ਲੱਕੜ ਦੀ ਚਿਤਾ ਬਣਾ ਕੇ ਖ਼ੁਦਾ ਦਾ ਹੀ ਕੀਤਾ ਅੰਤਮ ਸਸਕਾਰ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਹੈਬੋਵਾਲ ਵਿੱਚ ਦੇਰ ਰਾਤ ਇੱਕ 40 ਸਾਲਾ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਮੁਤਾਬਕ ਮਰਨ ਵਾਲਾ ਵਿਅਕਤੀ ਐੱਚ.ਆਈ.ਵੀ. ਉਸ ਨੇ ਖੁਦ ਲੱਕੜ ਦੀ ਚਿਤਾ ਬਣਾਈ, ਉਸ 'ਤੇ ਲੇਟ ਕੇ ਅੱਗ ਲਾ ਦਿੱਤੀ। ਉਸ ਦੀ ਚੀਕ ਸੁਣ ਕੇ ਆਸ-ਪਾਸ ਦੇ ਲੋਕ […]
By : Editor (BS)
ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਹੈਬੋਵਾਲ ਵਿੱਚ ਦੇਰ ਰਾਤ ਇੱਕ 40 ਸਾਲਾ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਮੁਤਾਬਕ ਮਰਨ ਵਾਲਾ ਵਿਅਕਤੀ ਐੱਚ.ਆਈ.ਵੀ. ਉਸ ਨੇ ਖੁਦ ਲੱਕੜ ਦੀ ਚਿਤਾ ਬਣਾਈ, ਉਸ 'ਤੇ ਲੇਟ ਕੇ ਅੱਗ ਲਾ ਦਿੱਤੀ। ਉਸ ਦੀ ਚੀਕ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ।ਕਿਸੇ ਤਰ੍ਹਾਂ ਸੜੇ ਹੋਏ ਵਿਅਕਤੀ ਨੂੰ ਕਮਰੇ 'ਚੋਂ ਬਾਹਰ ਕੱਢਿਆ ਗਿਆ ਪਰ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ।
ਲੋਕਾਂ ਨੇ ਤੁਰੰਤ ਥਾਣਾ ਹੈਬੋਵਾਲ ਨੂੰ ਸੂਚਨਾ ਦਿੱਤੀ। Pollice ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਆਸ-ਪਾਸ ਦੇ ਲੋਕਾਂ ਨੇ Police ਨੂੰ ਦੱਸਿਆ ਕਿ ਮਨੋਜ ਇਕੱਲਾ ਰਹਿੰਦਾ ਸੀ। ਉਸਦਾ ਵਿਆਹ ਨਹੀਂ ਹੋਇਆ ਸੀ। ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਸੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੇ ਅੱਗ ਕਿਉਂ ਲਗਾਈ। ਉਹ ਲੰਬੇ ਸਮੇਂ ਤੋਂ ਕੋਈ ਕੰਮ ਨਹੀਂ ਕਰ ਰਿਹਾ ਸੀ।ਦੂਜੇ ਪਾਸੇ ਥਾਣਾ ਹੈਬੋਵਾਲ ਦੀ ਪੁਲੀਸ ਅਨੁਸਾਰ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐੱਚਆਈਵੀ ਪਾਜ਼ੀਟਿਵ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੋਵੇਗੀ।
ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਵਲੋਂ ਅਸਤੀਫ਼ੇ ਦੀ ਪੇਸ਼ਕਸ਼
ਸ਼ਿਮਲਾ, 28 ਫਰਵਰੀ, ਨਿਰਮਲ : ਹਿਮਾਚਲ ਦੇ ਸੀਐਮ ਸੁਖਵਿੰਦਰ ਸੁੱਖੂ ਨੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਦੱਸਦੇ ਚਲੀਏ ਕਿ ਮੰਤਰੀ ਅਤੇ ਵਿਧਾਇਕਾਂ ਦੀ ਨਰਾਜ਼ਗੀ ਦੇ ਵਿਚਾਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ। ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਭੇਜੇ ਨਿਗਰਾਨ ਨੂੰ ਇਸ ਬਾਰੇ ਵਿਚ ਦੱਸ ਦਿੱਤਾ ਹੈ। ਕਾਂਗਰਸ ਸ਼ਾਮ ਤੱਕ ਨਵੇਂ ਨੇਤਾ ਦੀ ਚੋਣ ਕਰ ਸਕਦੀ ਹੈ। ਪਾਰਟੀ ਨੇ ਵਿਧਾਇਕਾਂ ਨਾਲ ਗੱਲਬਾਤ ਦੇ ਲਈ ਨਿਗਰਾਨ ਭੇਜੇ ਹਨ।
ਸੁਖਵਿੰਦਰ ਨੇ ਨਰਾਜ਼ ਮੰਤਰੀ ਵਿਕਰਮਦਿਤਿਆ ਦੇ ਅਸਤੀਫ਼ੇ ਦੇ ਕਰੀਬ ਘੰਟੇ ਬਾਅਦ ਇਹ ਕਦਮ ਚੁੱਕਿਆ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਦਿਤਿਆ ਨੇ ਨਾਂ ਲਏ ਬਗੈਰ ਸੀਐਮ ਸੁਖਵਿੰਦਰ ਸੁੱਖੂ ’ਤੇ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਜਿਸ ਦਾ ਨਤੀਜਾ ਕੱਲ੍ਹ ਦਿਖਾਈ ਦਿੱਤਾ। ਹੁਣ ਗੇਂਦ ਹਾਈ ਕਮਾਨ ਦੇ ਪਾਲੇ ਵਿਚ ਹੈ। ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈ ਕਮਾਨ ਨੂੰ ਸੁਖਵਿੰਦਰ ਸੁੱਖੂ ਨੂੰ ਸੀਐਮ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।