ਵਿਧਾਨ ਸਭਾ ’ਚ ਐਨਆਰਆਈ ਲਾੜਿਆਂ ਦਾ ਮੁੱਦਾ ਗੂੰਜਿਆ
ਚੰਡੀਗੜ੍ਹ, 6 ਮਾਰਚ, ਨਿਰਮਲ : ਵਿਧਾਨ ਸਭਾ ਵਿਚ ਬਜਟ ਸੈਸ਼ਨ ਚਲ ਰਿਹਾ ਹੈ। ਇਸ ਦੌਰਾਨ ਬਜਟ ’ਤੇ ਬਹਿਸ ਕਰਵਾਈ ਜਾ ਰਹੀ ਹੈ। ਇਸ ਮੌਕੇ ਨਕੋਦਰ ਦੀ ਐਮਐਲਏ ਇੰਦਰਜੀਤ ਕੌਰ ਨੇ ਐਨਆਰਆਈ ਲਾੜਿਆਂ ਦਾ ਮੁੱਦਾ ਚੁੱਕਿਆ ਹੈ। ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਜਿਹੀ ਔਰਤਾਂ ਹਨ ਜਿਨ੍ਹਾਂ ਨੂੰ ਵਿਦੇਸ਼ਾਂ ਵਿਚ […]
By : Editor Editor
ਚੰਡੀਗੜ੍ਹ, 6 ਮਾਰਚ, ਨਿਰਮਲ : ਵਿਧਾਨ ਸਭਾ ਵਿਚ ਬਜਟ ਸੈਸ਼ਨ ਚਲ ਰਿਹਾ ਹੈ। ਇਸ ਦੌਰਾਨ ਬਜਟ ’ਤੇ ਬਹਿਸ ਕਰਵਾਈ ਜਾ ਰਹੀ ਹੈ। ਇਸ ਮੌਕੇ ਨਕੋਦਰ ਦੀ ਐਮਐਲਏ ਇੰਦਰਜੀਤ ਕੌਰ ਨੇ ਐਨਆਰਆਈ ਲਾੜਿਆਂ ਦਾ ਮੁੱਦਾ ਚੁੱਕਿਆ ਹੈ। ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਜਿਹੀ ਔਰਤਾਂ ਹਨ ਜਿਨ੍ਹਾਂ ਨੂੰ ਵਿਦੇਸ਼ਾਂ ਵਿਚ ਵਸੇ ਐਨਆਰਆਈ ਲਾੜੇ ਛੱਡ ਗਏ ਹਨ ਜਾਂ ਫਿਰ ਛੱਡ ਜਾਂਦੇ ਹਨ। ਕੁੱਝ ਔਰਤਾਂ ਦੇ ਤਾਂ ਬੱਚੇ ਹੋ ਜਾਂਦੇ ਹਨ । ਅਜਿਹੀ ਔਰਤਾਂ ਨੂੰ ਉਨ੍ਹਾਂ ਦੇ ਪਤੀ ਜਾਂ ਸਹੁਰਿਆਂ ਦੀ ਜਾਇਦਾਦ ਵਿਚ ਹਿੱਸਾ ਨਹੀਂ ਮਿਲਦਾ। ਔਰਤਾਂ ਨੂੰ ਅਪਣਾ ਘਰ ਚਲਾਉਣ ਵਿਚ ਦਿੱਕਤ ਆਉਂਦੀ ਹੈ। ਸਹੁਰੇ ਵਾਲੇ ਬੇਟੇ ਨੂੰ ਬੇਦਖ਼ਲ ਕੀਤਾ ਹੋਇਆ ਕਹਿ ਕੇ ਪੱਲਾ ਝਾੜ ਲੈਂਦੇ ਹਨ। ਇਸ ਮਾਮਲੇ ’ਤੇ ਸਰਕਾਰ ਨੂੰ ਰਣਨੀਤੀ ਬਣਾਉਣੀ ਚਾਹੀਦੀ। ਤਾਕਿ ਅਜਿਹੀ ਔਰਤਾਂ ਨੂੰ ਦਿੱਕਤਾਂ ਨਾ ਝੱਲਣੀਆਂ ਪੈਣ।
ਦੱਸਦੇ ਚਲੀਏ ਕਿ ਬੀਤੇ ਦਿਨ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਵਿੱਚ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ’ਤੇ ਸਭ ਤੋਂ ਵੱਧ ਫੋਕਸ ਰੱਖਿਆ ਹੈ। ਬਜਟ ਵਿੱਚ ਸਿੱਖਿਆ ਅਤੇ ਸਿਹਤ ਲਈ 22 ਹਜ਼ਾਰ 252 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ, ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਦੇ ਵੋਟ ਬੈਂਕ ਦੀ ਮਹੱਤਤਾ ਨੂੰ ਸਮਝਦਿਆਂ ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਵਰਗਾਂ ਨੂੰ ਵੀ ਖੁਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਆਪ ਆਗੂਆਂ ਵਲੋਂ ਵੀ ਇਸ ਬਜਟ ਦੀ ਸ਼ਲਾਘਾ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ
ਅਮਰੀਕਾ ਤੇ ਹੂਤੀ ਬਾਗੀਆਂ ਵਿਚਾਲੇ ਚਲ ਰਿਹਾ ਰੇੜਕਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਫਿਰ ਹੂਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜਿਆਂ ’ਤੇ ਹਮਲਾ ਕੀਤਾ ਹੈ। ਦੱਸਦੇ ਚਲੀਏ ਕਿ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਲਾਲ ਸਾਗਰ ਵਿੱਚ ਅਮਰੀਕਾ ਦੇ ਦੋ ਜੰਗੀ ਬੇੜਿਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਹੈ। ਹੂਤੀ ਸੰਗਠਨ ਦੇ ਬੁਲਾਰੇ ਯਾਹਿਆ ਸਾਰਿਆ ਨੇ ਟੈਲੀਵਿਜ਼ਨ ’ਤੇ ਜਾਰੀ ਬਿਆਨ ’ਚ ਇਹ ਵੱਡਾ ਦਾਅਵਾ ਕੀਤਾ ਹੈ। ਹੂਤੀ ਬਾਗੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲਾਲ ਸਾਗਰ ’ਚ ਅਮਰੀਕਾ ਦੇ ਦੋ ਜੰਗੀ ਬੇੜਿਆਂ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਹਾਲਾਂਕਿ ਹੁਣ ਤੱਕ ਇਸ ਬਾਰੇ ਅਮਰੀਕਾ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।
ਇਜ਼ਰਾਈਲ-ਹਮਾਸ ਯੁੱਧ ਦੀ ਸ਼ੁਰੂਆਤ ਤੋਂ ਬਾਅਦ, ਹੂਤੀ ਬਾਗੀ ਫਲਸਤੀਨ ਦੇ ਸਮਰਥਨ ਵਿੱਚ ਲਾਲ ਸਾਗਰ ਅਤੇ ਅਦਨ ਦੀ ਖਾੜੀ ਵਿੱਚ ਅੰਤਰਰਾਸ਼ਟਰੀ ਸ਼ਿਪਿੰਗ ਮਾਰਗਾਂ ’ਤੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਨ੍ਹਾਂ ਹਮਲਿਆਂ ਕਾਰਨ ਕਈ ਵਪਾਰਕ ਫਰਮਾਂ ਨੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਬਜਾਏ ਲੰਬੇ ਰੂਟ ਰਾਹੀਂ ਆਪਣੇ ਜਹਾਜ਼ ਦੱਖਣੀ ਅਫਰੀਕਾ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਕਾਰਨ ਵਿਸ਼ਵ ਵਿੱਚ ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਨਾਲ ਹੀ, ਹਾਉਤੀ ਬਾਗੀਆਂ ਦੇ ਹਮਲੇ ਨੇ ਪੂਰੇ ਅਰਬ ਖੇਤਰ ਵਿੱਚ ਇਜ਼ਰਾਈਲ-ਹਮਾਸ ਯੁੱਧ ਦੇ ਫੈਲਣ ਦਾ ਖਤਰਾ ਵਧਾ ਦਿੱਤਾ ਹੈ। ਅਮਰੀਕਾ ਨੇ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਸ਼ਿਪਿੰਗ ਰੂਟਾਂ ਦੀ ਸੁਰੱਖਿਆ ਲਈ ਨਿਗਰਾਨੀ ਵਧਾ ਦਿੱਤੀ ਹੈ। ਹਾਲਾਂਕਿ ਹੂਤੀ ਬਾਗੀ ਅਮਰੀਕੀ ਜੰਗੀ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਦੇ ਜੰਗੀ ਜਹਾਜ਼ਾਂ ਨੇ ਪੂਰਬ ’ਚ ਹੂਤੀ ਬਾਗੀਆਂ ਦੇ ਕਈ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਹਾਲ ਹੀ ’ਚ ਅਮਰੀਕਾ ਨੇ ਬ੍ਰਿਟੇਨ ਦੇ ਨਾਲ ਮਿਲ ਕੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਭਾਰੀ ਬੰਬਾਰੀ ਕੀਤੀ ਸੀ। ਹਾਲਾਂਕਿ ਇਸ ਦੇ ਬਾਵਜੂਦ ਹੂਤੀ ਬਾਗੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ ਅਤੇ ਲਾਲ ਸਾਗਰ ਵਿੱਚ ਲਗਾਤਾਰ ਹਮਲੇ ਕਰ ਰਹੇ ਹਨ। ਭਾਰਤੀ ਜਲ ਸੈਨਾ ਨੇ ਅਰਬ ਸਾਗਰ ਅਤੇ ਅਦਨ ਦੀ ਖਾੜੀ ਵਿੱਚ ਵੀ ਆਪਣੇ ਜੰਗੀ ਬੇੜੇ ਤਾਇਨਾਤ ਕੀਤੇ ਹਨ ਅਤੇ ਕਈ ਵਪਾਰੀ ਜਹਾਜ਼ਾਂ ਨੂੰ ਹਮਲਿਆਂ ਤੋਂ ਬਚਾਇਆ ਹੈ ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅੰਤਰਰਾਸ਼ਟਰੀ ਸਮੁੰਦਰੀ ਜਹਾਜ਼ ਮਾਰਗਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ ਹੈ।