ਸੁਧੀਰ ਸੂਰੀ ਨੂੰ ਮਾਰਨ ਵਾਲਾ ਵੀ ਲੜੇਗਾ ਚੋਣ
ਅੰਮ੍ਰਿਤਸਰ, 6 ਮਈ,ਨਿਰਮਲ : ਸੁਧੀਰ ਸੂਰੀ ਨੂੰ ਮਾਰਨ ਵਾਲਾ ਵੀ ਲੋਕ ਸਭਾ ਚੋਣ ਲੜੇਗਾ। ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਮਾਰੇ ਗਏ ਹਿੰਦੂ ਅਤੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਮੁਲਜ਼ਮ ਸੰਦੀਪ ਸਿੰਘ ਉਰਫ ਸਨੀ ਨੇ ਵੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸਨੀ ਨੇ ਡਿਬਰੂਗੜ੍ਹ ਜੇਲ੍ਹ ਵਿਚ […]
By : Editor Editor
ਅੰਮ੍ਰਿਤਸਰ, 6 ਮਈ,ਨਿਰਮਲ : ਸੁਧੀਰ ਸੂਰੀ ਨੂੰ ਮਾਰਨ ਵਾਲਾ ਵੀ ਲੋਕ ਸਭਾ ਚੋਣ ਲੜੇਗਾ। ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਮਾਰੇ ਗਏ ਹਿੰਦੂ ਅਤੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਦੇ ਮੁਲਜ਼ਮ ਸੰਦੀਪ ਸਿੰਘ ਉਰਫ ਸਨੀ ਨੇ ਵੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸਨੀ ਨੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਤੋਂ ਬਾਅਦ ਲਿਆ ਗਿਆ। ਸੰਦੀਪ ਫਿਲਹਾਲ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹੈ ਅਤੇ ਇੱਥੋਂ ਚੋਣ ਲੜੇਗਾ।
ਸੰਦੀਪ ਦੇ ਪਰਵਾਰ ਅਤੇ ਸਿੱਖ ਸੰਗਠਨਾਂ ਦੇ ਨਾਲ ਹੋਈ ਬੈਠਕ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਇਸ ਫੈਸਲੇ ਦੇ ਅਨੁਸਾਰ ਸੰਦੀਪ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜੇਗਾ। ਚੋਣ ਪ੍ਰਕਿਰਿਆ ਜੇਲ੍ਹ ਤੋਂ ਹੀ ਪੂਰੀ ਹੋਵੇਗੀ। ਪਰਵਾਰ ਦਾ ਕਹਿਣਾ ਹੈ ਕਿ ਜੇਕਰ ਡਿਬਰੂਗੜ੍ਹ ਜੇਲ੍ਹ ਵਿਚ ਰਹਿੰਦੇ ਹੋਏ ਅੰਮ੍ਰਿਤਪਾਲ ਚੋੜ ਸਕਦਾ ਹੈ ਤਾਂ ਸਨੀ ਵੀ ਚੋੜ ਲੜ ਸਕਦਾ ਹੈ।
ਅੰਮ੍ਰਿਤਪਾਲ ਸਿਘ ਦੇ ਪਰਵਾਰ ਨੇ ਬੀਤੇ ਦਿਨੀਂ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਦੇ ਨਾਲ ਖਡੂਰ ਸਾਹਿਬ ਹਲਕੇ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਨਵੰਬਰ 2022 ਵਿਚ ਅੰਮ੍ਰਿਤਸਰ ਵਿਚ ਗੋਪਾਲ ਮੰਦਰ ਦੇ ਬਾਹਰ ਦਿਨ ਦਿਹਾੜੇ ਸੂਰੀ ਦੀ ਕਥਿਤ ਤੌਰ ’ਤੇ ਹੱਤਿਆ ਕਰਨ ਤੋਂ ਬਾਅਦ ਸਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਪੰਜਾਬ ਵਿਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਹੱਤਿਆ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਸੀ। ਫਿਲਹਾਲ ਸਨੀ ਨਿਆਇਕ ਹਿਰਾਸਤ ਵਿਚ ਹੈ।
ਸ਼ਿਵ ਸੈਨਾ ਨੇਤਾ ਕਹੇ ਜਾਣ ਵਾਲੇ ਸੁਧੀਰ ਸੂਰੀ ਦੀ ਹੱਤਿਆ ਸੰਦੀਪ ਸਿੰਘ ਸਨੀ ਨੇ ਅਪਣੇ ਲਾਇਸੈਂਸੀ ਹਥਿਆਰ ਨਾਲ ਕੀਤੀ ਸੀ। ਸੁਧੀਰ ਸੂਰੀ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਧਰਨਾ ਦੇ ਰਹੇ ਸੀ, ਉਦੋਂ ਸਨੀ ਅਪਣਾ ਹਥਿਆਰ ਲਿਆਇਆ ਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।
ਦੱਸਦੇ ਚਲੀਏ ਕਿ ਸਨੀ ਮੰਦਰ ਦੇ ਕੋਲ ਕੱਪੜੇ ਦੀ ਦੁਕਾਨ ਚਲਾਉਂਦਾ ਸੀ। ਸਨੀ, ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਤ ਸੀ। ਨਾਲ ਹੀ ਸੁਧੀਰ ਸੂਰੀ ਦੀ ਸਿੱਖ ਵਿਰੋਧੀ ਵੀਡੀਓ ਦੇਖ ਕੇ ਉਸ ਦੇ ਲਈ ਕਾਫੀ ਹੀਨ ਭਾਵਨਾ ਰਖਦਾ ਸੀ। ਅਪਣੀ ਦੁਕਾਨ ਦੇ ਬਾਹਰ ਉਸ ਨੂੰ ਪ੍ਰਦਰਸ਼ਨ ਕਰਦਿਆਂ ਦੇਖ ਕੇ ਉਸ ਨੂੰ ਗੁੱਸਾ ਆਇਆ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।