PM ਮੋਦੀ ਨੇ ਦਿੱਤਾ ਦੇਸ਼ ਨੂੰ ਵੱਡਾ ਤੋਹਫਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਤੋਂ ਦੇਸ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਅਹਿਮਦਾਬਾਦ ਤੋਂ 85 ਹਜ਼ਾਰ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 10 ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਵੀ ਹਰੀ ਝੰਡੀ ਦਿਖਾਈ। ਹੁਣ ਦੋ ਵੰਦੇ […]
By : Editor (BS)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਤੋਂ ਦੇਸ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਅਹਿਮਦਾਬਾਦ ਤੋਂ 85 ਹਜ਼ਾਰ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 10 ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਵੀ ਹਰੀ ਝੰਡੀ ਦਿਖਾਈ। ਹੁਣ ਦੋ ਵੰਦੇ ਭਾਰਤ ਐਕਸਪ੍ਰੈਸ ਅਹਿਮਦਾਬਾਦ-ਮੁੰਬਈ ਸੈਂਟਰਲ ਦੇ ਵਿਅਸਤ ਰੂਟ 'ਤੇ ਚੱਲਣਗੀਆਂ।
ਪਹਿਲਾਂ ਤੋਂ ਚੱਲ ਰਹੀਆਂ 4 ਵੰਦੇ ਭਾਰਤ ਟਰੇਨਾਂ ਦੇ ਰੂਟਾਂ ਦਾ ਵੀ ਵਿਸਤਾਰ ਕੀਤਾ ਗਿਆ ਹੈ। ਯੂਪੀ, ਬਿਹਾਰ, ਝਾਰਖੰਡ, ਰਾਜਸਥਾਨ, ਉੜੀਸਾ, ਉੱਤਰਾਖੰਡ, ਮੱਧ ਪ੍ਰਦੇਸ਼ ਸਮੇਤ ਇੱਕ ਦਰਜਨ ਤੋਂ ਵੱਧ ਰਾਜਾਂ ਨੂੰ 10 ਨਵੀਆਂ ਵੰਦੇ ਭਾਰਤ ਰੇਲ ਗੱਡੀਆਂ ਚਲਾਉਣ ਦਾ ਫਾਇਦਾ ਹੋਣ ਜਾ ਰਿਹਾ ਹੈ। PM ਮੋਦੀ ਨੇ ਕਿਹਾ ਕਿ ਵੰਦੇ ਭਾਰਤ ਟਰੇਨਾਂ ਨੇ ਹੁਣ ਆਪਣੀ ਸਦੀ ਪੂਰੀ ਕਰ ਲਈ ਹੈ।ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨਾਂ ਦਾ ਨੈੱਟਵਰਕ ਹੁਣ ਦੇਸ਼ ਦੇ 250 ਤੋਂ ਵੱਧ ਜ਼ਿਲ੍ਹਿਆਂ ਤੱਕ ਪਹੁੰਚ ਚੁੱਕਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਸਰਕਾਰ ਵੰਦੇ ਭਾਰਤ ਟਰੇਨਾਂ ਦੇ ਰੂਟਾਂ ਨੂੰ ਲਗਾਤਾਰ ਵਧਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।