ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਕਤਲ
ਨਿਰਮਲਤਰਨਤਾਰਨ, 21 ਮਾਰਚ, ਮਾਨ ਸਿੰਘ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਰਸਤੇ ਵਿੱਚ ਤੁਰੇ ਜਾਂਦੇ ਸਾਡੇ ਨੌਜਵਾਨ ਨੂੰ ਆਪਣੇ ਘਰ ਖਿੱਚ ਕੇ […]
By : Editor Editor
ਨਿਰਮਲ
ਤਰਨਤਾਰਨ, 21 ਮਾਰਚ, ਮਾਨ ਸਿੰਘ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਰਸਤੇ ਵਿੱਚ ਤੁਰੇ ਜਾਂਦੇ ਸਾਡੇ ਨੌਜਵਾਨ ਨੂੰ ਆਪਣੇ ਘਰ ਖਿੱਚ ਕੇ ਤੇਜਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ।
ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ ਜਿਸ ਦਾ ਕੀ ਉਹਨਾਂ ਦੇ ਗਵਾਂਢ ਵਿੱਚ ਰਹਿੰਦੇ ਗੁਰਦਾਸ ਸਿੰਘ ਨਾਲ ਕੁਝ ਮਹੀਨੇ ਪਹਿਲਾਂ ਝਗੜਾ ਹੋਇਆ ਸੀ ਜਿਸ ਦਾ ਪਿੰਡ ਦੇ ਹੀ ਮੋਤਬਾਰਾ ਵੱਲੋਂ ਰਾਜੀਨਾਮਾ ਕਰਵਾ ਦਿੱਤਾ ਗਿਆ ਸੀ। ਪਰ ਗੁਰਦਾਸ ਸਿੰਘ ਗੁਰਦਿਆਲ ਸਿੰਘ ਨੂੰ ਹਰ ਰੋਜ਼ ਇੱਕ ਦੂਜੇ ਨੂੰ ਵੇਖਣ ਦੇ ਸੁਨੇਹੇ ਭੇਜਦਾ ਸੀ ਅਤੇ ਬੀਤੀ ਦੇਰ ਰਾਤ ਗੁਰਦਿਆਲ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰਨ ਲੱਗ ਪਿਆ ਅਤੇ ਇਸ ਦੌਰਾਨ ਹੋਏ ਝਗੜੇ ਵਿੱਚ ਗੁਰਦਿਆਲ ਸਿੰਘ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਦੀ ਸੱਟ ਲੱਗ ਗਈ ਜਿਸ ਕਾਰਨ ਗੁਰਦਿਆਲ ਸਿੰਘ ਦੀ ਮੌਤ ਹੋ ਗਈ। ਦੱਸ ਦਈਏ ਕਿ ਇਸ ਸਾਰੀ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੁਰਦਿਆਲ ਸਿੰਘ ਆਪਣੇ ਸਾਥੀਆਂ ਨਾਲ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰ ਰਿਹਾ ਹੈ ਅਤੇ ਉਹਨਾਂ ਦੇ ਦਰਵਾਜੇ ਤੋੜ ਰਿਹਾ ਹੈ ।
ਉਧਰ ਜੇ ਗੁਰਦਿਆਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਗੁਰਦਾਸ ਸਿੰਘ ਦੇ ਪਰਿਵਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਰਦਿਆਲ ਸਿੰਘ ਗਲੀ ਵਿੱਚੋਂ ਤੁਰਿਆ ਆ ਰਿਹਾ ਸੀ ਤਾਂ ਉਸ ਨੂੰ ਗੁਰਦਾਸ ਸਿੰਘ ਅਤੇ ਉਸਦੇ ਸਾਥੀ ਘਰ ਖਿੱਚ ਕੇ ਲੈ ਗਏ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਧਰ ਮੌਕੇ ਤੇ ਪਹੁੰਚੇ ਪੁਲਿਸ ਚੌਕੀ ਸਭਰਾ ਦੇ ਇਨਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਪਰਿਵਾਰ ਦੇ ਮੈਂਬਰ ਬਿਆਨ ਦੇਣਗੇ ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ
ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਦੱਸਦੇ ਚਲੀਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।
ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ’ਚ ਜਦੋਂ ਚੋਣਾਂ ਦੀ ਤਰੀਕ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ’ਚ ਰੁਝ ਜਾਣਗੇ। ਇਹ ਸਭ ਇੱਕ ਸਾਜਿਸ਼ ਤਹਿਤ ਕੀਤਾ ਗਿਆ ਹੈ।
ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਘੱਟ ਕਰਨਗੇ। ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ। ਇਸ ਦੇ ਨਾਲ ਹੀ ਉਸ ਪਾਰਟੀ ਦੇ ਆਗੂ ਵੀ ਸਾਰੇ ਸੂਬਿਆਂ ਦਾ ਦੌਰਾ ਕਰਕੇ ਇੱਥੇ ਆਉਣਗੇ। ਅਜਿਹੇ ’ਚ ਉਹ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਨੇਤਾ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿਚ ਸਾਰੇ ਕਿਸਾਨ ਅਪਣੇ ਕੰਮਾਂਕਾਰਾਂ ਵਿਚ ਰੁੱਝ ਜਾਣਗੇ।