ਦਿੱਲੀ ’ਚ ਫਿਰ ਲਾਗੂ ਹੋਵੇਗਾ ਔਡ-ਈਵਨ ਸਿਸਟਮ
ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਵਧਦੇ ਹੋਏ ਪ੍ਰਦਰਸ਼ਨ ਕਾਰਨ ਦਿੱਲੀ ਸਰਕਾਰ ਵੱਡਾ ਕਦਮ ਚੁੱਕਦੇ ਹੋਏ ਰਾਜਧਾਨੀ ’ਚ ਇੱਕ ਵਾਰ ਫਿਰ ਔਡ-ਈਵਨ ਸਿਸਟਮ ਲਾਗੂ ਕਰਨ ਜਾ ਰਹੀ ਹੈ। ਕੇਜਰੀਵਾਲ ਸਰਕਾਰ ਨੇ 13 ਤੋਂ 20 ਨਵੰਬਰ ਤੱਕ ਔਡ-ਈਵਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਰਾਜਧਾਨੀ ’ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ […]
By : Editor Editor
ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਵਧਦੇ ਹੋਏ ਪ੍ਰਦਰਸ਼ਨ ਕਾਰਨ ਦਿੱਲੀ ਸਰਕਾਰ ਵੱਡਾ ਕਦਮ ਚੁੱਕਦੇ ਹੋਏ ਰਾਜਧਾਨੀ ’ਚ ਇੱਕ ਵਾਰ ਫਿਰ ਔਡ-ਈਵਨ ਸਿਸਟਮ ਲਾਗੂ ਕਰਨ ਜਾ ਰਹੀ ਹੈ। ਕੇਜਰੀਵਾਲ ਸਰਕਾਰ ਨੇ 13 ਤੋਂ 20 ਨਵੰਬਰ ਤੱਕ ਔਡ-ਈਵਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਰਾਜਧਾਨੀ ’ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਲਿਆ ਹੈ।
ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਦਿੱਲੀ ਸਰਕਾਰ ਇਹ ਕਦਮ ਚੁੱਕਣ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਹਿਲਾਂ ਵੀ ਔਡ-ਈਵਨ ਸਕੀਮ ਲਾਗੂ ਕਰਦੀ ਰਹੀ ਹੈ। ਇਸ ਵਿੱਚ ਈਵਨ ਨੰਬਰ ਵਾਲੀਆਂ ਗੱਡੀਆਂ ਈਵਨ ਤਰੀਕ ਨੂੰ ਚੱਲਦੀਆਂ ਹਨ, ਜਦੋਂਕਿ ਔਡ ਨੰਬਰ ਵਾਲੀਆਂ ਗੱਡੀਆਂ ਔਡ ਤਰੀਕ ਨੂੰ ਚਲਾਉਣ ਦੀ ਪ੍ਰਵਾਨਗੀ ਹੁੰਦੀ ਹੈ।
ਬੀਐੱਸ-3 ਪੈਟਰੋਲ ਤੇ ਬੀਐੱਸ-4 ਡੀਜ਼ਲ ਕਾਰਾਂ ’ਤੇ ਪਹਿਲਾਂ ਹੀ ਪਾਬੰਦੀ ਲਗਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਨਿਰਮਾਣ ਕਾਰਜਾਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 6ਵੀਂ, 9ਵੀਂ ਅਤੇ 11ਵੀਂ ਜਮਾਤ ਦੀਆਂ ਆਨਲਾਈਨ ਕਲਾਸਾਂ 10 ਨਵੰਬਰ ਤੱਕ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪ੍ਰਾਇਮਰੀ ਸਕੂਲ 10 ਨਵੰਬਰ ਤਕ ਬੰਦ ਹਨ।