ਪੰਜਾਬ ਦੇ ਸਾਬਕਾ ਮੰਤਰੀ ਦਾ ਘਰ ਲੁੱਟਣ ਵਾਲੇ ਨੇਪਾਲੀ ਨੌਕਰ ਕਾਬੂ
ਲੁਧਿਆਣਾ, 20 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਲੁਧਿਆਣਾ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ’ਚ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾਈ ਲਈ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਗਰਚਾ ਦੇ ਦੋ ਨੇਪਾਲੀ ਨੌਕਰਾਂ ਨੂੰ ਕਾਬੂ […]
By : Hamdard Tv Admin
ਲੁਧਿਆਣਾ, 20 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਲੁਧਿਆਣਾ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ’ਚ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾਈ ਲਈ।
ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਗਰਚਾ ਦੇ ਦੋ ਨੇਪਾਲੀ ਨੌਕਰਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ 1 ਕਰੋੜ ਰੁਪਏ ਦੇ ਗਹਿਣੇ ਤੇ 2 ਲੱਖ 76 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।
ਇਨ੍ਹਾਂ ਦੋਵਾਂ ਨੇਪਾਲੀ ਨੌਕਰਾਂ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਬਹਾਦਰ, ਸਰਜਨ ਸ਼ਾਹੀ, ਕਿਸ਼ਨ ਬਹਾਦਰ ਅਤੇ ਡੇਵਿਡ ਦੇ ਰੂਪ ਵਿੱਚ ਹੋਈ ਹੈ।
ਇਹ ਸਾਰੇ ਨੇਪਾਲ ਦੇ ਵਾਸੀ ਨੇ। ਮਾਸਟਰਮਾਈਂਡ ਨੌਕਰ ਕਰਨ ਬਹਾਦਰ ਹੈ, ਜਿਸ ’ਤੇ ਮੰਡੀ ਗੋਬਿੰਦਗੜ੍ਹ ਵਿੱਚ ਪਹਿਲਾਂ ਹੀ ਇੱਕ ਮਾਮਲਾ ਦਰਜ ਹੈ।
ਜੇਕਰ ਪਰਿਵਾਰ ਨੇ ਪੁਲਿਸ ਵੈਰੀਫਿਕੇਸ਼ਨ ਕਰਵਾਈ ਹੁੰਦੀ ਤਾਂ ਚੋਰੀ ਦੀ ਇਸ ਵੱਡੀ ਵਾਰਦਾਤ ਤੋਂ ਬਚਾਅ ਹੋ ਸਕਦਾ ਸੀ।