ਸ਼ਰਾਬੀ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ
ਜਲੰਧਰ,7 ਸਤੰਬਰ, ਹ.ਬ. : ਇੱਕ ਪਾਸੇ ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਪੁਲਿਸ ਨੇ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ। ਦੂਜੇ ਪਾਸੇ ਵਿਭਾਗ ਦੀ ਮੁਹਿੰਮ ਦੀ ਫਜ਼ੀਹਤ ਵੀ ਅਪਣੇ ਹੀ ਮੁਲਾਜ਼ਮ ਕਰ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਸ਼ਹਿਰ ਵਿਚ ਦੇਖਣ ਨੂੰ ਮਿਲਿਆ। ਦੇਰ ਰਾਤ ਇੱਕ ਸ਼ਰਾਬੀ ਪੁਲਿਸ […]
By : Editor (BS)
ਜਲੰਧਰ,7 ਸਤੰਬਰ, ਹ.ਬ. : ਇੱਕ ਪਾਸੇ ਪੰਜਾਬ ਨੂੰ ਨਸ਼ੇ ਤੋਂ ਬਚਾਉਣ ਲਈ ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਪੁਲਿਸ ਨੇ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ। ਦੂਜੇ ਪਾਸੇ ਵਿਭਾਗ ਦੀ ਮੁਹਿੰਮ ਦੀ ਫਜ਼ੀਹਤ ਵੀ ਅਪਣੇ ਹੀ ਮੁਲਾਜ਼ਮ ਕਰ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਸ਼ਹਿਰ ਵਿਚ ਦੇਖਣ ਨੂੰ ਮਿਲਿਆ।
ਦੇਰ ਰਾਤ ਇੱਕ ਸ਼ਰਾਬੀ ਪੁਲਿਸ ਮੁਲਾਜ਼ਮ ਨੇ ਪੁਲਿਸ ਲਾਈਨ ਨੇੜੇ ਸਥਿਤ ਇੱਕ ਹੋਟਲ ਦੇ ਬਾਹਰ ਅੱਧੀ ਦਰਜਨ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਪਰ ਸਾਰੇ ਵਾਹਨ ਨੁਕਸਾਨੇ ਗਏ। ਸ਼ਰਾਬੀ ਏ.ਐਸ.ਆਈ ਨੇ ਖੂਬ ਹੰਗਾਮਾ ਕੀਤਾ ਅਤੇ ਲੋਕਾਂ ਨਾਲ ਬਦਸਲੂਕੀ ਕੀਤੀ। ਸੂਚਨਾ ਮਿਲਦੇ ਹੀ ਥਾਣਾ ਬਾਰਾਦਰੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨਸ਼ੇ ’ਚ ਧੁੱਤ ਮੁਲਾਜ਼ਮ ਨੂੰ ਮੈਡੀਕਲ ਕਰਵਾਉਣ ਲਈ ਕਹਿ ਕੇ ਆਪਣੇ ਨਾਲ ਲੈ ਗਈ। ਇਸ ਦੇ ਨਾਲ ਹੀ ਦੇਰ ਰਾਤ ਨੁਕਸਾਨੇ ਵਾਹਨਾਂ ਦੇ ਚਾਲਕਾਂ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਬਚਾਉਣ ਲਈ ਉਨ੍ਹਾਂ ਨੂੰ ਨਾਲ ਲੈ ਗਏ। ਜ਼ਿਕਰਯੋਗ ਹੈ ਕਿ ਉੱਥੇ ਡਾਕਟਰਾਂ ਦੀ ਮੀਟਿੰਗ ਚੱਲ ਰਹੀ ਸੀ ਅਤੇ ਉੱਥੇ ਮੌਜੂਦ ਡਾਕਟਰਾਂ ਦੀਆਂ ਕਾਰਾਂ ਬਾਹਰ ਖੜ੍ਹੀਆਂ ਸਨ। ਸ਼ਰਾਬੀ ਪੁਲਿਸ ਅਧਿਕਾਰੀ ਨੇ ਪਹਿਲਾਂ ਇੱਕ ਵਾਹਨ ਨੂੰ ਟੱਕਰ ਮਾਰੀ ਅਤੇ ਫਿਰ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਦੂਜੇ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ। ਸ਼ਰਾਬ ਪੀ ਕੇ ਵਾਹਨਾਂ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਪੁਲਿਸ ਲਾਈਨ ’ਚ ਕੰਮ ਕਰਦਾ ਹੈ ਅਤੇ ਉਸ ਦਾ ਨਾਂ ਜਸਪਾਲ ਹੈ।