ਬੇਅਦਬੀ ਦਾ ਮਾਮਲਾ ਸੰਸਦ 'ਚ ਗੂੰਜਿਆ
ਅੰਮ੍ਰਿਤਸਰ ਦੇ ਸੰਸਦ ਮੈਂਬਰ ਔਜਲਾ ਨੇ ਕੇਂਦਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਅਪੀਲਅੰਮਿ੍ਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ। […]
By : Editor (BS)
ਅੰਮ੍ਰਿਤਸਰ ਦੇ ਸੰਸਦ ਮੈਂਬਰ ਔਜਲਾ ਨੇ ਕੇਂਦਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਅਪੀਲ
ਅੰਮਿ੍ਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ।
ਉਨ੍ਹਾਂ ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਜਿਸ 'ਤੇ ਸਮੇਂ-ਸਮੇਂ 'ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ | ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਇਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਪਰਾਧੀਆਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ।
ਇੱਥੇ ਵਰਨਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਔਜਲਾ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ। ਜਿਸ ਕਾਰਨ ਗੁਰਜੀਤ ਸਿੰਘ ਔਜਲਾ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅੱਜ ਪਾਰਲੀਮੈਂਟ ਵਿੱਚ ਬੜੀ ਦਲੇਰੀ ਨਾਲ ਆਪਣੀ ਆਵਾਜ਼ ਬੁਲੰਦ ਕੀਤੀ। ਜਿਸ ਕਾਰਨ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਦਾ ਸਾਥ ਦਿੱਤਾ ਜਾ ਰਿਹਾ ਹੈ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।