ਸੋਨੇ ਦੀ ਕੀਮਤ ਰਿਕਾਰਡ ਪੱਧਰ ‘ਤੇ ਪਹੁੰਚੀ

ਸੋਨੇ ਦੀ ਕੀਮਤ ਰਿਕਾਰਡ ਪੱਧਰ ‘ਤੇ ਪਹੁੰਚੀ

ਮੁੰਬਈ: ਸੋਨੇ ਦੀ ਕੀਮਤ ਵਿੱਚ ਰਿਕਾਰਡ ਵਾਧਾ ਜਾਰੀ ਹੈ। ਅੱਜ ਸੋਨੇ ਦੀ ਕੀਮਤ ‘ਚ 1,028 ਰੁਪਏ ਦਾ ਵਾਧਾ ਹੋਇਆ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਅਪ੍ਰੈਲ 2024 ਲਈ ਸੋਨੇ ਦੇ ਫਿਊਚਰਜ਼ ਕੰਟਰੈਕਟ ਦੀ ਮਿਆਦ ₹66,100 ਪ੍ਰਤੀ 10 ਗ੍ਰਾਮ ‘ਤੇ ਖੁੱਲ੍ਹੀ ਅਤੇ ਕਮੋਡਿਟੀ ਬਾਜ਼ਾਰ ਖੁੱਲ੍ਹਣ ਦੇ ਕੁਝ ਘੰਟਿਆਂ ਦੇ ਅੰਦਰ ਹੀ ₹66,943 ਪ੍ਰਤੀ 10 ਗ੍ਰਾਮ ਦੇ ਇੰਟਰਾਡੇ ਉੱਚ ਪੱਧਰ ਨੂੰ ਛੂਹ ਗਿਆ। ਇਸ ਇੰਟਰਾਡੇ ਦੇ ਉੱਚੇ ਪੱਧਰ ਨੂੰ ਛੂਹਦੇ ਹੋਏ, MCX ਸੋਨੇ ਦੀ ਦਰ ਅੱਜ ਘਰੇਲੂ ਬਾਜ਼ਾਰ ਵਿੱਚ ਰਿਕਾਰਡ ਉੱਚਾਈ ‘ਤੇ ਪਹੁੰਚ ਗਈ।

ਤੁਹਾਨੂੰ ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਸਪਾਟ ਸੋਨੇ ਦੀ ਕੀਮਤ 2,200 ਡਾਲਰ ਪ੍ਰਤੀ ਔਂਸ ਦੇ ਪੱਧਰ ਤੋਂ ਉੱਪਰ ਬਣੀ ਹੋਈ ਹੈ। ਕੌਮਾਂਤਰੀ ਬਾਜ਼ਾਰ ‘ਚ ਸੋਨੇ ਦੀ ਕੀਮਤ ਸ਼ੁਰੂਆਤੀ ਕਾਰੋਬਾਰ ‘ਚ ਪਹਿਲੀ ਵਾਰ 2,200 ਡਾਲਰ ਪ੍ਰਤੀ ਔਂਸ ਦੇ ਉੱਪਰ ਪਹੁੰਚ ਗਈ। ਸਿੰਗਾਪੁਰ ‘ਚ ਸਵੇਰੇ 9:40 ਵਜੇ ਸਪੌਟ ਗੋਲਡ 0.7 ਫੀਸਦੀ ਵਧ ਕੇ 2,201.94 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਿਆ। ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਅਮਰੀਕਾ ਦੇ MCX ‘ਤੇ ਸਵੇਰ ਦੇ ਕਾਰੋਬਾਰ ‘ਚ ਸੋਨੇ ਦੀ ਕੀਮਤ 66,778 ਰੁਪਏ ਪ੍ਰਤੀ 10 ਗ੍ਰਾਮ ਦੇ ਇਤਿਹਾਸਕ ਉੱਚੇ ਪੱਧਰ ‘ਤੇ ਪਹੁੰਚ ਗਈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…