ਪੁਲਿਸ ਨੇ ਐਨਆਰਆਈ ਦੇ ਕਤਲ ਦੀ ਗੁੱਥੀ ਸੁਲਝਾਈ
ਪਠਾਨਕੋਟ, 6 ਮਾਰਚ, ਨਿਰਮਲ : ਪੁਲਿਸ ਨੇ ਐਨਆਰਆਈ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪਠਾਨਕੋਟ ਦੇ ਪਰਮਾਨੰਦ ਪਿੰਡ ਦੇ ਕੋਲ ਹੋਏ ਐਨਆਰਆਈ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮ੍ਰਿਤਕ ਐਨਆਰਆਈ ਦੀ ਗੋਲੀ ਮਾਰ ਕੇ ਹੱਤਿਆ ਵੀ ਐਨਆਰਆਈ ਨੇ ਹੀ ਕੀਤੀ ਸੀ। ਦੋਵਾਂ ਦੇ ਇੱਕੋ ਕੁੜੀ ਨਾਲ ਪ੍ਰੇਮ ਸਬੰਧ ਸੀ।ਮੁਲਜ਼ਮ ਹਾਲੇ […]
By : Editor Editor
ਪਠਾਨਕੋਟ, 6 ਮਾਰਚ, ਨਿਰਮਲ : ਪੁਲਿਸ ਨੇ ਐਨਆਰਆਈ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪਠਾਨਕੋਟ ਦੇ ਪਰਮਾਨੰਦ ਪਿੰਡ ਦੇ ਕੋਲ ਹੋਏ ਐਨਆਰਆਈ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮ੍ਰਿਤਕ ਐਨਆਰਆਈ ਦੀ ਗੋਲੀ ਮਾਰ ਕੇ ਹੱਤਿਆ ਵੀ ਐਨਆਰਆਈ ਨੇ ਹੀ ਕੀਤੀ ਸੀ। ਦੋਵਾਂ ਦੇ ਇੱਕੋ ਕੁੜੀ ਨਾਲ ਪ੍ਰੇਮ ਸਬੰਧ ਸੀ।ਮੁਲਜ਼ਮ ਹਾਲੇ ਫਰਾਰ ਹੈ, ਫਿਲਹਾਲ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਇਸ ਗੱਲ ਦਾ ਖੁਲਾਸਾ ਐਸਐਸਪੀ ਪਠਾਨਕੋਟ ਨੇ ਪ੍ਰੈਸ ਕਾਨਫਰੰਸ ਦੇ ਜ਼ਰੀਏ ਕੀਤਾ।
ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਵੇਂ ਐਨਆਰਆਈ ਇੱਕ ਹੀ ਕੁੜੀ ਨਾਲ ਪ੍ਰੇਮ ਸਬੰਧਾਂ ਵਿਚ ਸੀ ਅਤੇ ਹੱਤਿਆ ਦੀ ਰਾਤ ਦੋਵੇਂ ਕੁੜੀ ਨੂੰ ਮਿਲਣ ਆਏ ਸੀ। ਜਿਸ ਦੇ ਚਲਦਿਆਂ ਦੋਵਾਂ ਵਿਚ ਲੜਾਈ ਹੋ ਗਈ। ਉਥੇ ਝਗੜੇ ਦੇ ਦੌਰਾਨ ਮ੍ਰਿਤਕ ਨੇ ਅਪਣੇ ਰਿਸ਼ਤੇਦਾਰ ਤੋਂ ਲਈ ਗਈ ਰਿਵੌਲਵਰ ਇੱਕ ਹੋਰ ਐਨਆਰਆਈ ’ਤੇ ਤਾਣ ਦਿੱਤੀ। ਜਿਸ ਨੇ ਉਸ ਦੀ ਰਿਵੌਲਰ ਖੋਹ ਲਈ ਅਤੇ ਉਸ ’ਤੇ ਗੋਲੀ ਚਲਾ ਦਿੱਤੀ ਅਤੇ ਮ੍ਰਿਤਕ ਦੇ ਪੋਟ ਵਿਚ ਗੋਲੀ ਲੱਗੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ, ਦੋਵੇਂ ਨਸ਼ੇ ਦੀ ਹਾਲਤ ਵਿਚ ਦੱਸੇ ਜਾ ਰਹੇ ਹਨ,ਫਿਲਹਾਲ ਮੁਲਜ਼ਮ ਫਰਾਰ ਹੈ ਅਤੇ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਸਾਂਸਦ ਰਵਨੀਤ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਕਾਂਗਰਸੀ ਨੇਤਾਵਾਂ ਨੂੰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦੱਸਦੇ ਚਲੀਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇਸ ਸਮੇਂ ਚਾਰੇ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਦੱਸ ਦੇਈਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਬਿੱਟੂ, ਆਸ਼ੂ, ਲੁਧਿਆਣਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੇ ਮੰਗਲਵਾਰ ਨੂੰ ਆਪਣੀ ਗ੍ਰਿਫਤਾਰੀ ਦਿੱਤੀ ਸੀ। 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲਸ ਨੇ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।
ਪੁਲਸ ਵੱਲੋਂ ਦਰਜ ਐਫਆਈਆਰ ਦੇ ਵਿਰੋਧ ਵਿੱਚ 5 ਮਾਰਚ ਨੂੰ ਕਾਂਗਰਸੀ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਇਸ ਦੌਰਾਨ ਕਰੀਬ ਅੱਧਾ ਘੰਟਾ ਪੁਲਸ ਨਾਲ ਆਗੂਆਂ ਤੇ ਸਮਰਥਕਾਂ ਵਿਚਾਲੇ ਹੱਥੋਪਾਈ ਹੋਈ। ਪੁਲਸ ਬੈਰੀਕੇਡ ਪਾਰ ਕਰ ਰਹੇ ਆਗੂਆਂ ਨੂੰ ਚੁੱਕ ਕੇ ਬੱਸਾਂ ਵਿੱਚ ਥਾਣੇ ਲੈ ਗਈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ’ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।
ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਸੀ।