9 ਸਾਲਾਂ ਤੋਂ ਭਗੌੜਾ ਨੇਚਰ ਹਾਈਟਸ ਦਾ ਮਾਲਕ ਗ੍ਰਿਫਤਾਰ

9 ਸਾਲਾਂ ਤੋਂ ਭਗੌੜਾ ਨੇਚਰ ਹਾਈਟਸ ਦਾ ਮਾਲਕ ਗ੍ਰਿਫਤਾਰ


ਅੰਮ੍ਰਿਤਸਰ, 9 ਅਪ੍ਰੈਲ, ਨਿਰਮਲ : ਫਾਜ਼ਿਲਕਾ ਅਤੇ ਫਰੀਦਕੋਟ ਪੁਲਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਨੇਚਰ ਹਾਈਟਸ ਇਨਫਰਾ ਘੁਟਾਲੇ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ ਜੋ 9 ਸਾਲਾਂ ਤੋਂ ਫਰਾਰ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਫ਼ਾਜ਼ਿਲਕਾ ਅਤੇ ਫ਼ਰੀਦਕੋਟ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਮੁਲਜ਼ਮ ਨੂੰ ਉੱਤਰਾਖੰਡ ਦੇ ਪੌੜੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮ ਨੀਰਜ ਥਥਾਈ ਉਰਫ ਨੀਰਜ ਅਰੋੜਾ ਪਿਛਲੇ 9 ਸਾਲਾਂ ਤੋਂ ਭਗੌੜਾ ਸੀ। ਮੁਲਜ਼ਮ ਨੇ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਵਾਅਦਾ ਕਰਕੇ ਧੋਖਾਧੜੀ ਕੀਤੀ। ਪੰਜਾਬ-ਹਰਿਆਣਾ ਦੇ 21 ਜ਼ਿਲ੍ਹਿਆਂ ਵਿੱਚ ਮੁਲਜ਼ਮ ਖ਼ਿਲਾਫ਼ 108 ਐਫਆਈਆਰ ਦਰਜ ਹਨ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਮੋਬਾਈਲ ਫ਼ੋਨ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਦੱਸਦੇ ਚਲੀਏ ਕਿ 16 ਫਰਵਰੀ 2002 ਨੂੰ, ਨੀਰਜ ਅਰੋੜਾ ਨੇ ਨੇਚਰਵੇ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਨਾਂ ਦੀ ਇੱਕ ਕੰਪਨੀ ਦੀ ਸਥਾਪਨਾ ਕੀਤੀ। ਠੀਕ ਦਸ ਸਾਲ ਬਾਅਦ ਫਰਵਰੀ 2012 ਵਿੱਚ, ਉਸ ਨੇ ਨੇਚਰ ਹਾਈਟਸ ਨਾਮ ਦੀ ਇੱਕ ਚਿੱਟ ਫੰਡ ਕੰਪਨੀ ਸ਼ੁਰੂ ਕੀਤੀ ਅਤੇ ਮੋਹਾਲੀ ਵਿੱਚ ਫਲੈਟ ਵੇਚਣੇ ਸ਼ੁਰੂ ਕਰ ਦਿੱਤੇ।

ਫਿਰ ਕਰੀਬ ਦੋ ਸਾਲਾਂ ਵਿੱਚ ਅਰੋੜਾ ਨੇ ਮੁਹਾਲੀ, ਪਠਾਨਕੋਟ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਅਬੋਹਰ, ਫਾਜ਼ਿਲਕਾ, ਮੁਕਤਸਰ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੈਂਕੜੇ ਕਲੋਨੀਆਂ ਕੱਟ ਦਿੱਤੀਆਂ ਪਰ ਕਿਤੇ ਵੀ ਵਿਕਾਸ ਨਹੀਂ ਹੋਇਆ।

ਇਹ ਖ਼ਬਰ ਵੀ ਪੜ੍ਹੋ

ਪੱਛਮੀ ਬੰਗਾਲ ਪੁਲਿਸ ਨੇ ਮੰਗਲਵਾਰ ਨੂੰ ਐਨਆਈਏ ਦੀ ਟੀਮ ’ਤੇ ਹਮਲੇ ਦੇ ਮਾਮਲੇ ’ਚ ਐਨਆਈਏ ਦੇ ਦੋ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤਾ ਹੈ। ਇਸ ਸੰਮਨ ’ਚ ਬੰਗਾਲ ਪੁਲਸ ਨੇ ਹਮਲੇ ਦੀ ਸ਼ਿਕਾਇਤ ਕਰਨ ਵਾਲੇ ਦੋਵਾਂ ਅਧਿਕਾਰੀਆਂ ਅਤੇ ਹਮਲੇ ’ਚ ਜ਼ਖਮੀ ਹੋਏ ਇਕ ਅਧਿਕਾਰੀ ਨੂੰ ਵੀ ਤਲਬ ਕੀਤਾ ਹੈ। ਹਮਲੇ ’ਚ ਜ਼ਖਮੀ ਹੋਏ ਅਧਿਕਾਰੀ ਨੂੰ ਗਵਾਹ ਵਜੋਂ ਬੁਲਾਇਆ ਗਿਆ ਹੈ। ਜ਼ਖਮੀ ਅਧਿਕਾਰੀ ਨੂੰ ਵੀ ਆਪਣੇ ਮੈਡੀਕਲ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਹੈ। ਪੁਲਿਸ ਨੇ ਐਨਆਈਏ ਅਧਿਕਾਰੀਆਂ ਨੂੰ ਹਮਲੇ ਵਿੱਚ ਨੁਕਸਾਨੀ ਗਈ ਕਾਰ ਨੂੰ ਲਿਆਉਣ ਲਈ ਵੀ ਕਿਹਾ ਹੈ। ਪੁਲਿਸ ਕਾਰ ਦੀ ਫੋਰੈਂਸਿਕ ਜਾਂਚ ਕਰਾਏਗੀ। ਇਸ ਦੇ ਨਾਲ ਹੀ ਐਨਆਈਏ ਨੇ ਬੰਗਾਲ ਪੁਲਿਸ ਦੀ ਐਫਆਈਆਰ ਖ਼ਿਲਾਫ਼ ਹਾਈ ਕੋਰਟ ਦਾ ਰੁਖ਼ ਕੀਤਾ ਹੈ।

ਭੂਪਤੀਨਗਰ ਥਾਣੇ ਦੇ ਜਾਂਚ ਅਧਿਕਾਰੀਆਂ ਨੇ ਐਨਆਈਏ ਟੀਮ ’ਤੇ ਹਮਲੇ ਦੇ ਮਾਮਲੇ ’ਚ ਤਿੰਨ ਪਿੰਡ ਵਾਸੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ। ਪਿੰਡ ਵਾਸੀਆਂ ਨੂੰ ਅਗਲੇ ਦੋ-ਤਿੰਨ ਦਿਨਾਂ ਵਿੱਚ ਪੁਲਸ ਕੋਲ ਪੇਸ਼ ਹੋਣ ਲਈ ਕਿਹਾ ਗਿਆ ਹੈ। ਐਨਆਈਏ ਅਧਿਕਾਰੀਆਂ ਨੂੰ 11 ਅਪ੍ਰੈਲ ਨੂੰ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਭੂਪਤੀਨਗਰ ਵਿੱਚ ਸਾਲ 2022 ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਲਈ ਐਨਆਈਏ ਦੀ ਟੀਮ ਪਿਛਲੇ ਸ਼ਨੀਵਾਰ ਨੂੰ ਪਹੁੰਚੀ ਸੀ। ਇਸ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਜਦੋਂ ਜਾਂਚ ਏਜੰਸੀ ਦੋਵਾਂ ਮੁਲਜ਼ਮਾਂ ਨੂੰ ਕੋਲਕਾਤਾ ਲੈ ਕੇ ਜਾ ਰਹੀ ਸੀ ਤਾਂ ਸਥਾਨਕ ਪਿੰਡ ਵਾਸੀਆਂ ਨੇ ਐਨਆਈਏ ਟੀਮ ’ਤੇ ਹਮਲਾ ਕਰ ਦਿੱਤਾ। ਪਥਰਾਅ ਕਾਰਨ ਐਨਆਈਏ ਦੀਆਂ ਕਈ ਗੱਡੀਆਂ ਨੁਕਸਾਨੀਆਂ ਗਈਆਂ। ਐਨਆਈਏ ਦੇ ਕੁਝ ਅਧਿਕਾਰੀ ਵੀ ਜ਼ਖ਼ਮੀ ਹੋਏ। ਐਨਆਈਏ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…