ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਗਿਣਤੀ 20 ਹੋਈ

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਗਿਣਤੀ 20 ਹੋਈ


ਸੰਗਰੂਰ, 23 ਮਾਰਚ, ਨਿਰਮਲ : ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿੰਡ ਗੁੱਜਰਾਂ ਵਿਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਬਸਤੀ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਸ਼ਨਿੱਚਰਵਾਰ ਨੂੰ ਚਾਰ ਹੋਰ ਲੋਕਾਂ ਨੇ ਦਮ ਤੋੜ ਦਿੱਤਾ। ਇਸ ਤੋਂ ਬਾਅਦ ਮੌਤ ਦਾ ਅੰਕੜਾ 11 ਹੋ ਗਿਆ। ਸ਼ਨਿੱਚਰਵਾਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ।

ਸ਼ੁੱਕਰਵਾਰ ਨੂੰ ਜਾਨ ਗੁਆਉਣ ਵਾਲਿਆਂ ਵਿੱਚ ਗਿਆਨ ਸਿੰਘ ਵਾਸੀ ਜਖੇਪਲ ਤੋਂ ਇਲਾਵਾ ਸੁਨਾਮ ਟਿੱਬੀ ਰਵਿਦਾਸਪੁਰਾ ਦੇ ਵਾਸੀ ਲੱਛਾ ਸਿੰਘ (ਲੇਹਲਖੁਰਦ), ਦਰਸ਼ਨ ਸਿੰਘ, ਗੁਰਮੀਤ ਸਿੰਘ, ਬੁੱਧ ਸਿੰਘ, ਦਰਸ਼ਨ ਸਿੰਘ ਅਤੇ ਰਫੀਨਾਥ ਸ਼ਾਮਲ ਹਨ। ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

ਜ਼ਹਿਰੀਲੀ ਸ਼ਰਾਬ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਮਨਦੀਪ ਸਿੰਘ ਸੰਧੂ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸਪੁਰਾ ਕਲੋਨੀ ਵਿੱਚ ਪੁੱਜੇ। ਪੁਲਿਸ ਨੇ ਤਲਾਸ਼ੀ ਅਭਿਆਨ ਚਲਾ ਕੇ ਹਰ ਨੁੱਕਰ ਦੀ ਤਲਾਸ਼ੀ ਲਈ ਅਤੇ ਕੁਝ ਬੋਤਲਾਂ ਜ਼ਹਿਰੀਲੀ ਸ਼ਰਾਬ ਵੀ ਬਰਾਮਦ ਕੀਤੀ। ਇਨ੍ਹਾਂ ਬੋਤਲਾਂ ਦਾ ਬਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਵਰਗਾ ਹੀ ਪਾਇਆ ਗਿਆ। ਡੀਐਸਪੀ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਹਿਰੀਲੀ ਸ਼ਰਾਬ ਕਾਰਨ ਆਪਣੀ ਜਾਨ ਗਵਾਉਣ ਵਾਲੇ ਪਰਿਵਾਰਾਂ ਨੇ ਇਸ ਕਾਲੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਟਿੱਬੀ ਰਵਿਦਾਸਪੁਰਾ ਕਲੋਨੀ ਦੇ ਲੋਕਾਂ ਨੇ ਦੱਸਿਆ ਕਿ ਇੱਥੇ ਸ਼ਰਾਬ ਦਾ ਕਾਰੋਬਾਰ ਸ਼ਰੇਆਮ ਚੱਲਦਾ ਹੈ। ਲੋਕਾਂ ਨੂੰ ਸਸਤੀ ਤੇ ਮੁਫ਼ਤ ਦੀ ਸ਼ਰਾਬ ਦਾ ਲਾਲਚ ਦੇ ਕੇ ਮਾਰਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਇੱਥੇ 10-10 ਰੁਪਏ ਵਿੱਚ ਸ਼ਰਾਬ ਦਾ ਪੈਗ ਬਣਾ ਕੇ ਵੇਚਿਆ ਜਾਂਦਾ ਹੈ।

ਪੁਲਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਸਐਚਓ ਸੁਖਦੀਪ ਸਿੰਘ ਨੇ ਦੱਸਿਆ ਕਿ ਮੰਗਲ ਸਿੰਘ ਵਾਸੀ ਰਵਿਦਾਸਪੁਰਾ, ਗੁਰਲਾਲ ਸਿੰਘ ਉਭਾਵਾਲ, ਤਰਸੇਮ ਸਿੰਘ, ਹਰਮਨਪ੍ਰੀਤ ਸਿੰਘ, ਸੋਮਾ ਕੌਰ ਅਤੇ ਸੰਜੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

Related post

ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ‘ਚ ਭਾਈਵਾਲ ਸਰਕਾਰ ਬਣਨ ‘ਤੇ ਪੂਰੀਆਂ ਕੀਤੀਆਂ ਜਾਣ ਵਾਲੀਆਂ 10 ਗਾਰੰਟੀਆਂ ਜਾਰੀ

ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ‘ਚ ਭਾਈਵਾਲ ਸਰਕਾਰ ਬਣਨ ‘ਤੇ…

ਧੂਰੀ, 13 ਮਈ, ਪਰਦੀਪ ਸਿੰਘ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…
ਡਿਗਰੀਆਂ ਵਾਲੇ ਨੌਜਵਾਨ ਵੀ ਸਿੱਟੇ ਚੁਗਣ ਲਈ ਮਜਬੂਰ, ਦੇਖੋ ਰਿਪੋਰਟ

ਡਿਗਰੀਆਂ ਵਾਲੇ ਨੌਜਵਾਨ ਵੀ ਸਿੱਟੇ ਚੁਗਣ ਲਈ ਮਜਬੂਰ, ਦੇਖੋ…

ਸ੍ਰੀ ਮੁਕਤਸਰ ਸਾਹਿਬ, 13 ਮਈ, ਪਰਦੀਪ ਸਿੰਘ : ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਆਮ ਤੌਰ ’ਤੇ ਕਣਕ ਦੀਆਂ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (13 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (13 ਮਈ 2024)

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ…