦੀਵੇ ਜਗਾਉਣ ਅਤੇ ਚੰਗੀ ਸਿਹਤ ਤੇ ਸ਼ਾਂਤੀ ਲਈ ਪ੍ਰਾਰਥਨਾ ਕਰਨ ਲਈ ਇਕੱਠੇ ਹੋਣਗੇ।
ਦੱਸ ਦੇਈਏ ਕਿ ਰਾਜਾ ਕ੍ਰਿਸ਼ਨਮੂਰਤੀ ਨੇ ਪ੍ਰਤੀਨਿਧੀ ਸਭਾ ਵਿੱਚ ਪ੍ਰਸਤਾਵਿਤ ਦਿਵਾਲੀ ਸੰਕਲਪ ਦਾ ਇੱਕ ਮਸੌਦਾ ਵੀ ਜਾਰ ਕੀਤਾ, ਜੋ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਧਾਰਮਿਕ ਵਿਭਿੰਨਤਾ ਨੂੰ ਪਛਾਣਦਾ ਹੈ ਅਤੇ ਉਸ ਦੀ ਸ਼ਲਾਘਾ ਕਰਦਾ ਹੈ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਅਤੇ ਸਨਮਾਨ ਦੇ ਸਬੰਧਾਂ ਨੂੰ ਸਵੀਕਾਰ ਤੇ ਉਨ੍ਹਾਂ ਦਾ ਸਮਰਥਨ ਕਰਦਾ ਹੈ।