ਕੈਨੇਡੀਅਨ ਸੰਸਦ ਵਿਚ ਗੂੰਜਿਆ ਅਰਾਈਵਕੈਨ ਐਪ ਦਾ ਮੁੱਦਾ

ਕੈਨੇਡੀਅਨ ਸੰਸਦ ਵਿਚ ਗੂੰਜਿਆ ਅਰਾਈਵਕੈਨ ਐਪ ਦਾ ਮੁੱਦਾ

ਔਟਵਾ, 14 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਰਾਈਵਕੈਨ ਐਪ ’ਤੇ ਬਰਬਾਦ ਹੋਏ ਕਰੋੜਾਂ ਡਾਲਰ ਦਾ ਮਸਲਾ ਕੈਨੇਡੀਅਨ ਸੰਸਦ ਵਿਚ ਗੂੰਜਿਆ ਜਦੋਂ ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੇ ਆਰ.ਸੀ.ਐਮ.ਪੀ. ਨੂੰ ਅਪਰਾਧਕ ਨਜ਼ਰੀਏ ਤੋਂ ਮਾਮਲੇ ਦੀ ਪੜਤਾਲ ਕਰਨ ਦਾ ਸੱਦਾ ਦਿਤਾ। ਆਰ.ਸੀ.ਐਮ.ਪੀ. ਦੇ ਕਮਿਸ਼ਨਰ ਮਾਈਕ ਡਹੇਮ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਆਡੀਟਰ ਜਨਰਲ ਦੀ ਰਿਪੋਰਟ ਨੇ ਭ੍ਰਿਸ਼ਟਾਚਾਰ ਅਤੇ ਮਾੜੇ ਪ੍ਰਬੰਧਾਂ ਤੋਂ ਪਰਦਾ ਚੁੱਕ ਦਿਤਾ ਹੈ।

ਪਿਅਰੇ ਪੌਇਲੀਐਵ ਵੱਲੋਂ ਆਰ.ਸੀ.ਐਮ.ਪੀ. ਨੂੰ ਪੜਤਾਲ ਆਰੰਭਣ ਦਾ ਸੱਦਾ

ਟੋਰੀ ਆਗੂ ਨੇ ਅਰਾਈਵਕੈਨ ਐਪ ਦੇ ਮਸਲੇ ਨੂੰ ਪੂਰੀ ਤਰ੍ਹਾਂ ਨਾਕਾਬਿਲ ਏ ਬਰਦਾਸ਼ਤ ਕਰਾਰ ਦਿਤਾ। ਹਾਊਸ ਆਫ ਕਾਮਨਜ਼ ਵਿਚ ਇਹ ਮਸਲਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਸ਼ਰਾਬ ਅਤੇ ਮਹਿੰਗੇ ਹੋਟਲਾਂ ਵਿਚ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਜੋ ਕੈਨੇਡਾ ਬਾਰਡਰ ਸਰਵਿਸਿਜ਼ ਦੇ ਜ਼ਾਬਤੇ ਦੀ ਘੋਰ ਉਲੰਘਣਾ ਬਣਦੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਨਿਸ਼ਾਨਾ ਬਣਾਉਂਦਿਆਂ ਪਿਅਰੇ ਪੌਇਲੀਐਵ ਨੇ ਇਸ ਮਾਮਲੇ ਨੂੰ ਅਰਾਈਵਸਕੈਮ ਕਰਾਰ ਦਿਤਾ।

ਪ੍ਰਧਾਨ ਮੰਤਰੀ ਨੇ ਕਿਹਾ, ਵਿਰੋਧੀ ਧਿਰ ਦੇ ਇਸ਼ਾਰਿਆਂ ’ਤੇ ਕੰਮ ਨਹੀਂ ਕਰਦੀ ਪੁਲਿਸ

ਆਡੀਟਰ ਜਨਰਲ ਕੈਰਨ ਹੋਗਨ ਦੀ ਰਿਪੋਰਟ ਮਗਰੋਂ ਮਾਮਲੇ ਬਾਰੇ ਪਹਿਲੀ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਨਿਆ ਕਿ ਸਰਕਾਰੀ ਅਫਸਰਾਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਪਰ ਐਮ.ਪੀਜ਼ ਪੁਲਿਸ ਨੂੰ ਹਦਾਇਤ ਨਹੀਂ ਦੇ ਸਕਦੇ ਕਿ ਕਿਹੜੀ ਚੀਜ਼ ਦੀ ਪੜਤਾਲ ਕੀਤੀ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਰ.ਸੀ.ਐਮ.ਪੀ. ਨੂੰ ਆਪਣਾ ਕੰਮ ਕਰਨ ਦੀ ਹੱਲਾਸ਼ੇਰੀ ਦੇਣਗੇ ਪਰ ਵਿਰੋਧੀ ਧਿਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਆਰ.ਸੀ.ਐਮ.ਪੀ. ਤੁਹਾਡੇ ਇਸ਼ਾਰਿਆਂ ’ਤੇ ਕੰਮ ਨਹੀਂ ਕਰਦੀ। ਫਿਲਹਾਲ ਆਰ.ਸੀ.ਐਮ.ਪੀ. ਵੱਲੋਂ ਮਾਮਲੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ।

ਕਿਸਾਨਾਂ ਦੀਆਂ ਮੰਗਾਂ ਜਾਇਜ਼ : ਕੁਲਦੀਪ ਧਾਲੀਵਾਲ


ਸ਼ੰਭੂ ਬਾਰਡਰ, 14 ਫ਼ਰਵਰੀ, ਨਿਰਮਲ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ਾ ਦੱਸਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚਟਾਨ ਵਾਂਗ ਖੜੇ੍ਹ ਹਾਂ ਅਤੇ ਖੜੇ੍ਹ ਰਹਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ।ਦੱਸ ਦੇਈਏ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਬਾਰਡਰ ’ਤੇ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਬਿਲਕੁਲ ਜਾਇਜ਼ ਹੈ। ਧਾਲੀਵਾਲ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦਿੱਲੀ ਵਿੱਚ ਮੀਟਿੰਗ ਕਰਕੇ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।ਜਿਸ ਕਾਰਨ ਕੇਂਦਰੀ ਮੰਤਰੀਆਂ ਦੀ ਟੀਮ ਨੇ ਚੰਡੀਗੜ੍ਹ ਆ ਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਫਿਰ ਮੈਂ ਆਪਣੀ ਡਿਊਟੀ ਲਗਾ ਕੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ। ਪਰ ਨਾ ਤਾਂ ਕਿਸਾਨਾਂ ਦੀ ਕੋਈ ਮੰਗ ਮੰਨੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਦਾ ਮੌਕਾ ਦਿੱਤਾ ਗਿਆ।ਸਗੋਂ ਭਾਜਪਾ ਨੇ ਸੜਕਾਂ ਜਾਮ ਕਰਕੇ ਦੇਸ਼ ਦੇ ਅੰਨਦਾਤਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਅਸੀਂ ਹਰਿਆਣਾ ਦੀ ਸਰਹੱਦ ’ਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਸਲੂਕ ਦੀ ਨਿਖੇਧੀ ਕਰਦੇ ਹਾਂ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਭਾਰਤ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ।

Related post

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…
ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50 ਨਵੇਂ ਅਫ਼ਸਰ

ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50…

ਬਰੈਂਪਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਵਿਚ 50 ਨਵੇਂ ਅਫਸਰਾਂ ਦਾ ਸਵਾਗਤ ਕਰਦਿਆਂ ਮੇਅਰ ਪੈਟ੍ਰਿਕ ਬ੍ਰਾਊਨ ਕਿਹਾ ਕਿ…