Begin typing your search above and press return to search.

ਕੈਨੇਡਾ : ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ’ਤੇ ਫਾਇਰਿੰਗ ਕਰਨ ਵਾਲਾ ਪੁਲਿਸ ਵਲੋਂ ਕਾਬੂ

ਬਰੈਂਪਟਨ, 12 ਦਸੰਬਰ, ਨਿਰਮਲ : ਕੈਨੇਡਾ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤਨਮਨਜੋਤ ਸਿੰਘ ਗਿੱਲ ਹੈ। ਜਿਸ ਦੀ ਉਮਰ 23 ਸਾਲ ਹੈ। ਉਸ ਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਧੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ […]

ਕੈਨੇਡਾ : ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ’ਤੇ ਫਾਇਰਿੰਗ ਕਰਨ ਵਾਲਾ ਪੁਲਿਸ ਵਲੋਂ ਕਾਬੂ
X

Editor EditorBy : Editor Editor

  |  12 Dec 2023 6:02 AM IST

  • whatsapp
  • Telegram

ਬਰੈਂਪਟਨ, 12 ਦਸੰਬਰ, ਨਿਰਮਲ : ਕੈਨੇਡਾ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤਨਮਨਜੋਤ ਸਿੰਘ ਗਿੱਲ ਹੈ। ਜਿਸ ਦੀ ਉਮਰ 23 ਸਾਲ ਹੈ। ਉਸ ਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਧੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਦੂਜਾ ਮੁਲਜ਼ਮ ਅਜੇ ਫਰਾਰ ਹੈ। ਬਰੈਂਪਟਨ ਦੇ ਸ਼ੋਅਰੂਮ ’ਤੇ ਗੋਲੀਬਾਰੀ ਤੋਂ ਬਾਅਦ ਕੈਨੇਡੀਅਨ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ।

ਐਂਡੀ ਧੁੱਗਾ ਦਾ ਪੂਰਾ ਨਾਂ ਇੰਦਰਜੀਤ ਧੁੱਗਾ ਹੈ। ਉਹ ਕੈਨੇਡਾ ਵਿੱਚ ਇੱਕ ਪੰਜਾਬੀ ਸਿੱਖ ਮਿਲੇਨੀਅਰ ਹੈ। ਉਹ ਮੂਲ ਰੂਪ ਵਿੱਚ ਪੰਜਾਬ ਦੇ ਫਗਵਾੜਾ ਦੇ ਪਿੰਡ ਰਾਮਪੁਰਾ ਸੁਨਰਾ ਦਾ ਰਹਿਣ ਵਾਲਾ ਹੈ। 1989 ਵਿੱਚ ਉਹ ਪੰਜਾਬ ਤੋਂ ਕੈਨੇਡਾ ਚਲਾ ਗਿਆ ਸੀ। ਉਸ ਨੇ ਨਿਊ ਮਿਲੇਨੀਅਮ ਟਾਇਰ ਸੈਂਟਰ ਖੋਲ੍ਹਿਆ। ਜਿਸ ਤੋਂ ਬਾਅਦ ਉਸ ਦੀ ਮਨਕੀਰਤ ਔਲਖ ਨਾਲ ਦੋਸਤੀ ਹੋ ਗਈ। ਮਨਕੀਰਤ ਨੇ ਕਈ ਗੀਤਾਂ ’ਚ ਉਨ੍ਹਾਂ ਦੇ ਨਾਂ ਦਾ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹਨ। ਪੁਲਿਸ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਹੀ ਐਂਡੀ ਧੁੱਗਾ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਹਨ। ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਧੁੱਗਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਮਰਥਨ ਕਰਦਾ ਹੈ। ਲਾਰੈਂਸ ਗੈਂਗ ਨੇ ਹੀ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਂਡੀ ਧੁੱਗਾ ਨੇ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ। ਹਾਲਾਂਕਿ, ਪੰਜਾਬ ਪੁਲਿਸ ਅਤੇ ਕੈਨੇਡੀਅਨ ਜਾਂਚ ਵਿੱਚ ਕਿਤੇ ਵੀ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it