ਅਮਰੀਕਾ ’ਚ ਸਿੱਖਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ
ਵਾਸ਼ਿੰਗਟਨ, (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ’ਚ ਸਿੱਖਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਅੱਜ ਪੂਰੀ ਹੋ ਗਈ, ਕਿਉਂਕਿ ਕਨੈਕਟੀਕਟ ਸੂਬੇ ਦੇ ਸਿੱਖਿਆ ਵਿਭਾਗ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਪਾਠਕ੍ਰਮ ਵਿੱਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲ ਨਾਲ ਕਨੈਕਟੀਕਟ ਦੇ ਲਗਭਗ 5 ਲੱਖ 14 ਹਜ਼ਾਰ ਵਿਦਿਆਰਥੀਆਂ ਨੂੰ ਸਿੱਖੀ […]
By : Hamdard Tv Admin
ਵਾਸ਼ਿੰਗਟਨ, (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ’ਚ ਸਿੱਖਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਅੱਜ ਪੂਰੀ ਹੋ ਗਈ, ਕਿਉਂਕਿ ਕਨੈਕਟੀਕਟ ਸੂਬੇ ਦੇ ਸਿੱਖਿਆ ਵਿਭਾਗ ਨੇ ਸਮਾਜਿਕ ਵਿਗਿਆਨ ਦੇ ਆਪਣੇ ਨਵੇਂ ਪਾਠਕ੍ਰਮ ਵਿੱਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲ ਨਾਲ ਕਨੈਕਟੀਕਟ ਦੇ ਲਗਭਗ 5 ਲੱਖ 14 ਹਜ਼ਾਰ ਵਿਦਿਆਰਥੀਆਂ ਨੂੰ ਸਿੱਖੀ ਇਤਿਹਾਸ ਪੜ੍ਹਨ ਦਾ ਮੌਕਾ ਮਿਲੇਗਾ। ਕਨੈਕਟੀਕਟ ਇਹ ਕਦਮ ਚੁੱਕਣ ਵਾਲਾ ਅਮਰੀਕਾ ਦਾ 18ਵਾਂ ਸੂਬਾ ਬਣ ਗਿਆ।
ਕਨੈਕਟੀਕਟ ਸੂਬੇ ਦੇ ਪਾਠਕ੍ਰਮ ’ਚ ਸ਼ਾਮਲ ਹੋਇਆ ਸਿੱਖ ਧਰਮ
ਨੌਰਵਿਚ ਸਿਟੀ ਦੇ ਕੌਂਸਲਮੈਨ ਸਵਰਣਜੀਤ ਸਿੰਘ ਨੇ ਕਿਹਾ ਕਿ ਨਵਾਂ ਪਾਠਕ੍ਰਮ ਵਿਦਿਆਰਥੀ ਤੇ ਵਿਦਿਆਰਥਣਾਂ ਨੂੰ ਸਿੱਖਿਆ ਦੇ ਤਿੰਨ ਪੱਧਰਾਂ ’ਤੇ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰੇਗਾ। ਵਿਦਿਆਰਥੀਆਂ ਨੂੰ ਘੱਟ ਉਮਰ ਤੋਂ ਹੀ ਸਿੱਖ ਧਰਮ ਦੇ ਇਤਿਹਾਸ ਅਤੇ ਭਾਈਚਾਰੇ ਦੇ ਯੋਗਦਾਨ ਬਾਰੇ ਪੜ੍ਹਾਉਣ ਨਾਲ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ ਵਾਤਾਵਰਣ ਤਿਆਰ ਹੋਵੇਗਾ।
ਉੱਥੇ ਹੀ ਸਿੱਖ ਕੋਲਿਸ਼ਨ ਨੇ ਕਿਹਾ ਕਿ ਕਨੈਕਟੀਕਟ ਵਿੱਚ ਨਵਾਂ ਕੋਰਸ ਅਪਣਾਉਣ ਤੇ ਲਾਗੂ ਕਰਨ ਦੀ ਪ੍ਰਕਿਰਿਆ ਆਉਣ ਵਾਲੇ ਸਾਲਾਂ ਵਿੱਚ ਸ਼ੁਰੂ ਹੋਵੇਗੀ। ਸੰਗਠਨ ਇਸ ਪ੍ਰਕਿਰਿਆ ਦੇ ਦੌਰਾਨ ਕਥਨੈਕਟੀਕਟ ਸਿੱਖਿਆ ਵਿਭਾਗ ਦੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ, ਤਾਂ ਜੋ ਪੂਰੇ ਸੂਬੇ ਦੇ ਸਕੂਲਾਂ ਵਿੱਚ ‘ਸਿੱਖ ਧਰਮ’ ਦਾ ਅਧਿਐਨ ਯਕੀਨੀ ਬਣਾਇਆ ਜਾ ਸਕੇ।
ਅਜਿਹਾ ਕਰਨ ਵਾਲਾ ਅਮਰੀਕਾ ਦਾ 18ਵਾਂ ਸੂਬਾ ਬਣਿਆ ਕਨੈਕਟੀਕਟ
ਕਨੈਕਟੀਕਟ ਅਮਰੀਕਾ ਦਾ 18ਵਾਂ ਸੂਬਾ ਬਣ ਗਿਆ, ਜਿਸ ਨੇ ਸਿੱਖ ਧਰਮ ਨੂੰ ਸਮਾਜਿਕ ਵਿਗਿਆਨ ਦੇ ਪਾਠਕ੍ਰਮ ਦਾ ਹਿੱਸਾ ਬਣਾਉਣ ਲਈ ‘ਸਿੱਖ ਕੋਲਿਸ਼ਨ’ ਦੇ ਨਾਲ ਹੱਥ ਮਿਲਾਇਆ ਹੈ।
ਬੀਤੇ ਜੂਨ ਮਹੀਨੇ ਵਿੱਚ ਵਾਸ਼ਿੰਗਟਨ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਸੀ। ਇਸ ਨਾਲ ਸੂਬੇ ਦੇ ਢਾਈ ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖ ਧਰਮ ਤੇ ਇਸ ਭਾਈਚਾਰੇ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲੇਗਾ।
ਸਿੱਖ ਧਰਮ ਦੁਨੀਆ ਦੇ ਸਭ ਤੋਂ ਵੱਡੇ ਧਰਮਾਂ ਵਿੱਚੋਂ ਇੱਕ ਹੈ ਅਤੇ ਇਸ ਭਾਈਚਾਰੇ ਦੇ ਮੈਂਬਰਾਂ ਨੇ ਨਾਗਰਿਕ ਅਧਿਕਾਰਾਂ, ਸਿਆਸਤ, ਖੇਤੀ, ਇੰਜੀਨੀਅਰਿੰਗ ਅਤੇ ਮੈਡੀਕਲ ਦੇ ਖੇਤਰਾਂ ਵਿੱਚ 125 ਸਾਲਾਂ ਤੋਂ ਵੱਧ ਸਮੇਂ ਤੱਕ ਅਮਰੀਕੀ ਸਮਾਜ ਵਿੱਚ ਯੋਗਦਾਨ ਦਿੱਤਾ ਹੈ।