ਸਹੁਰਿਆਂ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਨਹਿਰ ਵਿਚ ਮਾਰੀ ਛਾਲ
ਸ੍ਰੀ ਮੁਕਤਸਰ ਸਾਹਿਬ, 7 ਮਾਰਚ, ਨਿਰਮਲ : ਸ੍ਰੀ ਮੁਕਤਸਰ ਵਿਚ ਮੰਦਭਾਗੀ ਘਟਨਾ ਵਾਪਰ ਗਈ। ਉਥੇ ਵਿਆਹੁਤਾ ਨੇ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਘਰ ਵਾਲਿਆਂ ਨੇ ਵਿਆਹ ਦੇ ਛੇ ਸਾਲ ਬੱਚਾ ਨਾ ਹੋਣ ’ਤੇ ਸਹੁਰਿਆਂ ’ਤੇ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ’ਤੇ ਥਾਣੇ ਵਿਚ ਮਾਮਲਾ […]
By : Editor Editor
ਸ੍ਰੀ ਮੁਕਤਸਰ ਸਾਹਿਬ, 7 ਮਾਰਚ, ਨਿਰਮਲ : ਸ੍ਰੀ ਮੁਕਤਸਰ ਵਿਚ ਮੰਦਭਾਗੀ ਘਟਨਾ ਵਾਪਰ ਗਈ। ਉਥੇ ਵਿਆਹੁਤਾ ਨੇ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਘਰ ਵਾਲਿਆਂ ਨੇ ਵਿਆਹ ਦੇ ਛੇ ਸਾਲ ਬੱਚਾ ਨਾ ਹੋਣ ’ਤੇ ਸਹੁਰਿਆਂ ’ਤੇ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ’ਤੇ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਅ ਹੈ।ਮੁਲਜ਼ਮਾਂ ਦੀ ਪਛਾਣ ਪਤੀ ਰਾਜਬਿੰਦਰ ਸਿੰਘ ਉਰਫ ਕਾਲੀ, ਸਹੁਰਾ ਗੁਰਮੀਤ ਸਿੰਘ, ਸੱਸ ਪਾਲ ਕੌਰ ਅਤੇ ਤਰਸੇਮ ਸਿੰਘ ਨਿਵਾਸੀ ਚਕ ਸ਼ੇਰੇਵਾਲਾ ਦੇ ਰੂਪ ਵਿਚ ਹੋਈ ਹੈ। ਹਾਲੇ ਤੱਕ ਇਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਚਕ ਸ਼ੇਰੇਵਾਲਾ ਨਿਵਾਸੀ ਗੁਰਬਚਨ ਸਿੰਘ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਉਸ ਦੀ ਬੇਟੀ ਗਗਨਦੀਪ ਕੌਰ ਨੇ ਅਪਣੇ ਪਿੰਡ ਦੇ ਰਾਜਬਿੰਦਰ ਸਿੰਘ ਉਰਫ ਕਾਲੀ ਦੇ ਨਾਲ ਲਵ ਮੈਰਿਜ ਕੀਤੀ ਸੀ। ਉਸ ਦੇ ਵਿਆਹ ਨੂੰ ਛੇ ਸਾਲ ਹੋ ਗਏ ਸੀ। ਹਾਲੇ ਤੱਕ ਉਸ ਕੋਲ ਕੋਈ ਬੱਚਾ ਨਹੀਂ ਸੀ। ਮੇਰੀ ਧੀ ਕੋਲ ਕੋਈ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਵਾਲੇ ਉਸ ਨੂੰ ਤਾਅਨੇ ਦਿੰਦੇ ਸਨ ਅਤੇ ਜਾਣ ਬੁੱਝ ਕੇ ਪ੍ਰੇਸ਼ਾਨ ਕਰਦੇ ਸੀ। ਕਈ ਵਾਰ ਉਸ ਦੇ ਨਾਲ ਕੁੱਟਵਾਰ ਵੀ ਕੀਤੀ ਗਈ ਅਤੇ ਬੀਤੇ ਦਿਨ ਬੇਟੀ ਚਕ ਸ਼ੇਰੇਵਾਲਾ ਤੋਂ ਜਾਨ ਬਚਾ ਕੇ ਮੇਰੀ ਭੈਣ ਸੀਮਾ ਕੌਰ ਦੇ ਕੋਲ ਮੁਕਤਸਰ ਆ ਗਈ ਅਤੇ ਸਹੁਰਾ ਪਰਵਾਰ ਤੋਂ ਪ੍ਰੇਸ਼ਾਨ ਹੋ ਕੇ ਮੇਰੀ ਧੀ ਨੇ ਰਾਜਸਥਾਨ ਫੀਡਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਪੁਲਿਸ ਨੇ ਮ੍ਰਿਤਕਾ ਦੀ ਮਾਂ ਗਗਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ
ਮੁੰਬਈ ਵਿਚ ਬਹੁਤ ਹੀ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ।
ਮੁੰਬਈ ਏਅਰਪੋਰਟ ’ਤੇ ਜਹਾਜ਼ ਵਿਚ ਬੰਬ ਦੀ ਅਫਵਾਹ ਫੈਲਾਉਣ ਦੇ ਇਲਜ਼ਾਮ ਵਿਚ ਬੰਗਲੌਰ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਤਨੀ ਏਅਰਪੋਰਟ ਪੁੱਜਣ ਵਿਚ ਲੇਟ ਹੋ ਰਹੀ ਸੀ। ਉਸ ਨੇ ਫਲਾਈਟ ਦੇ ਟੇਕ ਆਫ ਵਿਚ ਦੇਰੀ ਕਰਾਉਣ ਲਈ ਧਮਕੀ ਭਰਿਆ ਫੋਨ ਕਰਕੇ ਬੰਬ ਦੀ ਅਫ਼ਵਾਹ ਫੈਲਾਈ ਸੀ।
ਮੁਲਜ਼ਮ ਦੀ ਪਛਾਣ ਬੰਗਲੌਰ ਦੇ ਵਿਲਾਸ ਬਾਕੜੇ ਦੇ ਰੂਪ ਵਿਚ ਕੀਤੀ ਗਈ। ਉਹ ਇੱਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਹੈ। ਬਾਕੜੇ ਦੀ ਪਤਨੀ ਇੰਟੀਰਿਅਰ ਡਿਜ਼ਾਈਨਰ ਹੈ। ਮਾਮਲਾ 24 ਫਰਵਰੀ ਦਾ ਹੈ, ਅਕਾਸਾ ਏਅਰਲਾਈਨ ਦੀ ਮੁੰਬਈ-ਬੰਗਲੌਰ ਫਲਾਈਟ ਕਿਊਪੀ 1376 ਦਾ ਹੈ। ਘਟਨਾ ਦੀ ਜਾਣਕਾਰੀ ਹੁਣ ਸਾਹਮਣੇ ਆਈ ਹੈ।
ਮੁੰਬਈ ਪੁਲਿਸ ਨੇ ਦੱਸਿਆ ਕਿ 24 ਫਰਵਰੀ ਨੂੰ ਮੁੰਬਈ-ਬੰਗਲੌਰ ਫਲਾਈਟ ਸ਼ਾਮ 6.40 ਵਜੇ ਟੇਕ ਆਫ ਲਈ ਤਿਆਰ ਸੀ। ਇਸ ਵਿਚ 167 ਲੋਕ ਸਵਾਰ ਸਨ। ਫਰਜ਼ੀ ਕਾਲ ਕਾਰਨ ਪੂਰਾ ਜਹਾਜ਼ ਖਾਲੀ ਕਰਾਇਆ ਗਿਆ । ਮੌਕੇ ’ਤੇ ਏਅਰਪੋਰਟ ਪੁਲਿਸ, ਕਰਾਈਮ ਬਰਾਂਚ, ਏਟੀਐਸ ਅਤੇ ਬੰਬ ਸਕਵਾਇਡ ਦੀ ਟੀਮ ਪੁੱਜੀ। ਕਰੀਬ ਛੇ ਘੰਟੇ ਦੀ ਦੇਰੀ ਨਾਲ ਫਲਾਈਟ ਬੰਗਲੌਰ ਲਈ ਰਵਾਨਾ ਹੋਈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਉਸ ਮੋਬਾਈਲ ਨੰਬਰ ਦਾ ਪਤਾ ਲਗਾਇਆ ਗਿਆ ਜਿਸ ਨਾਲ ਧਮਕੀ ਦੀ ਕਾਲ ਆਈ ਸੀ। ਪਤਾ ਚਲਿਆ ਕਿ ਇਹ ਨੰਬਰ ਬੰਗਲੌਰ ਦੇ ਵਿਲਾਸ ਬਾਕੜੇ ਦਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਨੇ ਪੁਛਗਿੱਛ ਵਿਚ ਦੱਸਿਆ ਕਿ ਧਮਕੀ ਭਰਿਆ ਫੋਨ ਉਸ ਨੇ ਹੀ ਕੀਤਾ ਸੀ।
ਪਰ ਫਲਾਈਟ ਵਿਚ ਦੇਰੀ ਹੋਣ ਦੇ ਬਾਵਜੂਦ ਏਅਰਲਾਈਨ ਨੇ ਉਸ ਦੀ ਪਤਨੀ ਨੂੰ ਉਸ ਵਿਚ ਚੜ੍ਹਨ ਨਹੀਂ ਦਿੱਤਾ। ਦੋ ਦਿਨ ਦੀ ਪੁਲਿਸ ਹਿਰਾਸਤ ਤੋਂ ਬਾਅਦ ਬਾਕੜੇ ਨੂੰ ਆਖਰ ਜ਼ਮਾਨਤ ਮਿਲ ਗਈ।